Livramento
Deus é o grande Libertador. Através da Bíblia, vemos Deus livrando seu povo de inimigos, de perigos e da morte. Quem clama ao Senhor, Ele ouve e liberta.
Deus ouve e livra
Clamaram ao Senhor na sua tribulação, e Ele os livrou das suas angústias. O Senhor é refúgio e a salvação dos que nele confiam.
ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ,
ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ,
ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ,
ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
ਮੈਂ ਯਹੋਵਾਹ ਦੇ ਵਿਖੇ ਆਖਾਂਗਾ,
ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ,
ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ,
ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, -
ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ,
ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?
ਨਿਤਾਣੇ ਅਤੇ ਕੰਗਾਲ ਨੂੰ ਬਚਾਓ,
ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।
ਹੇ ਯਹੋਵਾਹ, ਕਿਰਪਾ ਕਰਕੇ ਮੇਰੇ ਛੁਟਕਾਰੇ ਦੇ ਲਈ,
ਹੇ ਯਹੋਵਾਹ, ਮੇਰੀ ਸਹਾਇਤਾ ਲਈ ਛੇਤੀ ਕਰ!
ਇਸ ਕਰਕੇ ਹਰ ਇੱਕ ਸੰਤ ਦੁੱਖ ਦੇ ਵੇਲੇ
ਤੇਰੇ ਅੱਗੇ ਪ੍ਰਾਰਥਨਾ ਕਰੇ,
ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ,
ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ।
Livramento poderoso
Deus livrou Daniel dos leões, os jovens hebreus do fogo e Israel do Egito. Seu braço não é curto para salvar.
ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ, ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।
ਉਸ ਨੇ ਮੇਰੇ ਬਲਵੰਤ ਵੈਰੀ ਤੋਂ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
ਪਰ ਉਨ੍ਹਾਂ ਉਸ ਪੈਲੀ ਦੇ ਵਿਚਕਾਰ ਖੜ੍ਹੇ ਹੋ ਕੇ ਉਸ ਨੂੰ ਬਚਾਇਆ, ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ, ਸੋ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਿੱਤ ਤੋਂ ਵੱਡਾ ਛੁਟਕਾਰਾ ਦਿੱਤਾ।
ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ
ਹਾਂ, ਪ੍ਰਾਚੀਨ ਦਿਨਾਂ ਤੋਂ ਲੈ ਕੇ ਮੈਂ ਹੀ ਉਹ ਹਾਂ, ਅਤੇ ਕੋਈ ਮੇਰੇ ਹੱਥੋਂ ਛੁਡਾ ਨਹੀਂ ਸਕਦਾ, ਮੈਂ ਕਾਰਜ ਕਰਾਂਗਾ ਅਤੇ ਕੌਣ ਉਹ ਨੂੰ ਰੋਕੇਗਾ?
Redenção e restauração
Todo aquele que invocar o nome do Senhor será salvo. Deus livra do pecado, da morte e de todo mal aqueles que se humilham diante dele.
ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।
ਹੁਣ ਤੂੰ ਕਿਉਂ ਢਿੱਲ ਕਰਦਾ ਹੈਂ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ।
ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ।
ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।"
ਪਵਿੱਤਰ ਆਤਮਾ ਦਾ ਵਾਅਦਾ
"ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ। ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ।
ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।
ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?
ਉਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ ਅਤੇ ਉਹ ਉਸ ਨੂੰ ਕਬੂਲ ਕਰੇਗਾ,
ਉਹ ਖੁਸ਼ੀ ਨਾਲ ਪਰਮੇਸ਼ੁਰ ਦਾ ਦਰਸ਼ਣ ਕਰੇਗਾ,
ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਵੇਗਾ।
Este artigo te tocou? Faça uma oração!
+581 estão orando agora.
Junte-se à corrente de oração.