Jesus Cristo
Jesus Cristo é o centro de toda a Escritura — Deus encarnado, Salvador do mundo, Senhor dos senhores. Nele habita corporalmente toda a plenitude da divindade.
A divindade de Cristo
No princípio era o Verbo, e o Verbo estava com Deus, e o Verbo era Deus. Jesus é Deus revelado em carne humana.
ਸ਼ਬਦ ਦੇਹਧਾਰੀ ਹੋਇਆ
ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
ਸ਼ਬਦ ਦੇਹਧਾਰੀ ਹੋਇਆ
ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ। ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ।
ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ।
ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ। ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।
ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ।
ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ।
Jesus, o Filho de Deus
Tu és o Cristo, o Filho do Deus vivo! Jesus revelou o Pai e demonstrou sua autoridade divina por palavras e obras.
ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ? ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ। ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।
ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ "ਪਰਮੇਸ਼ੁਰ ਸਾਡੇ ਨਾਲ"।
ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ? ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।
ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।
ਯਿਸੂ ਦਾ ਬਪਤਿਸਮਾ
ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
Eu Sou
Jesus disse: antes que Abraão existisse, Eu Sou. Ele se identificou com o nome divino revelado a Moisés na sarça ardente.
ਯਿਸੂ ਨੇ ਆਖਿਆ, "ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।"
ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ? ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, "ਮੈਂ ਹਾਂ ਜੋ ਮੈਂ ਹਾਂ" ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।"
ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, "ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।" ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, "ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।"
ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, "ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।"
ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ। ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
O Salvador e Senhor
Jesus é o caminho, a verdade e a vida. Não há outro nome dado entre os homens pelo qual devamos ser salvos.
ਯਿਸੂ ਨੇ ਆਖਿਆ, "ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।
ਯਿਸੂ ਨੇ ਆਖਿਆ, "ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’ ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।
ਯਿਸੂ ਨੇ ਉਸ ਨੂੰ ਆਖਿਆ, "ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।
ਯਿਸੂ ਨੇ ਮਾਰਥਾ ਨੂੰ ਆਖਿਆ, "ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ।"
ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ।
ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ? ਫ਼ਿਲਿਪੁੱਸ ਨੇ ਕਿਹਾ, "ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।" ਉਸ ਨੇ ਉੱਤਰ ਦਿੱਤਾ, "ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।" ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।
A supremacia de Cristo
Ele é o resplendor da glória de Deus e a expressão exata do seu ser. Toda a plenitude habita nele e por Ele tudo subsiste.
ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ।
ਵੱਡਾ ਮਹਾਂ ਜਾਜਕ
ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ। ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।
ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।
ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।
ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।
ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, "ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।"
Confessar a Cristo
Todo aquele que confessa que Jesus é o Filho de Deus, Deus permanece nele e ele em Deus. A fé em Cristo é a vitória.
ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।
ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।
ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ। ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ।
ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।
ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?
ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ। ਜਿਸ ਦੇ ਕੋਲ ਪੁੱਤਰ ਹੈ, ਉਹ ਦੇ ਕੋਲ ਜੀਵਨ ਹੈ। ਜਿਹ ਦੇ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ, ਉਹ ਦੇ ਕੋਲ ਜੀਵਨ ਵੀ ਨਹੀਂ।
ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ।
Viver em Cristo
Já não sou eu quem vive, mas Cristo vive em mim. Ele supre toda necessidade, dá paz e reina como Senhor.
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
ਅਤੇ ਪਿਆਰ ਨਾਲ ਚੱਲੋ ਜਿਵੇਂ ਮਸੀਹ ਨੇ ਵੀ ਤੁਹਾਡੇ ਨਾਲ ਪਿਆਰ ਕੀਤਾ, ਅਤੇ ਸਾਡੇ ਲਈ ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਭੇਟ ਅਤੇ ਬਲੀਦਾਨ ਕਰਕੇ ਸੁਗੰਧ ਦੀ ਤਰ੍ਹਾਂ ਦੇ ਦਿੱਤਾ।
ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ। ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!
ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ।
O Rei eterno
O Rei dos reis voltará em glória e majestade. Todo joelho se dobrará e toda língua confessará que Jesus Cristo é o Senhor.
ਸਫ਼ੇਦ ਘੋੜੇ ਦਾ ਸਵਾਰ
ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ "ਵਫ਼ਾਦਾਰ" ਅਤੇ "ਸੱਚਾ" ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ। ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ। ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ "ਪਰਮੇਸ਼ੁਰ ਦਾ ਸ਼ਬਦ" ਅਖਵਾਉਂਦਾ ਹੈ। ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ-ਮਗਰ ਆਉਂਦੀਆਂ ਹਨ। ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ। ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - "ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।"
ਪ੍ਰਭੂ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।
ਤਦ ਯਿਸੂ ਨੇ ਥੋਮਾ ਨੂੰ ਕਿਹਾ, "ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।" ਥੋਮਾ ਨੇ ਯਿਸੂ ਨੂੰ ਕਿਹਾ, "ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।"
ਇਸ ਕਿਤਾਬ ਦਾ ਟੀਚਾ
ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।"
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ। ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।"
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ। ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ।
ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।
ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੋਵੇ। ਆਮੀਨ।