Jesus me ama
Jesus me ama — essa certeza transforma vidas. O amor de Cristo não depende do nosso merecimento, mas da sua natureza. Ele nos amou primeiro, e nada pode nos separar desse amor.
Ele me amou primeiro
Nós amamos porque Ele nos amou primeiro. O amor de Deus se manifestou em nos enviar seu Filho como propiciação pelos nossos pecados.
ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।
ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
Amor inseparável
Nem a morte, nem a vida, nem qualquer outra criatura poderá nos separar do amor de Deus em Cristo Jesus nosso Senhor.
ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ? ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।
ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।
ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ। ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ।
ਚਾਨਣ ਦੀ ਸੰਤਾਨ ਬਣੋ
ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ। ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।
Celebrar o amor de Jesus
O amor de Jesus é motivo de cântico e louvor. De manhã cantarei teu amor e à noite proclamarei tua misericórdia.
ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ,
ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ
ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।
ਯਹੋਵਾਹ ਦਯਾਲੂ ਤੇ ਕਿਰਪਾਲੂ ਹੈ,
ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
ਉਹ ਸਦਾ ਨਹੀਂ ਝਿੜਕੇਗਾ,
ਨਾ ਸਦਾ ਲਈ ਆਪਣਾ ਕ੍ਰੋਧ ਰੱਖੇਗਾ।
ਉਹ ਸਾਡੇ ਪਾਪਾਂ ਅਨੁਸਾਰ ਸਾਡੇ ਨਾਲ ਨਹੀਂ ਵਰਤਿਆ,
ਨਾ ਸਾਡੀਆਂ ਬਦੀਆਂ ਅਨੁਸਾਰ ਸਾਨੂੰ ਬਦਲਾ ਦਿੱਤਾ।
ਜਿੰਨਾਂ ਉੱਚਾ ਅਕਾਸ਼ ਧਰਤੀ ਉੱਤੋਂ ਹੈ,
ਇੰਨ੍ਹੀ ਵੱਡੀ ਉਹ ਦੀ ਦਯਾ ਉਹ ਦੇ ਡਰਨ ਵਾਲਿਆਂ ਉੱਤੇ ਹੈ!
ਜਿੰਨਾਂ ਪੂਰਬ ਪੱਛਮ ਤੋਂ ਦੂਰ ਹੈ,
ਓਨ੍ਹੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ!
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ।