Maria
Maria, mãe de Jesus, é honrada nas Escrituras como a mulher escolhida por Deus para trazer ao mundo o Salvador. Sua fé, humildade e obediência são exemplo para todos os cristãos.
A escolhida de Deus
O anjo Gabriel anunciou a Maria que ela seria mãe do Filho do Altíssimo. Ela respondeu com fé: 'Faça-se em mim segundo a tua palavra.'
ਯਿਸੂ ਦੇ ਜਨਮ ਦੀ ਘੋਸ਼ਣਾ
ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ। ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।
ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ।
ਯਿਸੂ ਦਾ ਜਨਮ
ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ, ਕਿ ਜਦ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਮੰਗਣੀ ਹੋਈ ਸੀ ਤਦ ਉਨ੍ਹਾਂ ਦੇ ਵਿਆਹ ਹੋਣ ਤੋਂ ਪਹਿਲਾਂ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ।
O Magnificat
Maria cantou: 'Minha alma engrandece ao Senhor!' Seu cântico exalta a misericórdia, o poder e a fidelidade de Deus.
ਮਰਿਯਮ ਦੁਆਰਾ ਸਤੂਤੀ ਗੀਤ
ਤਦ ਮਰਿਯਮ ਨੇ ਆਖਿਆ, "ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ"। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ। ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ। ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ। ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ। ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ। ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ, ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ।
ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ। ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ। ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ। ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।
ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।
ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ। ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।
ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ। ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ? ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ। ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।
Mãe fiel até o fim
Maria acompanhou Jesus desde o nascimento até a cruz. Ela estava entre os discípulos no Pentecostes, fiel em oração.
ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, "ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।" ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, "ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।" ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, "ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।"
ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, "ਹੇ ਔਰਤ! ਇਹ ਰਿਹਾ ਤੇਰਾ ਪੁੱਤਰ।" ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, "ਇਹ ਤੇਰੀ ਮਾਤਾ ਹੈ।" ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।
ਯਿਸੂ ਦੀ ਮਾਤਾ ਅਤੇ ਭਰਾ
ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ। ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ। ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ? ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ। ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।
ਕੀ, ਇਹ ਤਰਖਾਣ ਦਾ ਪੁੱਤਰ ਨਹੀਂ ਅਤੇ ਇਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਰਾ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ? ਅਤੇ ਉਹ ਦੀਆਂ ਸਾਰੀਆਂ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?
ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।
Este artigo te tocou? Faça uma oração!
+581 estão orando agora.
Junte-se à corrente de oração.