Juízo
O juízo de Deus é manifestação de sua justiça e soberania. Ele julga o mundo, julga as nações e julga cada coração com perfeita equidade e misericórdia.
O juízo de Deus
Deus é juiz justo que prova os corações. Seu juízo é verdadeiro e alcança toda obra, secreta ou pública.
ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।
ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ। ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ। ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ। ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ। ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ। ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ। ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।"
"ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ। ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ। ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ। ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l
ਯਿਸੂ ਨੇ ਲੋਕਾਂ ਨੂੰ ਕਿਹਾ, "ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ। ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ। ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।"
ਯਿਸੂ ਨੂੰ ਉਸ ਨੇ ਆਖਿਆ, "ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।" ਯਿਸੂ ਨੇ ਆਖਿਆ, "ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।"
Prestando contas
Cada um prestará contas de si mesmo a Deus. O juízo começa pela casa de Deus e depois alcança os que não obedecem ao evangelho.
ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ। ਕਿਉਂਕਿ ਇੱਕ ਨੂੰ ਵਿਸ਼ਵਾਸ ਹੈ ਕਿ ਸਭ ਕੁਝ ਖਾਣਾ ਯੋਗ ਹੈ, ਪਰ ਜਿਹੜਾ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਸਾਗ ਪੱਤ ਹੀ ਖਾਂਦਾ ਹੈ। ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ। ਤੂੰ ਦੂਜੇ ਦੇ ਸੇਵਕ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ? ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਸਥਿਰ ਰਹਿੰਦਾ ਜਾਂ ਡਿੱਗ ਪੈਂਦਾ ਹੈ, ਪਰ ਉਹ ਸਥਿਰ ਰਹੇਗਾ ਕਿਉਂ ਜੋ ਪ੍ਰਭੂ ਉਸ ਨੂੰ ਸਥਿਰ ਰੱਖ ਸਕਦਾ ਹੈ।
ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।
ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ। ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ।
ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।
ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ। ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ! ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
Justiça e redenção
O juízo de Deus é também redenção. Ele livrou Israel do Egito com juízos e salva os arrependidos pela cruz de Cristo.
ਇਸ ਲਈ ਇਸਰਾਏਲੀਆਂ ਨੂੰ ਆਖ, ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਮਿਸਰੀਆਂ ਦੀ ਬੇਗ਼ਾਰ ਹੇਠੋਂ ਕੱਢ ਲਵਾਂਗਾ ਅਤੇ ਮੈਂ ਤੁਹਾਨੂੰ ਉਨ੍ਹਾਂ ਦੀ ਗ਼ੁਲਾਮੀ ਤੋਂ ਛੁਟਕਾਰਾ ਦਿਆਂਗਾ ਅਤੇ ਮੈਂ ਆਪਣੀ ਬਾਂਹ ਲੰਮੀ ਕਰ ਕੇ ਵੱਡੇ ਨਿਆਂਵਾਂ ਨਾਲ ਤੁਹਾਨੂੰ ਛੁਡਾਵਾਂਗਾ।
ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਪਹਿਲੌਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਯਹੋਵਾਹ ਹਾਂ।
ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ,
ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ,
ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ,
ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
ਹੇ ਯਹੋਵਾਹ, ਤੇਰਿਆਂ ਨਿਆਂਵਾਂ ਦੇ ਕਾਰਨ,
ਸੀਯੋਨ ਨੇ ਸੁਣਿਆ ਅਤੇ ਅਨੰਦ ਹੋਇਆ,
ਅਤੇ ਯਹੂਦਾਹ ਦੀਆਂ ਧੀਆਂ ਨੇ ਖੁਸ਼ੀ ਮਨਾਈ।
ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ
ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
ਉਨ੍ਹਾਂ ਨੇ ਤੇਰੇ ਪਵਿੱਤਰ ਸਥਾਨਾਂ ਨੂੰ ਅੱਗ ਲਾਈ ਹੈ,
ਉਨ੍ਹਾਂ ਨੇ ਤੇਰੇ ਨਾਮ ਦੇ ਡੇਰੇ ਨੂੰ ਭੋਂ ਤੱਕ ਢਾਹ ਕੇ ਭਰਿਸ਼ਟ ਕੀਤਾ ਹੈ।
ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ, ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ। ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ!