Legalidades
A Bíblia reconhece a necessidade de leis e governo civil. Os cristãos são chamados a obedecer às autoridades estabelecidas por Deus, enquanto mantêm a lealdade suprema a Cristo.
Submissão às autoridades
Toda autoridade é instituída por Deus. O cristão é chamado a respeitar as leis, pagar tributos e honrar quem governa.
ਅਧਿਕਾਰੀਆਂ ਦੇ ਅਧੀਨ ਹੋਣਾ
ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ। ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ। ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ। ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ। ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ। ਇਸ ਲਈ ਕੇਵਲ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਆਪਣੇ ਵਿਵੇਕ ਦੇ ਕਾਰਨ ਵੀ ਅਧੀਨ ਹੋਣ ਦੀ ਲੋੜ ਹੈ। ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ। ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।
ਪਿਆਰ ਬਿਵਸਥਾ ਨੂੰ ਪੂਰਾ ਕਰਦਾ ਹੈ
ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ।
ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ? ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ? ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ। ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ? ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।
Obrigações legais
Jesus cumpriu obrigações legais, pagou impostos e orientou seus seguidores a obedecer à lei sem comprometer a fé.
ਹੈਕਲ ਦਾ ਕਰ
ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ। ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ? ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ। ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।
ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ। ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ। ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ।
ਯਿਸੂ ਦਾ ਜਨਮ
ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ। ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ। ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ। ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ। ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।
Perspectiva divina
As nações são como uma gota no balde diante de Deus. Ele abre portas que nenhuma lei pode fechar.
ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਤਰਾਜ਼ੂਆਂ ਦੀ ਧੂੜ ਜਿਹੀਆਂ ਠਹਿਰਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਧੂੜ ਦੇ ਕਣਾਂ ਵਾਂਗੂੰ ਚੁੱਕ ਲੈਂਦਾ ਹੈ। ਸਾਰੀਆਂ ਕੌਮਾਂ ਉਹ ਦੇ ਸਨਮੁਖ ਕੁਝ ਨਹੀਂ ਹਨ, ਉਹ ਉਸ ਦੀ ਨਜਰ ਵਿੱਚ ਵਿਅਰਥ ਅਤੇ ਫੋਕਟ ਤੋਂ ਵੀ ਘੱਟ ਗਿਣੀਆਂ ਜਾਂਦੀਆਂ ਹਨ।
ਕਿਉਂ ਜੋ ਇੱਕ ਵੱਡਾ ਅਤੇ ਕੰਮ ਵਾਲਾ ਦਰਵਾਜ਼ਾ ਮੇਰੇ ਲਈ ਖੁੱਲਿਆ ਹੈ ਅਤੇ ਵਿਰੋਧੀ ਬਹੁਤ ਹਨ।
ਪਿਲਾਤੁਸ ਨੇ ਕਿਹਾ, "ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?" ਯਿਸੂ ਨੇ ਕਿਹਾ, "ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।"
Este artigo te tocou? Faça uma oração!
+581 estão orando agora.
Junte-se à corrente de oração.