Nascer de novo
Nascer de novo é a porta de entrada para a vida em Deus. Jesus ensinou que sem o novo nascimento espiritual, ninguém pode ver nem entrar no Reino de Deus.
A necessidade do novo nascimento
Jesus declarou a Nicodemos: 'Aquele que não nascer de novo não pode ver o Reino de Deus.' O novo nascimento é pelo Espírito.
ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਦੋਂ ਤੱਕ ਕਿ ਉਹ ਨਵਾਂ ਜਨਮ ਨਾ ਪਾ ਲਵੇ।"
ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਦੋਂ ਤੱਕ ਕਿ ਉਹ ਨਵਾਂ ਜਨਮ ਨਾ ਪਾ ਲਵੇ।"
ਨਿਕੋਦੇਮਾਸ ਨੇ ਯਿਸ਼ੂ ਨੂੰ ਪੁੱਛਿਆ, "ਜੇ ਕੋਈ ਵਿਅਕਤੀ ਪਹਿਲਾਂ ਤੋਂ ਹੀ ਬਜ਼ੁਰਗ ਹੋਵੇ ਤਾਂ ਦੁਬਾਰਾ ਜਨਮ ਕਿਵੇਂ ਲੈ ਸਕਦਾ ਹੈ, ਕੀ ਉਹ ਨਵਾਂ ਜਨਮ ਲੈਣ ਲਈ ਫੇਰ ਆਪਣੀ ਮਾਤਾ ਦੀ ਕੁੱਖ ਵਿੱਚ ਪਰਵੇਸ਼ ਕਰੇ?"
ਯਿਸ਼ੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ ਜਦੋਂ ਤੱਕ ਉਸ ਦਾ ਜਨਮ ਪਾਣੀ ਅਤੇ ਪਵਿੱਤਰ ਆਤਮਾ ਤੋਂ ਨਹੀਂ ਹੁੰਦਾ। ਕਿਉਂਕਿ ਜੋ ਕੋਈ ਸਰੀਰ ਤੋਂ ਪੈਦਾ ਹੁੰਦਾ ਹੈ ਉਹ ਸਰੀਰਕ ਹੈ ਅਤੇ ਜੋ ਆਤਮਾ ਤੋਂ ਪੈਦਾ ਹੁੰਦਾ ਹੈ ਉਹ ਆਤਮਿਕ ਹੈ। ਇਸ ਗੱਲ ਤੋਂ ਹੈਰਾਨ ਨਹੀਂ ਹੋਣਾ ਚਾਹੀਦਾ ਕਿ ਮੈਂ ਤੈਨੂੰ ਇਹ ਕਿਹਾ, ਕਿ ਤੈਨੂੰ ‘ਨਵਾਂ ਜਨਮ,’ ਲੈਣਾ ਜ਼ਰੂਰੀ ਹੈ। ਜਿਸ ਤਰ੍ਹਾਂ ਹਵਾ ਜਿਸ ਪਾਸੇ ਵੱਲ ਚਾਹੁੰਦੀ ਹੈ, ਉਸ ਵੱਲ ਵਗਦੀ ਹੈ। ਤੁਸੀਂ ਹਵਾ ਦੀ ਆਵਾਜ਼ ਤਾਂ ਸੁਣਦੇ ਹੋ ਪਰ ਇਹ ਨਹੀਂ ਦੱਸ ਸਕਦੇ ਕਿ ਉਹ ਕਿਸ ਪਾਸੇ ਵੱਲੋਂ ਆਉਂਦੀ ਅਤੇ ਕਿਸ ਪਾਸੇ ਨੂੰ ਜਾਂਦੀ ਹੈ। ਆਤਮਾ ਤੋਂ ਪੈਦਾ ਹੋਇਆ ਮਨੁੱਖ ਵੀ ਅਜਿਹਾ ਹੀ ਹੈ।"
ਯਿਸ਼ੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ ਜਦੋਂ ਤੱਕ ਉਸ ਦਾ ਜਨਮ ਪਾਣੀ ਅਤੇ ਪਵਿੱਤਰ ਆਤਮਾ ਤੋਂ ਨਹੀਂ ਹੁੰਦਾ। ਕਿਉਂਕਿ ਜੋ ਕੋਈ ਸਰੀਰ ਤੋਂ ਪੈਦਾ ਹੁੰਦਾ ਹੈ ਉਹ ਸਰੀਰਕ ਹੈ ਅਤੇ ਜੋ ਆਤਮਾ ਤੋਂ ਪੈਦਾ ਹੁੰਦਾ ਹੈ ਉਹ ਆਤਮਿਕ ਹੈ। ਇਸ ਗੱਲ ਤੋਂ ਹੈਰਾਨ ਨਹੀਂ ਹੋਣਾ ਚਾਹੀਦਾ ਕਿ ਮੈਂ ਤੈਨੂੰ ਇਹ ਕਿਹਾ, ਕਿ ਤੈਨੂੰ ‘ਨਵਾਂ ਜਨਮ,’ ਲੈਣਾ ਜ਼ਰੂਰੀ ਹੈ।
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਹੀਂ ਕਰੇਂਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਂਗਾ।"
ਸਵਰਗ ਰਾਜ ਵਿੱਚ ਮਹਾਨ
ਉਸ ਸਮੇਂ ਚੇਲੇ ਯਿਸ਼ੂ ਕੋਲ ਆਏ ਅਤੇ ਪੁੱਛਣ ਲੱਗੇ, "ਸਵਰਗ ਰਾਜ ਵਿੱਚ ਵੱਡਾ ਕੌਣ ਹੈ?"
ਤਦ ਉਹਨਾਂ ਨੇ ਇੱਕ ਛੋਟੇ ਬੱਚੇ ਨੂੰ ਕੋਲ ਬੁਲਾ ਕੇ, ਉਸਨੂੰ ਉਹਨਾਂ ਦੇ ਵਿਚਕਾਰ ਖੜ੍ਹਾ ਕਰ ਦਿੱਤਾ। ਅਤੇ ਉਸ ਨੇ ਆਖਿਆ: "ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਦ ਤੱਕ ਤੁਸੀਂ ਆਪਣੇ ਆਪ ਨੂੰ ਨਹੀਂ ਬਦਲ ਲੈਂਦੇ ਅਤੇ ਛੋਟੇ ਬੱਚਿਆਂ ਵਰਗੇ ਨਹੀਂ ਬਣ ਜਾਂਦੇ, ਤੁਸੀਂ ਸਵਰਗ ਦੇ ਰਾਜ ਵਿੱਚ ਕਦੀ ਵੀ ਪ੍ਰਵੇਸ਼ ਨਹੀਂ ਕਰੋਗੇ। ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬੱਚੇ ਦੀ ਤਰ੍ਹਾਂ ਛੋਟਾ ਸਮਝੇ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ।
Nova criação em Cristo
Quem está em Cristo é nova criação. Morremos e ressuscitamos com Ele para viver em novidade de vida, livres do velho homem.
ਇਸ ਲਈ, ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ: ਪੁਰਾਣੀਆ ਗੱਲਾਂ ਬੀਤ ਗਈਆਂ, ਉਹ ਹੁਣ ਨਵੀਆਂ ਹੋ ਗਈਆਂ।
