Não desista!
'Não desista!' é o grito do céu para a terra. Deus nos encoraja a perseverar na fé, na oração e na esperança, porque a vitória pertence aos que não se rendem.
Força na fraqueza
Os que esperam no Senhor renovam as forças. Deus não se cansa nem se fatiga — Ele dá poder aos fracos e vigor aos cansados.
ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ? ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ। ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ, ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਪਰਮੇਸ਼ੁਰ ਆਪਣੇ ਲੋਕਾਂ ਨੂੰ ਅਸੀਸ ਦੇਵੇਗਾ
ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ।
ਪਰਮੇਸ਼ੁਰ ਹੀ ਇੱਕਮਾਤਰ ਛੁਡਾਉਣ ਵਾਲਾ
ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ। ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ। ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ਼ ਅਤੇ ਸ਼ਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ।
ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ। ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ। ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।
Perseverança na fé
Não perca a confiança, pois ela tem grande recompensa. O justo viverá pela fé, e quem perseverar até o fim será salvo.
ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ।
ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ। ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ। ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।
ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਮਜ਼ਬੂਤੀ ਨਾਲ ਫੜੀ ਰੱਖ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਮੁਕਟ ਕੋਈ ਹੋਰ ਲੈ ਜਾਵੇ।
ਇਹ ਸੰਤਾਂ ਦੇ ਸਬਰ ਦਾ ਮੌਕਾ ਹੈ ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੇ ਹੁਕਮਾਂ ਅਤੇ ਯਿਸੂ ਦੇ ਵਿਸ਼ਵਾਸ ਦੀ ਪਾਲਨਾ ਕਰਦੇ ਹਨ।
ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।
Deus é refúgio
O Senhor é nosso refúgio e fortaleza. Ele ouve nossas orações, nos consola nas tribulações e transforma choro em dança.
ਪਰਮੇਸ਼ੁਰ ਸਾਡੀ ਪਨਾਹ
ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ,
ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l
ਆਪਣਾ ਭਾਰ ਯਹੋਵਾਹ ਉੱਤੇ ਸੁੱਟ,
ਅਤੇ ਉਹ ਤੈਨੂੰ ਸੰਭਾਲੇਗਾ,
ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ,
ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।
ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ,
ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
ਜਿਹੜੇ ਹੰਝੂਆਂ ਨਾਲ ਬੀਜਦੇ ਹਨ,
ਉਹ ਜੈਕਾਰਿਆਂ ਨਾਲ ਵੱਢਣਗੇ।
ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ,
ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!
ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ,
ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ,
ਅਤੇ ਮੇਰੇ ਰਾਹ ਦਾ ਚਾਨਣ ਹੈ।
ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ,
ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।
ਉਹ ਆਪਣਾ ਭੈਅ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ,
ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।
Vitória em Cristo
Jesus venceu o mundo e nos dá vitória. Para Deus nada é impossível, e Ele faz infinitamente mais do que pedimos ou pensamos.
"ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।"
ਪਤਰਸ ਦਾ ਵਿਸ਼ਵਾਸ
ਇਸੇ ਕਰਕੇ ਯਿਸੂ ਦੇ ਬਹੁਤੇ ਚੇਲਿਆਂ ਨੇ ਉਸ ਨੂੰ ਛੱਡ ਦਿੱਤਾ ਅਤੇ ਭਵਿੱਖ ਵਿੱਚ ਉਸ ਦੇ ਨਾਲ ਨਾ ਚਲੇ। ਯਿਸੂ ਨੇ ਬਾਰ੍ਹਾਂ ਚੇਲਿਆਂ ਨੂੰ ਆਖਿਆ, "ਕੀ ਤੁਸੀਂ ਵੀ ਜਾਣਾ ਚਾਹੁੰਦੇ ਹੋ?" ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, "ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ। ਸਾਨੂੰ ਤੇਰੇ ਤੇ ਵਿਸ਼ਵਾਸ ਹੈ, ਅਸੀਂ ਜਾਣਦੇ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਪਵਿੱਤਰ ਪੁਰਖ ਹੋ"
ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
Esperança e transformação
O Senhor completa a boa obra que começou em nós. Ele faz novas todas as coisas e dá esperança para o futuro.
ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।
ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
ਨਵਾਂ ਆਕਾਸ਼ ਅਤੇ ਨਵੀਂ ਧਰਤੀ
ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ। ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ। ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ। ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਯਹੋਵਾਹ ਭਲਾ ਹੈ, ਦੁੱਖ ਦੇ ਦਿਨ ਵਿੱਚ ਇੱਕ ਗੜ੍ਹ ਹੈ ਅਤੇ ਉਹ ਆਪਣੇ ਵਿੱਚ ਪਨਾਹ ਲੈਣ ਵਾਲਿਆਂ ਨੂੰ ਜਾਣਦਾ ਹੈ।
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿੱਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ!
Permanecendo firme
Persevere na oração, firme-se na Palavra e fortaleça-se na graça de Cristo. A fé vem pelo ouvir, e o ouvir pela Palavra de Deus.
ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ। ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।
ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ। ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ।
ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ। ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ।
ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ। ਅਤੇ ਜੇ ਅਸੀਂ ਜਾਣਦੇ ਹਾਂ ਕਿ ਜੋ ਕੁਝ ਮੰਗਦੇ ਹਾਂ ਉਹ ਸਾਡੀ ਸੁਣਦਾ ਹੈ, ਤਾਂ ਇਹ ਵੀ ਜਾਣਦੇ ਹਾਂ ਕਿ ਮੰਗੀਆਂ ਹੋਈਆਂ ਵਸਤਾਂ ਜਿਹੜੀਆਂ ਅਸੀਂ ਉਸ ਤੋਂ ਮੰਗੀਆਂ ਹਨ, ਉਹ ਸਾਨੂੰ ਪ੍ਰਾਪਤ ਹੋ ਜਾਂਦੀਆਂ ਹਨ।
ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।