Homem
A Bíblia fala sobre o homem como criação de Deus — feito à sua imagem e semelhança, mas também frágil, mortal e necessitado de redenção.
Criado à imagem de Deus
Deus criou o homem à sua imagem. Mas pelo pecado, o homem caiu e passou a depender da graça para ser restaurado.
ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ।
ਆਦਮ ਦੁਆਰਾ ਮੌਤ - ਮਸੀਹ ਦੁਆਰਾ ਜੀਵਨ
ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰ੍ਹਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲ ਗਈ ਕਿਉਂ ਜੋ ਸਭਨਾਂ ਨੇ ਪਾਪ ਕੀਤਾ।
ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ। ਪਰ ਪਹਿਲਾ ਉਹ ਨਹੀਂ ਜਿਹੜਾ ਆਤਮਿਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਿਕ ਹੈ। ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ। ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ। ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ।
Fragilidade humana
O homem nascido de mulher é de poucos dias e cheio de inquietação. Deus conhece nossa fragilidade e cuida de nós.
"ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ
ਅਤੇ ਦੁੱਖ ਨਾਲ ਭਰਿਆ ਰਹਿੰਦਾ ਹੈ।
ਕੀ ਨਾਸਵਾਨ ਮਨੁੱਖ ਪਰਮੇਸ਼ੁਰ ਨਾਲੋਂ ਜ਼ਿਆਦਾ ਧਰਮੀ ਹੈ,
ਜਾਂ ਕੀ ਇੱਕ ਮਨੁੱਖ ਆਪਣੇ ਸਿਰਜਣਹਾਰ ਨਾਲੋਂ ਜ਼ਿਆਦਾ ਪਵਿੱਤਰ ਹੈ?
"ਮਨੁੱਖ ਕੀ ਹੈ ਜੋ ਤੂੰ ਉਸ ਨੂੰ ਵਡਿਆਵੇਂ,
ਅਤੇ ਆਪਣਾ ਦਿਲ ਉਸ ਉੱਤੇ ਲਾਵੇਂ?
ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ?
ਮਨੁੱਖ ਦੇ ਕਦਮਾਂ ਨੂੰ ਯਹੋਵਾਹ ਹੀ ਚਲਾਉਂਦਾ ਹੈ,
ਤਾਂ ਫੇਰ ਮਨੁੱਖ ਕਿਵੇਂ ਆਪਣੇ ਰਾਹ ਨੂੰ ਬੁੱਝੇ?
Renovação e chamado
Despojados do velho homem e revestidos do novo, somos chamados a buscar a justiça, a piedade e o amor.
ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ!
ਤਿਮੋਥਿਉਸ ਨੂੰ ਵਿਅਕਤੀਗਤ ਨਿਰਦੇਸ਼
ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ।
ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ
ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।
ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ,
ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
A confiança errada
Maldito o homem que confia no homem. O homem de duplo ânimo é instável em todos os seus caminhos.
ਕੁਝ ਕਹਾਉਤਾਂ
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!
ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ। ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ।
ਵਿਸ਼ਵਾਸੀਆਂ ਦੇ ਲਈ ਜ਼ਿੰਮੇਵਾਰੀਆਂ
ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ।