Jovens
Deus tem planos maravilhosos para os jovens. A Bíblia os convida a consagrar a juventude ao Senhor, crescer em sabedoria e ser exemplo para todos em fé, palavra, conduta e amor.
Ninguém despreze a tua mocidade
Paulo exortou Timóteo: sê exemplo dos fiéis na palavra, no procedimento, no amor, no espírito, na fé e na pureza.
ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ।
ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ।
ਮਾਤਾ-ਪਿਤਾ ਅਤੇ ਬੱਚੇ
ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।
ਮਾਤਾ-ਪਿਤਾ ਅਤੇ ਬੱਚੇ
ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ।
Lembrar do Criador na juventude
Lembra-te do teu Criador nos dias da tua mocidade. A sabedoria ganha cedo produz frutos duradouros na vida inteira.
ਪਰਮੇਸ਼ੁਰ ਦਾ ਭੈਅ ਸਾਰੇ ਬਚਨਾਂ ਦਾ ਸਾਰ
ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ,
ਪਰਮੇਸ਼ੁਰ ਦਾ ਭੈਅ ਸਾਰੇ ਬਚਨਾਂ ਦਾ ਸਾਰ
ਆਪਣੀ ਜੁਆਨੀ ਦੇ ਦਿਨਾਂ ਵਿੱਚ ਆਪਣੇ ਸਿਰਜਣਹਾਰ ਨੂੰ ਯਾਦ ਰੱਖ, ਇਸ ਤੋਂ ਪਹਿਲਾਂ ਕਿ ਉਹ ਮਾੜੇ ਦਿਨ ਆਉਣ ਅਤੇ ਉਹ ਸਾਲ ਨੇੜੇ ਪਹੁੰਚਣ ਜਿਨ੍ਹਾਂ ਵਿੱਚ ਤੂੰ ਆਖੇਂਗਾ, ਇਹਨਾਂ ਵਿੱਚ ਮੈਨੂੰ ਕੁਝ ਖੁਸ਼ੀ ਨਹੀਂ ਮਿਲਦੀ, ਜਦ ਤੱਕ ਸੂਰਜ ਅਤੇ ਚਾਨਣ, ਚੰਦਰਮਾ ਅਤੇ ਤਾਰੇ ਹਨੇਰੇ ਨਹੀਂ ਹੁੰਦੇ ਅਤੇ ਮੀਂਹ ਵਰ੍ਹਨ ਤੋਂ ਬਾਅਦ ਬੱਦਲ ਮੁੜ ਆਉਣ ਜਿਸ ਦਿਨ ਘਰ ਦੇ ਰਖਵਾਲੇ ਕੰਬਣ ਲੱਗ ਪੈਣ ਅਤੇ ਤਕੜੇ ਲੋਕ ਕੁੱਬੇ ਹੋ ਜਾਣ ਅਤੇ ਪੀਹਣ ਵਾਲੀਆਂ ਥੋੜ੍ਹੀਆਂ ਹੋਣ ਦੇ ਕਾਰਨ ਕੰਮ ਕਰਨਾ ਛੱਡ ਦੇਣ ਅਤੇ ਉਹ ਜੋ ਬਾਰੀਆਂ ਵਿੱਚੋਂ ਤੱਕਦੀਆਂ ਹਨ, ਧੁੰਦਲੀਆਂ ਹੋ ਜਾਣ
ਜੁਆਨਾਂ ਨੂੰ ਸਲਾਹ
ਹੇ ਜੁਆਨ, ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ।
ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ!
ਇੱਕ ਬੁੱਢੇ ਅਤੇ ਮੂਰਖ ਰਾਜਾ ਨਾਲੋਂ, ਜੋ ਸਿੱਖਿਆ ਦੀ ਸਹਾਰਨਾ ਕਰਨਾ ਨਾ ਜਾਣੇ, ਇੱਕ ਦੀਨ ਪਰ ਬੁੱਧਵਾਨ ਜੁਆਨ ਚੰਗਾ ਹੈ,
Força e promessa
Os jovens renovam suas forças quando esperam no Senhor. Deus levanta jovens com visões e sonhos para transformar o mundo.
ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ, ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਆਤਮਾ ਦਾ ਵਹਾਇਆ ਜਾਣਾ
ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ। ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ।
ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ। ਜਦ ਉਹ ਦਿਨ ਹੋ ਚੁੱਕੇ ਜਿਹਨਾਂ ਦੇ ਮਗਰੋਂ ਰਾਜੇ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਦੇ ਸਾਹਮਣੇ ਆਉਣਾ ਸੀ, ਤਦ ਖੁਸਰਿਆਂ ਦਾ ਪ੍ਰਧਾਨ ਉਹਨਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ। ਰਾਜੇ ਨੇ ਉਹਨਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਹਨਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਦੇ ਵਾਂਗੂੰ ਕੋਈ ਨਹੀਂ ਸੀ, ਇਸ ਲਈ ਉਹ ਰਾਜੇ ਦੇ ਸਨਮੁਖ ਦਰਬਾਰੀ ਹੋਣ ਲਈ ਨਿਯੁਕਤ ਕੀਤਾ ਗਿਆ।
ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ,
ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ।
ਬੱਚਾ ਵੀ ਆਪਣੇ ਕੰਮਾਂ ਤੋਂ ਪਛਾਣਿਆ ਜਾਂਦਾ ਹੈ,
ਭਈ ਉਹ ਦੇ ਕੰਮ ਨੇਕ ਤੇ ਠੀਕ ਹਨ ਕਿ ਨਹੀਂ।
Guardar o caminho
Como purificará o jovem seu caminho? Guardando-o segundo a tua Palavra. A Escritura na juventude guarda do pecado a vida inteira.
ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ?
ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ,
ਤਾਂ ਜੋ ਤੇਰਾ ਪਾਪ ਨਾ ਕਰਾਂ।
ਹੇ ਪ੍ਰਭੂ ਯਹੋਵਾਹ, ਤੂੰ ਹੀ ਮੇਰੀ ਆਸ ਹੈਂ,
ਅਤੇ ਮੇਰੀ ਜਵਾਨੀ ਤੋਂ ਮੇਰਾ ਭਰੋਸਾ ਤੇਰੇ ਉੱਤੇ ਹੈ।
ਗੱਭਰੂ ਤੇ ਕੁਆਰੀਆਂ, ਬੁੱਢੇ ਤੇ ਜੁਆਨ,
ਇਹ ਯਹੋਵਾਹ ਦੇ ਨਾਮ ਦੀ ਉਸਤਤ ਕਰਨ!
ਕਿਉਂ ਜੋ ਇਕੱਲਾ ਉਸੇ ਦਾ ਨਾਮ ਮਹਾਨ ਹੈ,
ਉਹ ਦਾ ਤੇਜ ਧਰਤੀ ਤੇ ਅਕਾਸ਼ ਦੇ ਉੱਪਰ ਹੈ,
ਕਹਾਉਤਾਂ ਦਾ ਮਹੱਤਵ
ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,
ਬੁੱਧ ਅਤੇ ਸਿੱਖਿਆ ਜਾਣਨ ਲਈ
ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,
ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ,
ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ,
ਭੋਲਿਆਂ ਨੂੰ ਸਿਆਣਪ
ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ,
ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
ਤੂੰ ਸ਼ਰਾਬੀਆਂ ਦੇ ਨਾਲ ਨਾ ਰਲ,
ਨਾ ਹੀ ਪੇਟੂ ਕਬਾਬੀਆਂ ਨਾਲ,
ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ,
ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ,
ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
Coragem e vocação
Deus chamou jovens como Jeremias e Josué para grandes missões. A juventude não é desculpa — é oportunidade de servir poderosamente.
ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ। ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ।
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਇਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੋਂ ਮੈਂ ਤੁਹਾਨੂੰ ਗ਼ੁਲਾਮ ਕਰਵਾਇਆ ਸੀ।
ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ। ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ। ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ
ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।
ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।
ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ।