Mulher
A Bíblia celebra a mulher como obra-prima da criação divina. Ela é elogiada por sua sabedoria, força, beleza interior e papel fundamental na família e na sociedade.
A mulher na criação
Deus criou o homem e a mulher à sua imagem. A mulher foi formada como ajudadora idônea — parceira de igual dignidade e valor.
ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।
Virtude e caráter
A beleza é vã e a formosura passageira, mas a mulher que teme ao Senhor é digna de louvor. Seu caráter é seu maior tesouro.
ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ,
ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ,
ਉਹ ਦੀ ਵਡਿਆਈ ਕੀਤੀ ਜਾਵੇਗੀ।
ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ,
ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ,
ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।
ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ,
ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ,
ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।
ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।
ਇਸ ਲਈ ਹੁਣ ਹੇ ਮੇਰੀ ਧੀਏ, ਨਾ ਡਰ। ਮੈਂ ਉਹ ਸਭ ਕੁਝ ਜੋ ਤੂੰ ਮੰਗਦੀ ਹੈਂ, ਤੇਰੇ ਲਈ ਕਰਾਂਗਾ ਕਿਉਂ ਜੋ ਮੇਰੇ ਨਗਰ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਭਲੀ ਇਸਤਰੀ ਹੈਂ।
Sabedoria e serviço
As mulheres da Bíblia foram líderes, profetisas e discípulas fiéis. Jesus honrou as mulheres e as incluiu em seu ministério.
ਯਿਸੂ ਦੀਆਂ ਸਿੱਖਿਆਂਵਾਂ
ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ। ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ। ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।
ਪਤੀ ਪਤਨੀ
ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ
ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ।
ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ। ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।