Milagres
Os milagres manifestam o poder soberano de Deus. Desde a criação até os sinais de Jesus e dos apóstolos, Deus intervém sobrenaturalmente na história para revelar sua glória e amor.
O Deus dos milagres
Para Deus nada é impossível. Ele abriu o mar, fez cair fogo do céu e ressuscitou mortos. Seu poder não tem limites.
ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?
ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ। ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ।
ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ,
ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ,
ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ,
ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
Milagres pela fé
Se tiverdes fé como um grão de mostarda, movereis montanhas. A fé é a chave que acessa o poder miraculoso de Deus.
ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।
ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ।
ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
ਅਤੇ ਉਸ ਨੇ ਉਨ੍ਹਾਂ ਦੇ ਅਵਿਸ਼ਵਾਸ ਦੇ ਕਾਰਨ ਉੱਥੇ ਬਹੁਤ ਅਚਰਜ਼ ਕੰਮ ਨਹੀਂ ਕੀਤੇ।
Sinais e prodígios
Os apóstolos realizaram sinais e maravilhas em nome de Jesus. Os dons do Espírito incluem a operação de milagres e a fé sobrenatural.
ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।
ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ਼ ਕੰਮ ਵਿਖਾਲਦਾ ਸੀ। ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
ਰਸੂਲਾਂ ਦੇ ਚਿੰਨ੍ਹ ਪੂਰੀ ਧੀਰਜ ਨਾਲ ਨਿਸ਼ਾਨੀਆਂ, ਚਮਤਕਾਰਾਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ।
ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।
ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ, ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ। ਅਤੇ ਹੋਰ ਕਿਸੇ ਨੂੰ ਕਰਾਮਾਤਾਂ ਵਿਖਾਉਣ ਦੀ ਸਮਰੱਥਾ, ਹੋਰ ਕਿਸੇ ਨੂੰ ਭਵਿੱਖਬਾਣੀ ਅਤੇ ਹੋਰ ਕਿਸੇ ਨੂੰ ਆਤਮਿਆਂ ਦੀ ਪਛਾਣ, ਹੋਰ ਨੂੰ ਅਨੇਕ ਪ੍ਰਕਾਰ ਦੀਆਂ ਭਾਸ਼ਾ, ਹੋਰ ਕਿਸੇ ਨੂੰ ਭਾਸ਼ਾ ਦਾ ਅਰਥ ਕਰਨਾ।
ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ। ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ।
Milagres de cura e provisão
A oração da fé salvará o enfermo. Deus provê, cura e intervém quando clamamos a Ele com fé genuína.
ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ। ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ। ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ।
ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ। ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ।
ਸਬਤ ਦੇ ਦਿਨ ਕੁੱਬੀ ਔਰਤ ਨੂੰ ਚੰਗਾ ਕਰਨਾ
ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ। ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ। ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ। ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ। ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ। ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ? ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ? ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।
ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, "ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।"
ਯਿਸੂ ਨੇ ਥੋਮਾ ਨੂੰ ਕਿਹਾ, "ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।"
ਇਸ ਕਿਤਾਬ ਦਾ ਟੀਚਾ
ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ। ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ। ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।
Discernimento nos sinais
A Bíblia alerta contra falsos milagres e sinais enganosos. Devemos provar os espíritos e não seguir sinais que desviam de Deus.
ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ, ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ, ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਿਓ, ਉਸੇ ਤੋਂ ਡਰਿਓ, ਉਸੇ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸੇ ਦੀ ਆਵਾਜ਼ ਨੂੰ ਸੁਣਿਓ, ਉਸੇ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ।
ਅਜਗਰ ਦੇ ਮੂੰਹ, ਉਸ ਦਰਿੰਦੇ ਦੇ ਮੂੰਹ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਵਰਗੇ ਤਿੰਨ ਭਰਿਸ਼ਟ ਆਤਮੇ ਨਿੱਕਲਦੇ ਵੇਖੇ। ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।
ਸਵਰਗ ਤੋਂ ਨਿਸ਼ਾਨ ਦੀ ਮੰਗ
ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ। ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਬੁਰੀ ਅਤੇ ਹਰਾਮਕਾਰ ਪੀੜ੍ਹੀ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਨਬੀ ਦੇ ਨਿਸ਼ਾਨ ਤੋਂ ਇਲਾਵਾ, ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਨਹੀਂ ਦਿੱਤਾ ਜਾਵੇਗਾ। ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।
ਉਨ੍ਹਾਂ ਨਗਰਾਂ ਉੱਤੇ ਹਾਏ ਜਿਨ੍ਹਾਂ ਨੇ ਤੋਬਾ ਨਹੀਂ ਕੀਤੀ
ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ। ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ! ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ। ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ। ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।
A criação como milagre
O próprio corpo humano é milagre de Deus. Toda a criação testifica do poder e da sabedoria do Criador.
ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ,
ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
ਮੈਂ ਤੇਰਾ ਧੰਨਵਾਦ ਕਰਾਂਗਾ,
ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ,
ਤੇਰੇ ਕੰਮ ਅਚਰਜ਼ ਹਨ,
ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
ਪਰਮੇਸ਼ੁਰ ਦੇ ਨਿਆਂ ਲਈ ਧੰਨਵਾਦ ਦਾ ਭਜਨ
ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ,
ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।
ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।
ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ "ਪਰਮੇਸ਼ੁਰ ਸਾਡੇ ਨਾਲ"।
ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ। ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ।
ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!
ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
ਅਤੇ ਮੈਂ ਧਰਤੀ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ?
ਟਿੱਡੀਆਂ ਦਾ ਹਮਲਾ
ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਤੇ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ। ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਤੇ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ, ਤੂੰ ਆਪਣੇ ਪੁੱਤਰ ਅਤੇ ਆਪਣੇ ਪੋਤੇ ਦੇ ਕੰਨਾਂ ਵਿੱਚ ਪਾਇਆ ਕਰੇਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।