Língua
A língua tem poder de vida e de morte. A Bíblia compara a língua ao leme de um navio e à faísca que incendeia uma floresta. Dominar a língua é prova de maturidade espiritual.
O poder da língua
A morte e a vida estão no poder da língua. Quem a domina é varão perfeito, capaz de controlar todo o corpo.
ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ,
ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।
ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ। ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ। ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ! ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!
ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ। ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।
ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ। ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ! ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ? ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।
Palavras sábias
A língua branda quebra até ossos. A palavra certa no tempo certo é como maçãs de ouro em salvas de prata.
ਧੀਰਜ ਨਾਲ ਹਾਕਮ ਸਹਿਮਤ ਹੋ ਜਾਂਦਾ ਹੈ,
ਅਤੇ ਨਰਮਾਈ ਨਾਲ ਕੀਤੀ ਗੱਲਬਾਤ ਹੱਡੀ ਨੂੰ ਵੀ ਭੰਨ ਸੁੱਟਦੀ ਹੈ।
ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ,
ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
ਸਚਿਆਈ ਸਦਾ ਬਣੀ ਰਹੇਗੀ,
ਪਰ ਝੂਠ ਪਲ ਭਰ ਦਾ ਹੁੰਦਾ ਹੈ।
ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ,
ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ,
ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ।
Disciplinar a fala
Quem guarda a boca e a língua guarda a sua alma de angústias. A religião sem controle da língua é vã.
ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।
ਪੀੜਤ ਮਨੁੱਖ ਦੀ ਤੋਬਾ
ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ,
ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ।
ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ,
ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।
ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ,
ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ,
ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
ਧਰਮੀ ਦਾ ਮੂੰਹ ਬੁੱਧੀ ਬੋਲਦਾ ਹੈ,
ਅਤੇ ਉਹ ਦੀ ਜੁਬਾਨ ਨਿਆਂ ਦੀ ਗੱਲ ਕਰਦੀ ਹੈ।
ਉਸ ਦੇ ਪਰਮੇਸ਼ੁਰ ਦੀ ਬਿਵਸਥਾ
ਉਹ ਦੇ ਮਨ ਵਿੱਚ ਹੈ,
ਉਹ ਦੇ ਪੈਰ ਕਦੀ ਨਾ ਤਿਲਕਣਗੇ।
ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ,
ਦਿਨ ਭਰ ਤੇਰੀ ਉਸਤਤ ਹੋਵੇਗੀ।
ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ,
ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ,
ਅਤੇ ਛਲੇਡੀ ਜੀਭ ਤੋਂ ਛੁਡਾ ਲੈ!
ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ
ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।
ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ।
ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?
ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ,
ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ,
ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!
Toda língua confessará
Ao nome de Jesus todo joelho se dobrará e toda língua confessará que Jesus Cristo é Senhor, para glória de Deus Pai.
ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
ਪਿਆਰ ਉੱਤਮ ਹੈ
ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ। ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।
ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ। ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ। ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ। ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ। ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।
Este artigo te tocou? Faça uma oração!
+581 estão orando agora.
Junte-se à corrente de oração.