Meditação
A meditação na Palavra de Deus é prática espiritual essencial. Diferente da meditação oriental, a meditação bíblica é reflexão profunda sobre as Escrituras — ruminar a Palavra dia e noite.
Meditar na Palavra dia e noite
Bem-aventurado o homem que medita na lei do Senhor de dia e de noite. Ele é como árvore plantada junto a ribeiros de águas.
ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ,
ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ,
ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ;
ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।
ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ,
ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ,
ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ,
ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ,
ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਹੋਵਾਂਗਾ,
ਅਤੇ ਤੇਰੇ ਮਾਰਗਾਂ ਉੱਤੇ ਗੌਰ ਕਰਾਂਗਾ।
ਮੈਂ ਤੇਰੀਆਂ ਬਿਧੀਆਂ ਵਿੱਚ ਮਗਨ ਰਹਾਂਗਾ,
ਮੈਂ ਤੇਰੇ ਬਚਨ ਨੂੰ ਨਹੀਂ ਵਿਸਰਾਂਗਾ।
ਪਰਮੇਸ਼ੁਰ ਦੀ ਬਿਵਸਥਾ ਦੇ ਵਿੱਚ ਅਨੰਦ
ਗਿਮਲ
ਮੈਂ ਤੇਰੇ ਹੁਕਮਾਂ ਵਿੱਚ ਅੱਤ ਖੁਸ਼ ਹੋਵਾਂਗਾ,
ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ।
ਮੈਂ ਤੇਰੇ ਹੁਕਮਾਂ ਵੱਲ ਜਿਨ੍ਹਾਂ ਨਾਲ ਮੈਂ ਪ੍ਰੀਤ ਲਾਈ ਹੈ ਆਪਣੇ ਹੱਥ ਅੱਡਾਂਗਾ,
ਅਤੇ ਤੇਰੀਆਂ ਬਿਧੀਆਂ ਵਿੱਚ ਲੀਨ ਹੋਵਾਂਗਾ।
ਪਰਮੇਸ਼ੁਰ ਦੀ ਬਿਵਸਥਾ ਵਿੱਚ ਆਸ
ਜ਼ਾਇਨ
ਮੈਂ ਪਹੁ ਫੁੱਟਣ ਤੋਂ ਪਹਿਲਾਂ ਉੱਠਿਆ ਤੇ ਦੁਹਾਈ ਦਿੱਤੀ,
ਮੈਂ ਤੇਰੇ ਬਚਨ ਲਈ ਆਸਾ ਰੱਖੀ।
ਮੇਰੀਆਂ ਅੱਖਾਂ ਰਾਤ ਦੇ ਪਹਿਰਾਂ ਤੋਂ ਅੱਗੇ ਖੁੱਲ੍ਹੀਆਂ ਰਹੀਆਂ,
ਕਿ ਤੇਰੇ ਬਚਨ ਵਿੱਚ ਲੀਨ ਹੋਵਾਂ।
Frutos da meditação
A meditação produz entendimento, alegria e adoração. Quem medita na Palavra encontra direção, paz e renovação espiritual.
ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ,
ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ।
ਮੇਰੇ ਮੂੰਹ ਵਿੱਚੋਂ ਬੁੱਧ ਦੀਆਂ ਗੱਲਾਂ ਨਿੱਕਲਣਗੀਆਂ,
ਅਤੇ ਮੇਰੇ ਮਨ ਦਾ ਵਿਚਾਰ ਗਿਆਨ ਦਾ ਹੋਵੇਗਾ।
ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ,
ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ,
ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ,
ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ,
ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ।
ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ
ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ,
ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!
ਮੇਰਾ ਧਿਆਨ ਉਹ ਨੂੰ ਭਾਵੇ,
ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।