Mãe
A mãe é honrada na Bíblia como pilar da família. Seu amor incondicional, sua sabedoria e sua dedicação são celebrados como reflexo do próprio amor de Deus por seus filhos.
O amor de mãe
Pode uma mãe esquecer-se do filho do seu ventre? Ainda que ela se esquecesse, Deus nunca nos abandona. O amor materno reflete o divino.
ਜਿਸ ਤਰ੍ਹਾਂ ਮਾਤਾ ਆਪਣੇ ਬੱਚੇ ਨੂੰ ਦਿਲਾਸਾ ਦਿੰਦੀ ਹੈ, ਉਸੇ ਤਰ੍ਹਾਂ ਮੈਂ ਤੁਹਾਨੂੰ ਦਿਲਾਸਾ ਦਿਆਂਗਾ, ਅਤੇ ਤੁਸੀਂ ਯਰੂਸ਼ਲਮ ਦੇ ਵਿਖੇ ਦਿਲਾਸਾ ਪਾਓਗੇ।
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ,
ਗਰਭ ਦਾ ਫਲ ਇੱਕ ਅਸੀਸ ਹੈ,
ਪਰਮੇਸ਼ੁਰ ਦਾ ਡਰ ਮੰਨਣ ਦੀ ਬਰਕਤ
ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ,
ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!
ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ,
ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
Sabedoria e instrução
A mãe sábia instrui os filhos nos caminhos de Deus. Seu ensino é lei que guia e sua disciplina é expressão de amor verdadeiro.
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ
ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,
ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ
ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ,
ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ,
ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
ਬੁੱਧਵਾਨ ਪੁੱਤਰ ਆਪਣੇ ਪਿਉ ਨੂੰ ਅਨੰਦ ਰੱਖਦਾ ਹੈ,
ਪਰ ਮੂਰਖ ਆਦਮੀ ਆਪਣੀ ਮਾਂ ਨੂੰ ਨੀਚ ਸਮਝਦਾ ਹੈ।
ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ।
Honrar a mãe
Honra teu pai e tua mãe. A mulher virtuosa é digna de louvor — seus filhos se levantam e a chamam bem-aventurada.
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
ਮਾਤਾ-ਪਿਤਾ ਅਤੇ ਬੱਚੇ
ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।
ਆਦਰਸ਼ ਪਤਨੀ
ਨੇਕ ਇਸਤਰੀ ਕਿਸਨੂੰ ਮਿਲਦੀ ਹੈ?
ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
ਬਲ ਅਤੇ ਮਾਣ ਉਹ ਦਾ ਲਿਬਾਸ ਹੈ,
ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ,
ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ,
ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ,
ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ,
ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ,
ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ,
ਉਹ ਦੀ ਵਡਿਆਈ ਕੀਤੀ ਜਾਵੇਗੀ।
Este artigo te tocou? Faça uma oração!
+581 estão orando agora.
Junte-se à corrente de oração.