A mulher sábia
A mulher sábia constrói sua casa sobre o fundamento do temor do Senhor. Sua sabedoria abençoa a família, a comunidade e as gerações futuras.
A sabedoria que edifica
A mulher sábia edifica sua casa. O temor do Senhor é o princípio da sabedoria e a instrução que conduz à honra.
ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ,
ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ,
ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
ਯਹੋਵਾਹ ਦਾ ਭੈਅ ਮੰਨਣ ਨਾਲ ਬੁੱਧੀ ਪ੍ਰਾਪਤ ਹੁੰਦੀ ਹੈ,
ਅਤੇ ਮਹਿਮਾ ਤੋਂ ਪਹਿਲਾਂ ਨਮਰਤਾ ਆਉਂਦੀ ਹੈ।
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।
Virtude e excelência
A mulher virtuosa é coroada de força e dignidade. Ela abre a boca com sabedoria e a instrução da bondade está na sua língua.
ਆਦਰਸ਼ ਪਤਨੀ
ਨੇਕ ਇਸਤਰੀ ਕਿਸਨੂੰ ਮਿਲਦੀ ਹੈ?
ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
ਬਲ ਅਤੇ ਮਾਣ ਉਹ ਦਾ ਲਿਬਾਸ ਹੈ,
ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ,
ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ,
ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ,
ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।
ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ,
ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ,
ਉਹ ਦੀ ਵਡਿਆਈ ਕੀਤੀ ਜਾਵੇਗੀ।
ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ,
ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।
ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ,
ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ,
ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
Exemplo e influência
A mulher sábia é exemplo de fé e bom testemunho. Suas atitudes inspiram e seu legado abençoa as gerações que virão.
ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ। ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।
ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ।
ਦਸ ਕੁਆਰੀਆਂ ਦਾ ਦ੍ਰਿਸ਼ਟਾਂਤ
ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ। ਅਤੇ ਉਨ੍ਹਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ। ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ। ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ। ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ। ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ! ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ। ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ। ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ। ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ। ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ! ਪਰ ਉਹ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਤੁਹਾਨੂੰ ਨਹੀਂ ਪਛਾਣਦਾ। ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ।