Mudança
A mudança é constante na vida, mas Deus é imutável. A Bíblia nos ensina a abraçar a transformação espiritual enquanto confiamos no Deus que é o mesmo ontem, hoje e sempre.
Deus é imutável
Jesus Cristo é o mesmo ontem, hoje e para sempre. Deus não muda — Ele é a rocha firme em meio às mudanças constantes da vida.
ਯਿਸੂ ਮਸੀਹ ਕੱਲ, ਅੱਜ ਅਤੇ ਜੁੱਗੋ-ਜੁੱਗ ਇੱਕੋ ਜਿਹਾ ਹੈ।
ਦਸਵੰਧ ਦੀ ਚੋਰੀ
ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ। ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ ਨਹੀਂ ਹੋਏ।
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
Transformação em Cristo
Se alguém está em Cristo, é nova criação. Somos transformados de glória em glória à imagem do Senhor pelo poder do Espírito.
ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।
ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।
ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ। ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ।
Arrependimento como mudança
Arrependei-vos, pois, e convertei-vos. O arrependimento é a mudança mais radical — da morte para a vida, do pecado para a graça.
ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।
ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।
ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।
Tempos e ciclos
Para tudo há uma estação e um tempo para cada propósito debaixo do céu. Deus faz novas todas as coisas no tempo certo.
ਹਰ ਕੰਮ ਦਾ ਇੱਕ ਵੇਲਾ ਹੈ
ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ। ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ। ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ। ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ। ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।
ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।
ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ। ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ। ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ। ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ। ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।