ਇਸ ਲਈ ਸਾਨੂੰ ਉਹਨਾਂ ਦੇ ਨਾਲ ਬਪਤਿਸਮੇ ਰਾਹੀਂ ਮੌਤ ਦੇ ਵਿੱਚ ਦਫ਼ਨਾਇਆ ਗਿਆ ਤਾਂ ਜੋ ਜਿਵੇਂ ਪਿਤਾ ਨੇ ਆਪਣੀ ਮਹਿਮਾ ਦੁਆਰਾ ਮਸੀਹ ਨੂੰ ਮੌਤ ਤੋਂ ਜੀ ਉਠਾ ਲਿਆ, ਤਾਂ ਕਿ ਅਸੀਂ ਵੀ ਇੱਕ ਨਵਾਂ ਜੀਵਨ ਜੀ ਸਕੀਏ।
ਜੇ ਅਸੀਂ ਮਸੀਹ ਯਿਸ਼ੂ ਦੇ ਨਾਲ ਮੌਤ ਵਿੱਚ ਜੁੜ ਗਏ ਹਾਂ, ਤਾਂ ਅਸੀਂ ਵੀ ਉਸ ਦੇ ਨਾਲ ਇੱਕ ਪੁਨਰ-ਉਥਾਨ ਵਿੱਚ ਉਸ ਦੇ ਨਾਲ ਇੱਕ ਜੁੱਟ ਹੋਵਾਂਗੇ। ਕਿਉਂ ਜੋ ਅਸੀਂ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਯਿਸ਼ੂ ਦੇ ਨਾਲ ਸਲੀਬ ਤੇ ਚੜ੍ਹਾਈ ਗਈ ਹੈ ਤਾਂ ਜੋ ਪਾਪ ਦਾ ਸਰੀਰ ਖ਼ਤਮ ਹੋ ਸਕੇ, ਅਤੇ ਇਸ ਤੋਂ ਅੱਗੇ ਅਸੀਂ ਪਾਪ ਦੇ ਗੁਲਾਮ ਨਾ ਰਹੀਏ। ਕਿਉਂਕਿ ਜਦੋਂ ਅਸੀਂ ਮਸੀਹ ਦੇ ਨਾਲ ਮਰ ਗਏ ਤਾਂ ਅਸੀਂ ਪਾਪ ਦੀ ਸ਼ਕਤੀ ਤੋਂ ਮੁਕਤ ਹੋ ਗਏ।
ਇਸ ਲਈ ਸਾਨੂੰ ਉਹਨਾਂ ਦੇ ਨਾਲ ਬਪਤਿਸਮੇ ਰਾਹੀਂ ਮੌਤ ਦੇ ਵਿੱਚ ਦਫ਼ਨਾਇਆ ਗਿਆ ਤਾਂ ਜੋ ਜਿਵੇਂ ਪਿਤਾ ਨੇ ਆਪਣੀ ਮਹਿਮਾ ਦੁਆਰਾ ਮਸੀਹ ਨੂੰ ਮੌਤ ਤੋਂ ਜੀ ਉਠਾ ਲਿਆ, ਤਾਂ ਕਿ ਅਸੀਂ ਵੀ ਇੱਕ ਨਵਾਂ ਜੀਵਨ ਜੀ ਸਕੀਏ।
ਇਸੇ ਤਰ੍ਹਾਂ, ਤੁਸੀਂ ਆਪਣੇ ਆਪ ਨੂੰ ਪਾਪ ਲਈ ਮਰੇ ਹੋਏ ਸਮਝੋ ਪਰ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਲਈ ਜਿਉਂਦੇ ਹੋਏ।
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਅਤੇ ਮੈਂ ਹੁਣ ਨਹੀਂ ਜੀਉਂਦਾ, ਪਰ ਮਸੀਹ ਮੇਰੇ ਵਿੱਚ ਜੀਉਂਦਾ ਹੈ। ਜੋ ਜੀਵਨ ਮੈਂ ਹੁਣ ਸਰੀਰ ਵਿੱਚ ਜੀ ਰਿਹਾ ਹਾਂ, ਮੈਂ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜੀਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਬਲੀਦਾਨ ਦੇ ਦਿੱਤਾ।
