Honrar os pais
Honrar pai e mãe é mandamento de Deus com promessa de vida longa e feliz. A Bíblia ensina que respeitar, obedecer e cuidar dos pais é dever sagrado dos filhos.
O mandamento com promessa
Honra a teu pai e a tua mãe para que vá bem contigo e vivas muito tempo sobre a terra. É o primeiro mandamento com promessa.
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ।
ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।
ਮਾਤਾ-ਪਿਤਾ ਅਤੇ ਬੱਚੇ
ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ। ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।
Obedecer e respeitar
Filhos, obedecei a vossos pais no Senhor. Ouvir a instrução do pai e não desprezar o ensino da mãe traz sabedoria.
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ
ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ
ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,
ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ
ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
ਬੁੱਧ ਦੇ ਲਾਭ
ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ
ਅਤੇ ਸਮਝ ਪ੍ਰਾਪਤ ਕਰਨ ਉੱਤੇ ਮਨ ਲਾਓ,
ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ,
ਪਰ ਠੱਠਾ ਕਰਨ ਵਾਲਾ ਤਾੜਨਾ ਨੂੰ ਨਹੀਂ ਸੁਣਦਾ।
ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ,
ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ? ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ? ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, "ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।" ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ। ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।
Consequências da desonra
A Bíblia adverte severamente contra a desonra aos pais. Quem amaldiçoa ou agride os pais enfrenta consequências sérias.
ਜਿਹੜਾ ਆਪਣੇ ਪਿਉ ਨੂੰ ਉਜਾੜ ਦਿੰਦਾ ਅਤੇ ਆਪਣੀ ਮਾਂ ਨੂੰ ਘਰੋਂ ਕੱਢ ਦਿੰਦਾ ਹੈ,
ਉਹ ਨਿਰਾਦਰ ਅਤੇ ਸ਼ਰਮਿੰਦਗੀ ਦਾ ਕਾਰਨ ਹੋਵੇਗਾ।
ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ,
ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ,
ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ,
ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ,
ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਫਿਟਕਾਰੇ ਉਹ ਜ਼ਰੂਰ ਮਾਰਿਆ ਜਾਵੇ।
ਅੰਤ ਦੇ ਦਿਨਾਂ ਵਿੱਚ ਅਧਰਮ
ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ। ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ। ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ।
Cuidar dos pais
Quem não cuida dos seus, principalmente de sua família, negou a fé. Honrar os pais inclui respeitar os idosos.
ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।
ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ। ਤੁਸੀਂ ਮੇਰੇ ਸਬਤਾਂ ਨੂੰ ਮੰਨਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।