Homem de Deus
O homem de Deus é aquele que busca a justiça, a piedade, a fé e o amor. A Bíblia apresenta modelos de homens íntegros que andaram com Deus e marcaram a história.
Características do homem de Deus
O homem de Deus foge das paixões e segue a justiça, a piedade, a fé, o amor, a perseverança e a mansidão.
ਤਿਮੋਥਿਉਸ ਨੂੰ ਵਿਅਕਤੀਗਤ ਨਿਰਦੇਸ਼
ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ।
ਆਖਰੀ ਹੁਕਮ ਅਤੇ ਨਮਸਕਾਰ
ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ। ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ।
ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ,
ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ,
ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
Exemplos bíblicos
Noé era justo e íntegro entre seus contemporâneos. Jó era homem reto que temia a Deus e se desviava do mal.
ਨੂਹ
ਇਹ ਨੂਹ ਦੀ ਵੰਸ਼ਾਵਲੀ ਹੈ। ਨੂਹ ਇੱਕ ਧਰਮੀ ਮਨੁੱਖ ਸੀ, ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ-ਨਾਲ ਚਲਦਾ ਸੀ।
ਅੱਯੂਬ ਦਾ ਡਾਢੀ ਪਰੀਖਿਆ ਵਿੱਚ ਪੈਣਾ
ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ।
ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।
ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ,
ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।
Viver como filho de Deus
Quem faz a vontade de Deus é eleito. Medite na Palavra e ande nos caminhos do Senhor como verdadeiro discípulo.
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ?
ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
ਮੈਂ ਆਪਣੇ ਸਾਰੇ ਮਨ ਨਾਲ ਤੈਨੂੰ ਭਾਲਿਆ ਹੈ,
ਆਪਣੇ ਹੁਕਮਾਂ ਤੋਂ ਮੈਨੂੰ ਭਟਕਣ ਨਾ ਦੇ!
ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ,
ਤਾਂ ਜੋ ਤੇਰਾ ਪਾਪ ਨਾ ਕਰਾਂ।
ਹੇ ਯਹੋਵਾਹ,
ਤੂੰ ਮੁਬਾਰਕ ਹੈਂ,
ਆਪਣੀਆਂ ਬਿਧੀਆਂ ਮੈਨੂੰ ਸਿਖਲਾ!
ਮੈਂ ਆਪਣੇ ਬੁੱਲ੍ਹਾਂ ਨਾਲ
ਤੇਰੇ ਮੂੰਹ ਦੇ ਸਾਰੇ ਨਿਆਂਵਾਂ ਦਾ ਨਿਰਣਾ ਕੀਤਾ।
ਮੈਂ ਤੇਰੀਆਂ ਸਾਖੀਆਂ ਦੇ ਰਾਹ ਵਿੱਚ ਖੁਸ਼ ਰਿਹਾ,
ਜਿਵੇਂ ਸਾਰੀ ਦੌਲਤ ਉੱਤੇ।
ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ,
ਅਤੇ ਤੇਰੇ ਮਾਰਗਾਂ ਉੱਤੇ ਗੌਰ ਕਰਾਂਗਾ।
ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ,
ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ।
ਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਅਨੰਦ
ਗਿਮਲ
ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ,
ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ,
ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ;
ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ,
ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ,
ਜਿਸ ਦੇ ਪੱਤੇ ਨਹੀਂ ਕੁਮਲਾਉਂਦੇ,
ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।
ਦੁਸ਼ਟ ਅਜਿਹੇ ਨਹੀਂ ਹੁੰਦੇ
ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ।
ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ,
ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,
ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ,
ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।
ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।