A mulher virtuosa
A mulher virtuosa de Provérbios 31 é um retrato de excelência. Seu valor excede o de rubis — ela é sábia, trabalhadora, generosa e teme ao Senhor acima de tudo.
Uma joia rara
Mulher virtuosa, quem a achará? Seu valor excede o de rubis. Ela é o coração da família e a força do lar.
ਆਦਰਸ਼ ਪਤਨੀ
ਨੇਕ ਇਸਤਰੀ ਕਿਸਨੂੰ ਮਿਲਦੀ ਹੈ?
ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
ਆਦਰਸ਼ ਪਤਨੀ
ਨੇਕ ਇਸਤਰੀ ਕਿਸਨੂੰ ਮਿਲਦੀ ਹੈ?
ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ,
ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ,
ਬੁਰਿਆਈ ਨਹੀਂ।
ਉਹ ਉੱਨ ਅਤੇ ਕਤਾਨ ਭਾਲ ਕੇ,
ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ,
ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ,
ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ,
ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ,
ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ,
ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
ਉਹ ਤੱਕਲੇ ਨੂੰ ਹੱਥ ਲਾਉਂਦੀ ਹੈ,
ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ,
ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ,
ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।
ਇਸ ਲਈ ਹੁਣ ਹੇ ਮੇਰੀ ਧੀਏ, ਨਾ ਡਰ। ਮੈਂ ਉਹ ਸਭ ਕੁਝ ਜੋ ਤੂੰ ਮੰਗਦੀ ਹੈਂ, ਤੇਰੇ ਲਈ ਕਰਾਂਗਾ ਕਿਉਂ ਜੋ ਮੇਰੇ ਨਗਰ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਭਲੀ ਇਸਤਰੀ ਹੈਂ।
Caráter acima da aparência
Enganosa é a graça e vã é a formosura, mas a mulher que teme ao Senhor será louvada. A verdadeira beleza é interior.
ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ,
ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ,
ਉਹ ਦੀ ਵਡਿਆਈ ਕੀਤੀ ਜਾਵੇਗੀ।
ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ। ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ।
ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ,
ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ,
ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ। ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।