Irrepreensível
Ser irrepreensível não é ser perfeito — é viver com integridade diante de Deus e dos homens. A Bíblia nos chama a buscar uma vida reta, pura e sem manchas visíveis de hipocrisia.
O padrão divino
Deus é perfeito e chama seus filhos à integridade. A palavra de Deus é purificada e Ele é escudo dos que caminham na retidão.
ਪਰਮੇਸ਼ੁਰ ਦਾ ਰਾਹ ਸਿੱਧ ਹੈ ਯਹੋਵਾਹ ਦਾ ਬਚਨ ਤਾਇਆ ਹੋਇਆ ਹੈ, ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
ਪਰਮੇਸ਼ੁਰ ਦਾ ਰਾਹ ਸਿੱਧ ਹੈ,
ਯਹੋਵਾਹ ਦਾ ਬਚਨ ਤਾਇਆ ਹੋਇਆ ਹੈ,
ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
ਪਰਮੇਸ਼ੁਰ ਦੀ ਬਿਵਸਥਾ
ਧੰਨ ਓਹ ਹਨ ਜਿਹੜੇ ਨਿਰਦੋਸ਼ ਮਾਰਗ ਤੇ ਚਲਦੇ ਹਨ,
ਜਿਹੜੇ ਯਹੋਵਾਹ ਦੀ ਬਿਵਸਥਾ ਅਨੁਸਾਰ ਚੱਲਦੇ ਹਨ!
ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ,
ਅਤੇ ਮਨੋਂ ਸੱਚ ਬੋਲਦਾ ਹੈ,
ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ,
ਨਾ ਆਪਣੇ ਸਾਥੀ ਦਾ ਬੁਰਾ ਕਰਦਾ,
ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ,
ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,
Buscar a perfeição em Cristo
Todos tropeçamos em muitas coisas, mas o alvo é a maturidade. Cristo é a fonte da salvação eterna para todos os que lhe obedecem.
ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।
ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।
ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।
Vida íntegra
Que a vossa alegria seja completa! Vivam em harmonia, sejam irrepreensíveis — transformados pela renovação da mente.
"ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।"
ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਕਲੀਸਿਯਾ ਵਿੱਚ ਫੁੱਟ
ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।
ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
ਮਸੀਹ ਦੀ ਅਧੀਨਤਾ ਅਤੇ ਮਹਾਨਤਾ
ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ। ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ। ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ। ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ। ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ। ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
ਸਾਰਾ ਕੁਝ ਬੁੜ-ਬੁੜ ਕਰਨ ਤੋਂ ਬਿਨ੍ਹਾਂ ਕਰੋ
ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ। ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ। ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ। ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ, ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ। ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ। ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ l
ਤਿਮੋਥਿਉਸ ਅਤੇ ਇਪਾਫ਼ਰੋਦੀਤੁਸ
ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ। ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ। ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ। ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ। ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ। ਪਰ ਮੈਨੂੰ ਪ੍ਰਭੂ ਉੱਤੇ ਪਰਤੀਤ ਹੈ ਜੋ ਆਪ ਵੀ ਛੇਤੀ ਆਵਾਂਗਾ। ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ। ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ ਅਤੇ ਉਹ ਤਾਂ ਸੱਚੀ ਮੁੱਚੀ ਬਿਮਾਰ ਸੀ ਸਗੋਂ ਮਰਨ ਵਾਲਾ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਸਿਰਫ਼ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸੋਗ ਤੋਂ ਸੋਗ ਨਾ ਹੋਵੇ। ਇਸ ਲਈ ਮੈਂ ਹੋਰ ਵੀ ਯਤਨ ਕਰਕੇ ਉਹ ਨੂੰ ਭੇਜਿਆ ਭਈ ਤੁਸੀਂ ਉਹ ਨੂੰ ਫੇਰ ਵੇਖ ਕੇ ਅਨੰਦ ਹੋਵੋ ਅਤੇ ਮੇਰਾ ਵੀ ਸੋਗ ਘੱਟ ਜਾਵੇ। ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ। ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ।
ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ,
ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ।
ਮੇਰੇ ਪੈਰ ਉਹ ਦੇ ਕਦਮਾਂ ਦੇ ਪਿੱਛੇ-ਪਿੱਛੇ ਚਲੇ,
ਮੈਂ ਉਹ ਦੇ ਰਾਹ ਦੀ ਪਾਲਣਾ ਕੀਤੀ ਅਤੇ ਕੁਰਾਹੇ ਨਾ ਪਿਆ।