A mulher sábia
A mulher sábia constrói sua casa sobre o fundamento do temor do Senhor. Sua sabedoria abençoa a família, a comunidade e as gerações futuras.
A sabedoria que edifica
A mulher sábia edifica sua casa. O temor do Senhor é o princípio da sabedoria e a instrução que conduz à honra.
ਬੁੱਧਵਾਨ ਔਰਤ ਆਪਣਾ ਘਰ ਬਣਾਉਂਦੀ ਹੈ,
ਪਰ ਮੂਰਖ ਆਪਣੇ ਹੱਥਾਂ ਨਾਲ ਉਸ ਨੂੰ ਢਾਹ ਦਿੰਦੀ ਹੈ।
ਯਾਹਵੇਹ ਦਾ ਡਰ ਬੁੱਧ ਦੀ ਸ਼ੁਰੂਆਤ ਹੈ,
ਅਤੇ ਪਵਿੱਤਰ ਪੁਰਖ ਦਾ ਗਿਆਨ ਸਮਝ ਹੈ।
ਯਾਹਵੇਹ ਦਾ ਡਰ ਮੰਨਣ ਨਾਲ ਬੁੱਧ ਦੀ ਪ੍ਰਾਪਤ ਹੁੰਦੀ ਹੈ,
ਅਤੇ ਨਿਮਰਤਾ ਸਤਿਕਾਰ ਤੋਂ ਪਹਿਲਾਂ ਆਉਂਦੀ ਹੈ।
ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੈ, ਤਾਂ ਤੁਹਾਨੂੰ ਪਰਮੇਸ਼ਵਰ ਤੋਂ ਮੰਗਣਾ ਚਾਹੀਦੀ ਹੈ, ਜੋ ਬਿਨਾਂ ਕਿਸੇ ਉਲਾਂਭੇ ਦੇ ਸਭ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ, ਅਤੇ ਇਹ ਤੁਹਾਨੂੰ ਦਿੱਤੀ ਜਾਵੇਗੀ
ਯਾਹਵੇਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ,
ਹਮੇਸ਼ਾ ਉਸ ਦੇ ਦਰਸ਼ਨਾਂ ਨੂੰ ਲੋਚੋ।
Virtude e excelência
A mulher virtuosa é coroada de força e dignidade. Ela abre a boca com sabedoria e a instrução da bondade está na sua língua.
ਨੇਕ ਸੁਭਾਅ ਵਾਲੀ ਪਤਨੀ ਕੌਣ ਲੱਭ ਸਕਦਾ ਹੈ?
ਉਹ ਹੀਰੇ ਮੋਤੀਆਂ ਨਾਲੋਂ ਕਿਤੇ ਵੱਧ ਕੀਮਤੀ ਹੈ।
ਉਸ ਨੇ ਤਾਕਤ ਅਤੇ ਇੱਜ਼ਤ ਦਾ ਲਿਬਾਸ ਪਹਿਨਿਆ ਹੋਇਆ ਹੈ,
ਅਤੇ ਆਉਣ ਵਾਲੇ ਦਿਨਾਂ ਤੇ ਹੱਸਦੀ ਹੈ।
ਉਹ ਸਿਆਣਪ ਨਾਲ ਬੋਲਦੀ ਹੈ,
ਅਤੇ ਉਹ ਦੀ ਜ਼ਬਾਨ ਉੱਤੇ ਵਫ਼ਾਦਾਰ ਉਪਦੇਸ਼ ਹੈ।
ਉਸ ਦੇ ਬੱਚੇ ਉੱਠੇ ਕੇ ਉਸ ਨੂੰ ਮੁਬਾਰਕ ਆਖਦੇ ਹਨ,
ਉਸਦਾ ਪਤੀ ਵੀ, ਅਤੇ ਉਸਦੀ ਪ੍ਰਸ਼ੰਸਾ ਕਰਦਾ ਹੈ।
ਬਹੁਤ ਸਾਰੀਆਂ ਔਰਤਾਂ ਨੇਕ ਕੰਮ ਕਰਦੀਆਂ ਹਨ,
ਪਰ ਤੂੰ ਉਹਨਾਂ ਸਾਰੀਆਂ ਨਾਲੋਂ ਉੱਤਮ ਹੈ।
ਆਕਰਸ਼ਤ ਧੋਖਾ ਦੇਣਾ ਹੈ ਅਤੇ ਸੁੰਦਰਤਾ ਵਿਅਰਥ ਹੈ,
ਪਰ ਇੱਕ ਔਰਤ ਜੋ ਯਾਹਵੇਹ ਤੋਂ ਡਰਦੀ ਹੈ, ਉਸਤਤ ਦੇ ਯੋਗ ਹੈ।
ਨੇਕ ਚਰਿੱਤਰ ਵਾਲੀ ਪਤਨੀ ਆਪਣੇ ਪਤੀ ਦਾ ਤਾਜ ਹੈ,
ਪਰ ਘਿਣਾਉਣੀ ਪਤਨੀ ਉਸ ਦੀਆਂ ਹੱਡੀਆਂ ਦਾ ਸਾੜਾ ਹੈ।
ਇੱਕ ਦਿਆਲੂ ਔਰਤ ਇੱਜ਼ਤ ਪ੍ਰਾਪਤ ਕਰਦੀ ਹੈ,
ਪਰ ਬੇਰਹਿਮ ਆਦਮੀ ਸਿਰਫ ਧਨ ਕਮਾਉਂਦੇ ਹਨ।
ਘਰ ਅਤੇ ਦੌਲਤ ਮਾਤਾ-ਪਿਤਾ ਤੋਂ ਮਿਰਾਸ ਵਿੱਚ ਮਿਲਦੇ ਹਨ,
ਪਰ ਇੱਕ ਬੁੱਧਵਾਨ ਪਤਨੀ ਯਾਹਵੇਹ ਵੱਲੋ ਮਿਲਦੀ ਹੈ।
Exemplo e influência
A mulher sábia é exemplo de fé e bom testemunho. Suas atitudes inspiram e seu legado abençoa as gerações que virão.
ਇਸੇ ਤਰ੍ਹਾਂ, ਬਜ਼ੁਰਗ ਔਰਤਾਂ ਦਾ ਆਚਰਣ ਆਦਰ ਵਾਲੇ ਲੋਕਾਂ ਵਰਗਾ ਹੋਣਾ ਚਾਹੀਦਾ ਹੈ, ਉਹ ਦੋਸ਼ੀ ਜਾਂ ਦਾਖਰਸ ਪੀਣ ਦੀਆਂ ਆਦੀ ਨਾ ਹੋਣ; ਪਰ ਚੰਗੀਆਂ ਗੱਲਾਂ ਸਿਖਾਉਣ ਵਾਲੀਆਂ ਹੋਣ। ਫਿਰ ਉਹ ਜਵਾਨ ਔਰਤਾਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ, ਸਵੈ-ਨਿਯੰਤ੍ਰਿਤ ਅਤੇ ਪਵਿੱਤਰ, ਘਰ ਸੰਭਾਲਣ ਵਾਲੀਆਂ, ਦਿਆਲੂ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ, ਤਾਂ ਜੋ ਕੋਈ ਵੀ ਪਰਮੇਸ਼ਵਰ ਦੇ ਬਚਨ ਨੂੰ ਬਦਨਾਮ ਨਾ ਕਰੇ।
ਇਸੇ ਤਰ੍ਹਾਂ, ਔਰਤਾਂ ਨੂੰ ਸਤਿਕਾਰ ਦੇ ਯੋਗ ਹੋਣਾ ਚਾਹੀਦਾ ਹੈ, ਗ਼ਲਤ ਗੱਲਾਂ ਕਰਨ ਵਾਲੀਆਂ ਨਹੀਂ ਬਲਕਿ ਸੁਸ਼ੀਲ ਅਤੇ ਹਰ ਚੀਜ਼ ਵਿੱਚ ਵਿਸ਼ਵਾਸਯੋਗ ਹੋਣ।
