Mentira
A mentira é condenada pela Bíblia como pecado grave. Deus é verdade, e quem mente se alinha com o pai da mentira. O cristão é chamado a falar a verdade em amor.
Deus odeia a mentira
Os lábios mentirosos são abominação para o Senhor. A Bíblia adverte que todo mentiroso terá parte no lago de fogo.
ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ,
ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।
ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ।
ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ,
ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,
ਉੱਚੀਆਂ ਅੱਖਾਂ, ਝੂਠੀ ਜੀਭ,
ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ,
ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ
ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।
ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।
Falar a verdade
Despojai-vos da mentira e falai a verdade cada um com o próximo. Cristo é a verdade, e nos chama a ser testemunhas fiéis.
ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!
ਯਿਸੂ ਨੇ ਆਖਿਆ, "ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।
ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ,
ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ,
ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।
Consequências da falsidade
A mentira destrói confiança e relacionamentos. As Escrituras alertam sobre os frutos amargos do engano e da falsidade.
ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ,
ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।
ਸਚਿਆਈ ਸਦਾ ਬਣੀ ਰਹੇਗੀ,
ਪਰ ਝੂਠ ਪਲ ਭਰ ਦਾ ਹੁੰਦਾ ਹੈ।
ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ,
ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।
ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ।
ਯਹੋਵਾਹ ਖੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।
ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ।