Ler a Bíblia
Ler a Bíblia é essencial para a vida cristã. A Escritura é lâmpada para os pés, alimento para a alma e espada do Espírito. O cristão que lê a Bíblia é transformado pela Palavra.
A importância de ler
Meditar na Palavra dia e noite traz prosperidade e bom sucesso. Ler a Bíblia ilumina o entendimento e fortalece a fé.
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ, ਦਿਨ ਰਾਤ ਇਸ ਦਾ ਸਿਮਰਨ ਕਰ, ਤਾਂ ਜੋ ਤੂੰ ਇਸ ਵਿੱਚ ਲਿਖੀਆਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਸਕੇ। ਫਿਰ ਤੂੰ ਖੁਸ਼ਹਾਲ ਅਤੇ ਸਫਲ ਹੋਵੋਗੇ।
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ,
ਅਤੇ ਮੇਰੇ ਮਾਰਗ ਦੇ ਲਈ ਚਾਨਣ ਹਨ।
ਤੇਰੇ ਬਚਨਾਂ ਦੇ ਖੁੱਲ੍ਹਣ ਨਾਲ ਚਾਨਣ ਹੁੰਦਾ ਹੈ;
ਇਹ ਸਧਾਰਨ ਲੋਕਾਂ ਨੂੰ ਸਮਝ ਦਿੰਦਾ ਹੈ।
ਮੈਨੂੰ ਤੇਰੇ ਨਿਯਮ ਕਿੰਨੇ ਪਿਆਰੇ ਹਨ!
ਮੈਂ ਸਾਰਾ ਦਿਨ ਇਸਦਾ ਸਿਮਰਨ ਕਰਦਾ ਹਾਂ।
ਤੇਰੇ ਆਦੇਸ਼ ਹਮੇਸ਼ਾ ਮੇਰੇ ਨਾਲ ਹੁੰਦੇ ਹਨ
ਅਤੇ ਉਹ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਸਿਆਣਾ ਬਣਾਉਂਦੇ ਹਨ।
ਮੈਨੂੰ ਮੇਰੇ ਸਾਰੇ ਗੁਰੂਆਂ ਨਾਲੋਂ ਵਧੇਰੀ ਸਮਝ ਹੈ,
ਕਿਉਂਕਿ ਮੈਂ ਤੇਰੇ ਨਿਯਮਾਂ ਦਾ ਸਿਮਰਨ ਕਰਦਾ ਹਾਂ।
ਇੱਕ ਨੌਜਵਾਨ ਕਿਵੇਂ ਆਪਣੇ ਮਾਰਗ ਨੂੰ ਸ਼ੁੱਧ ਰੱਖ ਸਕਦਾ ਹੈ?
ਉਹ ਤੇਰੇ ਬਚਨ ਦੇ ਅਨੁਸਾਰ ਚੱਲਕੇ।
ਮੈਂ ਤੈਨੂੰ ਆਪਣੇ ਪੂਰੇ ਦਿਲ ਨਾਲ ਭਾਲਦਾ ਹਾਂ;
ਮੈਨੂੰ ਆਪਣੇ ਹੁਕਮਾਂ ਤੋਂ ਭਟਕਣ ਨਾ ਦੇ।
ਮੈਂ ਤੇਰੇ ਬਚਨ ਨੂੰ ਆਪਣੇ ਦਿਲ ਵਿੱਚ ਰੱਖ ਲਿਆ ਹੈ,
ਤਾਂ ਜੋ ਮੈਂ ਤੇਰੇ ਵਿਰੁੱਧ ਪਾਪ ਨਾ ਕਰਾਂ।
A Escritura é inspirada
Toda a Escritura é útil para ensinar, corrigir e instruir em justiça. Examine as Escrituras — nelas encontramos a vida eterna.
ਸਾਰਾ ਪਵਿੱਤਰ ਸ਼ਾਸਤਰ ਪਰਮੇਸ਼ਵਰ ਦੇ ਆਤਮਾ ਦੁਆਰਾ ਰਚਿਆ ਗਿਆ ਹੈ ਅਤੇ ਧਾਰਮਿਕਤਾ ਦੀ ਸਿੱਖਿਆ, ਝਿੜਕਣ, ਸੁਧਾਰਨ ਅਤੇ ਸਿਖਲਾਈ ਲਈ ਲਾਭਦਾਇਕ ਹੈ, ਤਾਂ ਕਿ ਪਰਮੇਸ਼ਵਰ ਦਾ ਸੇਵਕ ਹਰ ਚੰਗੇ ਕੰਮ ਲਈ ਚੰਗੀ ਤਰ੍ਹਾਂ ਤਿਆਰ ਹੋ ਸਕੇ।
ਤੁਸੀਂ ਇਹ ਸੋਚ ਕੇ ਪਵਿੱਤਰ ਪੋਥੀਆਂ ਨੂੰ ਪੜ੍ਹਦੇ ਹੋ ਕਿ ਇਨ੍ਹਾਂ ਨਾਲ ਤੁਹਾਨੂੰ ਸਦੀਪਕ ਜੀਵਨ ਮਿਲਦਾ ਹੈ। ਪਰ ਇਹ ਸਭ ਪਵਿੱਤਰ ਪੋਥੀਆਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
ਕਿਉਂਕਿ ਜੋ ਕੁਝ ਪਹਿਲਾਂ ਹੀ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਗਿਆ ਸੀ ਉਹ ਸਾਨੂੰ ਸਿਖਾਉਣ ਲਈ ਲਿਖਿਆ ਗਿਆ ਸੀ, ਤਾਂ ਜੋ ਸਹਿਣਸ਼ੀਲਤਾ ਦੁਆਰਾ ਸਿਖਾਇਆ ਗਿਆ ਪਵਿੱਤਰ ਸ਼ਾਸਤਰ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਨੂੰ ਪੜਦਾ ਅਤੇ ਉਹ ਜਿਹੜੇ ਇਸ ਨੂੰ ਸੁਣਦੇ ਹਨ ਅਤੇ ਜੋ ਕੁਝ ਇਸ ਵਿੱਚ ਲਿਖਿਆ ਹੈ ਉਸ ਨੂੰ ਆਪਣੇ ਮਨ ਵਿੱਚ ਰੱਖਦੇ ਹਨ, ਕਿਉਂਕਿ ਸਮਾਂ ਨੇੜੇ ਹੈ।
ਜਦੋਂ ਤੱਕ ਮੈਂ ਨਾ ਆਵਾਂ, ਉਦੋਂ ਤੱਕ ਆਪਣੇ ਆਪ ਨੂੰ ਲੋਕਾਂ ਵਿੱਚ ਬਚਨ ਪੜ੍ਹਨ, ਪ੍ਰਚਾਰ ਕਰਨ ਅਤੇ ਸਿਖਾਉਣ ਵਿੱਚ ਲੱਗਾ ਰਹੀ।
Estudar com diligência
Os bereanos eram mais nobres porque examinavam as Escrituras diariamente. O estudo dedicado da Bíblia produz maturidade espiritual.
ਬੇਰੀਆ ਦੇ ਲੋਕ ਥੱਸਲੁਨੀਕਾ ਸ਼ਹਿਰ ਦੇ ਯਹੂਦੀ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਉਨ੍ਹਾਂ ਨੇ ਬੜੀ ਦਿਲਚਸਪੀ ਅਤੇ ਲਗਨ ਨਾਲ ਬਚਨ ਨੂੰ ਸੁਣਿਆ। ਅਤੇ ਹਰ ਰੋਜ਼ ਪਵਿੱਤਰ ਸ਼ਾਸਤਰ ਵਿੱਚ ਲੱਭਦੇ ਰਹਿੰਦੇ ਸਨ ਕਿ ਪੌਲੁਸ ਨੇ ਮਸੀਹ ਬਾਰੇ ਜੋ ਕਿਹਾ ਸੀ ਉਹ ਸੱਚ ਹੈ ਜਾਂ ਨਹੀਂ।
ਕਿਉਂਕਿ ਅਜ਼ਰਾ ਨੇ ਆਪਣੇ ਆਪ ਨੂੰ ਯਾਹਵੇਹ ਦੀ ਬਿਵਸਥਾ ਦਾ ਖੋਜ ਕਰਨ ਅਤੇ ਇਸ ਦੀ ਪਾਲਣਾ ਕਰਨ ਅਤੇ ਇਸਰਾਏਲ ਵਿੱਚ ਇਸ ਦੇ ਫ਼ਰਮਾਨਾਂ ਅਤੇ ਕਾਨੂੰਨਾਂ ਨੂੰ ਸਿਖਾਉਣ ਲਈ ਸਮਰਪਿਤ ਕੀਤਾ ਸੀ।
ਉਹ ਪਰਮੇਸ਼ਵਰ ਦੀ ਬਿਵਸਥਾ ਦੀ ਪੋਥੀ ਵਿੱਚੋਂ ਪੜ੍ਹਦੇ ਹਨ, ਇਸ ਨੂੰ ਸਪਸ਼ਟ ਕਰਦੇ ਹਨ ਅਤੇ ਇਸਦਾ ਅਰਥ ਸਮਝਾਉਂਦੇ ਹਨ ਤਾਂ ਜੋ ਲੋਕ ਸਮਝ ਸਕਣ ਜੋ ਕੀ ਪੜ੍ਹਿਆ ਜਾ ਰਿਹਾ ਹੈ।
ਯਿਸ਼ੂ ਨੇ ਜਵਾਬ ਦਿੱਤਾ, "ਤੁਹਾਡੀ ਗਲਤੀ ਇਹ ਹੈ ਕਿ ਤੁਸੀਂ ਪਵਿੱਤਰ ਸ਼ਾਸਤਰ ਅਤੇ ਪਰਮੇਸ਼ਵਰ ਦੀ ਸ਼ਕਤੀ ਨੂੰ ਨਹੀਂ ਜਾਣਦੇ?
ਇਹ ਹੁਕਮ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਹਾਡੇ ਦਿਲਾਂ ਉੱਤੇ ਰਹਿਣ। ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ। ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗ ਹੋਣ।
ਬੁੱਧੀ ਦੇ ਨੈਤਿਕ ਲਾਭ
ਮੇਰੇ ਪੁੱਤਰ, ਜੇ ਤੂੰ ਮੇਰੀਆਂ ਗੱਲਾਂ ਨੂੰ ਮੰਨੇ
ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇ,
ਜੇਕਰ ਤੂੰ ਬੁੱਧ ਵੱਲ ਕੰਨ ਲਾਵੇਂ
ਅਤੇ ਆਪਣੇ ਦਿਲ ਨੂੰ ਸਮਝ ਉੱਤੇ ਲਾਵੇਂ
ਸੱਚ-ਮੁੱਚ, ਜੇ ਤੁਸੀਂ ਸਮਝ ਲਈ ਪੁਕਾਰਦੇ ਹੋ
ਅਤੇ ਸਮਝ ਲਈ ਉੱਚੀ ਆਵਾਜ਼ ਵਿੱਚ ਪੁਕਾਰਦੇ ਹੋ,
ਅਤੇ ਜੇ ਤੁਸੀਂ ਉਹ ਨੂੰ ਚਾਂਦੀ ਵਾਂਗ ਲੱਭਦੇ ਹੋ
ਅਤੇ ਉਹ ਨੂੰ ਲੁਕੇ ਹੋਏ ਖ਼ਜ਼ਾਨੇ ਵਾਂਗ ਖੋਜ ਕਰਦੇ ਹੋ,
ਤਾਂ ਤੁਸੀਂ ਪ੍ਰਭੂ
ਦੇ ਡਰ ਨੂੰ ਸਮਝੋਗੇ ਅਤੇ ਪਰਮੇਸ਼ਵਰ ਦੇ ਗਿਆਨ ਨੂੰ ਪਾਓਗੇ।
ਕਿਉਂਕਿ ਯਾਹਵੇਹ ਹੀ ਬੁੱਧ ਦਿੰਦਾ ਹੈ,
ਉਸ ਦੇ ਮੂੰਹੋਂ ਗਿਆਨ ਅਤੇ ਸਮਝ ਨਿਕਲਦੀ ਹੈ।