"ਉਸ ਸਮੇਂ ਸਵਰਗ ਦਾ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ, ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆ। ਅਤੇ ਉਹਨਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ। ਜਿਹੜੀਆਂ ਮੂਰਖ ਕੁਆਰੀਆਂ ਸਨ ਉਹਨਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ। ਪਰ ਸਮਝਦਾਰ ਕੁਆਰੀਆਂ ਨੇ ਆਪਣੀਆਂ ਮਸ਼ਾਲਾਂ ਦੇ ਨਾਲ ਆਪਣੇ ਭਾਂਡਿਆਂ ਵਿੱਚ ਤੇਲ ਵੀ ਲਿਆ। ਅਤੇ ਜਦੋਂ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹਨਾਂ ਨੂੰ ਨੀਂਦ ਆਉਣ ਲੱਗੀ ਅਤੇ ਉਹ ਸੌ ਗਈਆਂ।
"ਅਤੇ ਅੱਧੀ ਰਾਤ ਨੂੰ ਧੁੰਮ ਪੈ ਗਈ: ‘ਵੇਖੋ ਲਾੜਾ ਆ ਗਿਆ! ਉਸਦੇ ਮਿਲਣ ਨੂੰ ਨਿੱਕਲੋ।’
"ਤਦ ਉਹਨਾਂ ਸਾਰੀਆਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ। ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ, ‘ਆਪਣੇ ਤੇਲ ਵਿੱਚੋਂ ਥੋੜਾ ਸਾਨੂੰ ਦਿਓ; ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।’
"ਪਰ ਸਮਝਦਾਰਾਂ ਨੇ ਉੱਤਰ ਦਿੱਤਾ, ‘ਨਹੀਂ, ਸਾਡੇ ਅਤੇ ਤੁਹਾਡੇ ਦੋਹਾਂ ਲਈ ਥੁੜ ਨਾ ਜਾਏ। ਇਸ ਲਈ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਖਰੀਦ ਲਿਆਓ।’
"ਪਰ ਜਦੋਂ ਉਹ ਤੇਲ ਖਰੀਦਣ ਗਈਆਂ, ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਿੱਚ ਚੱਲੀਆਂ ਗਈਆਂ ਅਤੇ ਦਰਵਾਜ਼ਾ ਬੰਦ ਕਰ ਦਿੱਤਾ ਗਿਆ।
"ਬਾਅਦ ਵਿੱਚ ਦੂਸਰੀਆਂ ਕੁਆਰੀਆਂ ਵੀ ਆ ਗਈਆਂ ਅਤੇ ਬੋਲੀਆਂ, ‘ਹੇ ਮਹਾਰਾਜ, ਹੇ ਮਹਾਰਾਜ, ਸਾਡੇ ਲਈ ਦਰਵਾਜ਼ਾ ਖੋਲ੍ਹੋ!’
"ਪਰ ਉਹ ਨੇ ਉੱਤਰ ਦਿੱਤਾ, ‘ਮੈਂ ਸੱਚ ਆਖਦਾ ਹਾਂ, ਜੋ ਮੈਂ ਤੁਹਾਨੂੰ ਨਹੀਂ ਜਾਣਦਾ।’
"ਇਸ ਕਰਕੇ ਜਾਗਦੇ ਰਹੋ, ਕਿਉਂਕਿ ਤੁਸੀਂ ਨਾ ਉਸ ਦਿਨ ਨੂੰ ਨਾ ਉਸ ਸਮੇਂ ਨੂੰ ਜਾਣਦੇ ਹੋ ਕਿ ਕਦੋਂ ਮਨੁੱਖ ਦਾ ਪੁੱਤਰ ਵਾਪਸ ਆਵੇਗਾ।