Medo da morte
O medo da morte é universal, mas Cristo o venceu. A Bíblia ensina que para quem crê, a morte perdeu o aguilhão — não é mais motivo de terror, mas porta para a eternidade com Deus.
Cristo venceu a morte
Jesus assumiu carne e sangue para, pela morte, destruir o que tinha o poder da morte e libertar os que viviam em escravidão pelo medo dela.
ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ। ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।
ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ। ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?।
ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ। ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।
ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ।
A promessa da vida eterna
Quem ouve a Palavra e crê já passou da morte para a vida. O amor perfeito lança fora o medo, até o medo da morte.
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
ਯਿਸੂ ਨੇ ਉਸ ਨੂੰ ਆਖਿਆ, "ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।"
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।
Não temas
Jesus disse: não temais os que matam o corpo. No vale da sombra da morte, o Senhor está conosco como pastor e protetor.
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ,
ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ,
ਤੂੰ ਜੋ ਮੇਰੇ ਨਾਲ ਹੈ।
ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।
ਉਹ ਸ਼ਾਂਤੀ ਨਾਲ ਜਾਂਦੇ, ਉਹ ਆਪਣੇ ਬਿਸਤਰਿਆਂ ਉੱਤੇ ਅਰਾਮ ਕਰਦੇ ਹਨ, ਜਿਹੜੇ ਸਿੱਧੀ ਚਾਲ ਚੱਲਦੇ ਹਨ।
ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।
ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।
ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ। ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।