Morte
A morte é a realidade que todos enfrentam, mas para o cristão ela não é o fim. A Bíblia ensina que Cristo venceu a morte e nos dá a esperança da ressurreição e da vida eterna.
Cristo venceu a morte
Onde está, ó morte, o teu aguilhão? Cristo destruiu o poder da morte e nos deu a vitória pela ressurreição.
ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?।
ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ। ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!
ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ।
ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ।
ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ।
ਇਹ ਬਚਨ ਭਰੋਸੇਵੰਦ ਹੈ ਕਿਉਂਕਿ ਜੇ ਅਸੀਂ ਉਹ ਦੇ ਨਾਲ ਮਰੇ ਤਾਂ ਉਹ ਦੇ ਨਾਲ ਜੀਵਾਂਗੇ ਵੀ।
ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
A esperança da vida eterna
Jesus disse: 'Eu sou a ressurreição e a vida.' Quem crê nele não está morto, mas apenas adormecido — e um dia despertará para a glória.
ਯਿਸੂ ਨੇ ਉਸ ਨੂੰ ਆਖਿਆ, "ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?"
ਯਿਸੂ ਨੇ ਉਸ ਨੂੰ ਆਖਿਆ, "ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?"
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ। ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਯਿਸੂ ਮਸੀਹ ਦਾ ਦੁਬਾਰਾ ਆਉਣਾ
ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ। ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ।
ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।
Não temas a morte
Não temas os que matam o corpo. Para o cristão, viver é Cristo e morrer é lucro. O vale da sombra da morte não assusta quem caminha com o Pastor.
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।
ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ, ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ।
ਕਿਉਂਕਿ ਜਿਉਣਾ ਮੇਰੇ ਲਈ ਮਸੀਹ ਹੈ ਅਤੇ ਮਰਨਾ ਲਾਭ ਹੈ।
ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ। ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ। ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ।
ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ। ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ,
ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ,
ਤੂੰ ਜੋ ਮੇਰੇ ਨਾਲ ਹੈ।
ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ,
ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ,
ਤੂੰ ਜੋ ਮੇਰੇ ਨਾਲ ਹੈ।
ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।
A eternidade nos aguarda
Deus enxugará toda lágrima. A morte será o último inimigo destruído. Para os salvos, a morte é a porta de entrada na presença eterna de Deus.
ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ। ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਅਤੇ ਜਿਵੇਂ ਮਨੁੱਖਾਂ ਲਈ ਇੱਕ ਵਾਰ ਮਰਨਾ ਠਹਿਰਾਇਆ ਹੋਇਆ ਹੈ ਅਤੇ ਉਹ ਦੇ ਪਿੱਛੋਂ ਨਿਆਂ ਹੁੰਦਾ ਹੈ।
ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ। ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ।
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
A morte na perspectiva bíblica
Há tempo de nascer e tempo de morrer. A morte é realidade humana, mas Deus é Senhor tanto dos vivos quanto dos mortos.
ਬੁੱਧੀ ਅਤੇ ਮੂਰਖਤਾਈ
ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।
ਉਹ ਸ਼ਾਂਤੀ ਨਾਲ ਜਾਂਦੇ, ਉਹ ਆਪਣੇ ਬਿਸਤਰਿਆਂ ਉੱਤੇ ਅਰਾਮ ਕਰਦੇ ਹਨ, ਜਿਹੜੇ ਸਿੱਧੀ ਚਾਲ ਚੱਲਦੇ ਹਨ।
ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।
ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ,
ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।
ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ,
ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ,
ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ,
ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ,
ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ,
ਈਰਖਾ ਪਤਾਲ ਵਾਂਗੂੰ ਕਠੋਰ ਹੈ,
ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ,
ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ।
ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ।
ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ।
ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, "ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ," ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ। ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!
ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।