ਇਸ ਲਈ ਆਪਣੇ ਪੁਰਾਣੇ ਸੁਭਾਅ ਨੂੰ ਛੱਡ ਦਿਓ, ਜੋ ਧੋਖੇ ਦੀ ਲਾਲਸਾ ਦੁਆਰਾ ਭ੍ਰਿਸ਼ਟ ਹੋ ਰਿਹਾ ਹੈ। ਆਪਣੇ ਮਨਾਂ ਦੇ ਵਰਤਾਓ ਵਿੱਚ ਨਵੇਂ ਬਣੋ; ਅਤੇ ਨਵੇਂ ਸੁਭਾਓ ਨੂੰ ਪਹਿਨ ਲਵੋ, ਜੋ ਧਾਰਮਿਕਤਾ ਅਤੇ ਪਵਿੱਤਰਤਾ ਵਿੱਚ ਪਰਮੇਸ਼ਵਰ ਦੇ ਸਰੂਪ ਵਿੱਚ ਬਣਾਇਆ ਗਿਆ ਹੈ।
ਇੱਕ-ਦੂਜੇ ਨਾਲ ਝੂਠ ਨਾ ਬੋਲੋ, ਕਿਉਂਕਿ ਤੁਸੀਂ ਆਪਣੇ ਪੁਰਾਣੇ ਸੁਭਾਅ ਨੂੰ ਉਸ ਦੀਆਂ ਕਰਨੀਆਂ ਸਮੇਤ ਛੱਡ ਦਿੱਤਾ ਹੈ। ਅਤੇ ਨਵੇਂ ਸੁਭਾਅ ਨੂੰ ਪਹਿਨ ਲਵੋ, ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਨੀਕਰਣ ਕੀਤੀ ਜਾ ਰਹੀ ਹੈ। ਇੱਥੇ ਕੋਈ ਗ਼ੈਰ-ਯਹੂਦੀ, ਯਹੂਦੀ, ਸੁੰਨਤ ਕੀਤੇ ਜਾਂ ਅਸੁੰਨਤੇ, ਵਹਿਸ਼ੀ, ਸਿਥੀਅਨ, ਗੁਲਾਮ ਜਾਂ ਅਜ਼ਾਦ ਨਹੀਂ ਹਨ, ਪਰ ਮਸੀਹ ਸਭ ਕੁਝ ਹੈ, ਅਤੇ ਸਭ ਵਿੱਚ ਹੈ।
Filhos de Deus
Nascemos de novo pela Palavra viva de Deus. Quem crê em Jesus recebe o direito de se tornar filho de Deus, nascido do Espírito.
ਪਰ ਜਿੰਨ੍ਹਿਆਂ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ, ਉਹਨਾਂ ਸਾਰਿਆਂ ਨੂੰ ਉਸ ਨੇ ਪਰਮੇਸ਼ਵਰ ਦੀ ਔਲਾਦ ਹੋਣ ਦਾ ਹੱਕ ਦਿੱਤਾ। ਉਸ ਦਾ ਜਨਮ ਨਾ ਤਾਂ ਲਹੂ ਤੋਂ, ਨਾ ਸਰੀਰਕ ਇੱਛਾ ਤੋਂ ਅਤੇ ਨਾ ਹੀ ਮਨੁੱਖਾਂ ਦੀ ਇੱਛਾ ਤੋਂ, ਪਰ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ।
ਪਰਮੇਸ਼ਵਰ ਦੀ ਉਸਤਤ ਹੋਵੇ ਇੱਕ ਜਿਉਂਦੀ ਉਮੀਦ ਲਈ
ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦੀ ਉਸਤਤ ਹੋਵੇ! ਜਿਸ ਨੇ ਆਪਣੀ ਮਹਾਨ ਦਯਾ ਨਾਲ ਯਿਸ਼ੂ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਨ ਦੇ ਦੁਆਰਾ ਇੱਕ ਜੀਵਤ ਉਮੀਦ ਵਿੱਚ ਨਵਾਂ ਜਨਮ ਦਿੱਤਾ ਹੈ, ਇਹ ਉਹ ਇੱਕ ਵਿਰਾਸਤ ਵਿਖੇ ਜਿਹੜੀ ਅਵਿਨਾਸ਼ੀ, ਅਪਵਿੱਤਰ, ਜਾਂ ਮੁਰਝਾ ਨਹੀਂ ਸਕਦੀ। ਇਹ ਵਿਰਾਸਤ ਤੁਹਾਡੇ ਲਈ ਸਵਰਗ ਵਿੱਚ ਰੱਖੀ ਗਈ ਹੈ,
