Nascer de novo
Nascer de novo é a porta de entrada para a vida em Deus. Jesus ensinou que sem o novo nascimento espiritual, ninguém pode ver nem entrar no Reino de Deus.
A necessidade do novo nascimento
Jesus declarou a Nicodemos: 'Aquele que não nascer de novo não pode ver o Reino de Deus.' O novo nascimento é pelo Espírito.
ਯਿਸੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।"
ਯਿਸੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।" ਨਿਕੋਦਿਮੁਸ ਨੇ ਆਖਿਆ, "ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਦੁਬਾਰਾ ਜਨਮ ਸਕਦਾ ਹੈ? ਕੀ ਇਹ ਸਕਦਾ ਜੋ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰੀ ਜਾਵੇ?" ਪਰ ਯਿਸੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ। ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’ ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।"
ਪਰ ਯਿਸੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮ ਲੈਂਦਾ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਜਾ ਨਹੀਂ ਸਕਦਾ। ਸਰੀਰ ਤੋਂ ਸਰੀਰ ਪੈਦਾ ਹੁੰਦਾ ਹੈ ਅਤੇ ਆਤਮਾ ਤੋਂ ਆਤਮਾ ਜਨਮ ਲੈਂਦਾ ਹੈ। ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ਕਿ ‘ਤੁਹਾਨੂੰ ਨਵੇਂ ਸਿਰਿਓਂ ਜਨਮ ਲੈਣਾ ਚਾਹੀਦਾ ਹੈ।’
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
ਸਵਰਗ ਰਾਜ ਵਿੱਚ ਵੱਡਾ ਕੌਣ?
ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ? ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ। ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ।
Nova criação em Cristo
Quem está em Cristo é nova criação. Morremos e ressuscitamos com Ele para viver em novidade de vida, livres do velho homem.
ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।
ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ। ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ।
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।
ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ। ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ। ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
Filhos de Deus
Nascemos de novo pela Palavra viva de Deus. Quem crê em Jesus recebe o direito de se tornar filho de Deus, nascido do Espírito.
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
ਇੱਕ ਜੀਵਤ ਆਸ਼ਾ
ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ। ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ।
ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ।
ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ ਕਿਉਂ ਜੋ ਤੁਸੀਂ ਸੁਆਦ ਚੱਖ ਕੇ ਵੇਖਿਆ ਹੈ, ਕਿ ਪ੍ਰਭੂ ਕਿਰਪਾਲੂ ਹੈ l
ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ। ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।
ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ। ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ।
ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ, ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!