Honestidade
A honestidade é virtude cristã fundamental. Deus é Deus de verdade e nos chama a viver com integridade, transparência e retidão em todos os nossos relacionamentos e negócios.
Integridade diante de Deus
O Senhor abomina a balança falsa, mas o peso justo é seu prazer. A integridade dos justos os guia pelos caminhos retos.
ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ,
ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।
ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ,
ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ,
ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
ਤਦ ਤੂੰ ਧਰਮ ਅਤੇ ਨਿਆਂ ਅਤੇ ਇਨਸਾਫ਼ ਨੂੰ,
ਸਗੋਂ ਹਰੇਕ ਭਲੇ ਰਾਹ ਨੂੰ ਸਮਝੇਂਗਾ,
ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।
ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ
ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।
ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।
ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ।
Praticar a honestidade
Falai a verdade, pagai o que deveis, não negueis ao próximo o bem. A honestidade prática é testemunho do evangelho.
ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।
ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।
ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ।
ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ।
ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ,
ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।
ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ,
ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
Confissão e transparência
Confessai as vossas ofensas uns aos outros. Quem confessa e deixa o pecado encontra misericórdia e restauração.
ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ,
ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਸਹੁੰ ਨਾ ਖਾਣੀ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਕਿਸੇ ਹੋਰ ਦੀ ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਤਾਂ ਕਿ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।
ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।
ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
Coração puro
Bem-aventurados os puros de coração, porque verão a Deus. A honestidade começa no interior e se manifesta nas ações.
ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ,
ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।
ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ
ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ,
ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ,
ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ,
ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।
ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
ਦੀਵੇ ਦਾ ਦ੍ਰਿਸ਼ਟਾਂਤ
ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।
ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ,
ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ,
ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।
ਟੇਢਾ ਮਨੁੱਖ ਝਗੜੇ ਚੁੱਕਦਾ ਹੈ,
ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।