Marido e mulher
O casamento é aliança sagrada entre marido e mulher, instituída por Deus desde o Éden. A Bíblia define papéis complementares fundados em amor, respeito e fidelidade mútua.
Instituição divina
Deus criou homem e mulher e os uniu em uma só carne. O casamento é projeto divino que reflete o amor de Cristo pela Igreja.
ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ
Papéis no casamento
O marido ama e a mulher respeita. Ambos se submetem voluntariamente a Deus e um ao outro, em parceria e unidade.
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ। ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ। ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ।
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ। ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।
ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
ਨਵੇਂ ਜੀਵਨ ਦੇ ਪਰਿਵਾਰਿਕ ਨਿਯਮ
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ। ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
ਪਤੀ ਪਤਨੀ
ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ l
ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
Fidelidade e união
O casamento é honroso e deve ser preservado com fidelidade. O cordão de três dobras não se rompe facilmente.
ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ! ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ? ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
ਆਦਰਸ਼ ਪਤਨੀ
ਨੇਕ ਇਸਤਰੀ ਕਿਸਨੂੰ ਮਿਲਦੀ ਹੈ?
ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ,
ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ,
ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ,
ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ,
ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।
ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ,
ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ
ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
Permanecer juntos
O que Deus uniu, o homem não separe. A Bíblia protege o casamento e orienta sobre convivência, perdão e perseverança conjugal.
ਮਸੀਹੀ ਵਿਆਹ ਦੇ ਮਸਲੇ
ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ। ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ। ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ। ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ। ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ। ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।
ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਦੇ ਲਈ ਸੱਦਿਆ ਹੈ। ਹੇ ਪਤਨੀ, ਤੂੰ ਕਿਵੇਂ ਜਾਣਦੀ ਹੈਂ ਜੋ ਤੂੰ ਆਪਣੇ ਪਤੀ ਨੂੰ ਬਚਾ ਲਵੇਂਗੀ? ਅਤੇ ਹੇ ਪਤੀ, ਤੂੰ ਕਿਵੇਂ ਜਾਣਦਾ ਹੈ ਜੋ ਤੂੰ ਆਪਣੀ ਪਤਨੀ ਨੂੰ ਬਚਾ ਲਵੇਂਗਾ?
ਕਿਉਂਕਿ ਸੁਹਾਗਣ ਵੀ ਜਦ ਤੱਕ ਉਸ ਦਾ ਪਤੀ ਜਿਉਂਦਾ ਹੈ, ਉਹ ਬਿਵਸਥਾ ਦੇ ਅਨੁਸਾਰ ਉਹ ਦੇ ਬੰਧਨ ਵਿੱਚ ਰਹਿੰਦੀ ਹੈ, ਪਰ ਜੇ ਪਤੀ ਮਰ ਜਾਏ ਤਾਂ ਉਹ ਪਤੀ ਦੀ ਬਿਵਸਥਾ ਤੋਂ ਛੁੱਟ ਗਈ ਹੈ।
ਹੋਰ ਨਿਯਮ
ਜਦ ਕੋਈ ਪੁਰਖ ਦਾ ਨਵਾਂ ਵਿਆਹ ਹੋਇਆ ਹੋਵੇ, ਤਾਂ ਉਹ ਸੈਨਾਂ ਨਾਲ ਬਾਹਰ ਨਾ ਜਾਵੇ, ਨਾ ਉਸ ਉੱਤੇ ਕਿਸੇ ਕੰਮ ਦੀ ਜ਼ਿੰਮੇਵਾਰੀ ਦਿੱਤੀ ਜਾਵੇ, ਉਹ ਇੱਕ ਸਾਲ ਆਪਣੇ ਘਰ ਵਿੱਚ ਵਿਹਲਾ ਰਹੇ ਅਤੇ ਆਪਣੀ ਵਿਆਹੀ ਹੋਈ ਪਤਨੀ ਨੂੰ ਖੁਸ਼ ਕਰੇ।