ਕਿਉਂ ਜੋ ਤੁਸੀਂ ਨਵਾਂ ਜਨਮ ਪਾਇਆ ਹੈ, ਨਾਸ਼ਵਾਨ ਬੀਜ ਤੋਂ ਨਹੀਂ, ਪਰ ਅਵਿਨਾਸ਼ੀ ਵਾਲਾ ਹੈ ਜਿਹੜਾ ਪਰਮੇਸ਼ਵਰ ਦੇ ਬਚਨ ਦੁਆਰਾ ਹੈ ਜੋ ਜਿਉਂਦਾ ਅਤੇ ਸਥਿਰ ਹੈ।
ਨਵ-ਜੰਮੇ ਬੱਚਿਆਂ ਦੀ ਤਰ੍ਹਾਂ, ਸ਼ੁੱਧ ਆਤਮਿਕ ਦੁੱਧ ਦੀ ਪਿਆਸ ਰੱਖਿਆ ਕਰੋ, ਤਾਂ ਜੋ ਇਸ ਦੁਆਰਾ ਤੁਸੀਂ ਆਪਣੀ ਮੁਕਤੀ ਵਿੱਚ ਵੱਧਦੇ ਜਾ ਸਕੋ, ਹੁਣ ਜਦੋਂ ਤੁਸੀਂ ਸੁਆਦ ਚੱਖਿਆ ਅਤੇ ਵੇਖਿਆ ਹੈ ਕਿ ਪ੍ਰਭੂ ਭਲਾ ਹੈ।
ਵੇਖੋ ਪਿਤਾ ਨੇ ਸਾਡੇ ਉੱਤੇ ਕਿੰਨਾਂ ਪਿਆਰ ਕੀਤਾ ਹੈ, ਕਿ ਅਸੀਂ ਪਰਮੇਸ਼ਵਰ ਦੇ ਬੱਚੇ ਅਖਵਾਏ ਜਾਈਏ! ਅਤੇ ਇਹੋ ਹੈ ਜੋ ਅਸੀਂ ਹਾਂ! ਦੁਨੀਆਂ ਸਾਨੂੰ ਨਹੀਂ ਜਾਣਦੀ ਇਸ ਦਾ ਕਾਰਨ ਇਹ ਹੈ ਕਿਉਂਕਿ ਇਹ ਪਰਮੇਸ਼ਵਰ ਨੂੰ ਨਹੀਂ ਜਾਣਦੇ ਸਨ। ਹੇ ਪਿਆਰੇ ਮਿੱਤਰੋ, ਹੁਣ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ। ਪਰ ਅਸੀਂ ਜਾਣਦੇ ਹਾਂ ਕਿ ਜਦੋਂ ਮਸੀਹ ਪ੍ਰਗਟ ਹੁੰਦਾ ਹੈ, ਅਸੀਂ ਉਸਦੇ ਵਰਗੇ ਹੋਵਾਂਗੇ, ਕਿਉਂਕਿ ਅਸੀਂ ਉਸਨੂੰ ਉਸੇ ਤਰ੍ਹਾਂ ਵੇਖਾਂਗੇ ਜਿਵੇਂ ਉਹ ਹੈ।
ਪਰ ਜਦੋਂ ਸਹੀ ਸਮਾਂ ਪੂਰਾ ਹੋ ਗਿਆ ਸੀ, ਪਰਮੇਸ਼ਵਰ ਨੇ ਆਪਣੇ ਪੁੱਤਰ ਨੂੰ ਭੇਜਿਆ, ਜੋ ਕਿ ਇੱਕ ਔਰਤ ਤੋਂ ਪੈਦਾ ਹੋਇਆ, ਅਤੇ ਬਿਵਸਥਾ ਦੇ ਅਧੀਨ ਪੈਦਾ ਹੋਇਆ, ਜੋ ਬਿਵਸਥਾ ਦੇ ਅਧੀਨ ਹਨ ਉਨ੍ਹਾਂ ਨੂੰ ਛੁਡਾ ਲਵੇ, ਤਾਂ ਜੋ ਅਸੀਂ ਲੇਪਾਲਕ ਪੁੱਤਰ ਹੋਣ ਲਈ ਗੋਦ ਲਏ ਜਾ ਸਕੀਏ।
ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ। ਫਿਰ ਉਹ ਮੇਰੇ ਹੁਕਮਾਂ ਦੀ ਪਾਲਣਾ ਕਰਨਗੇ ਅਤੇ ਮੇਰੇ ਕਾਨੂੰਨਾਂ ਦੀ ਪਾਲਣਾ ਕਰਨ ਲਈ ਸਾਵਧਾਨ ਰਹਿਣਗੇ। ਉਹ ਮੇਰੇ ਲੋਕ ਹੋਣਗੇ, ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।
ਪਰ ਪਰਮੇਸ਼ਵਰ ਦਯਾ ਨਾਲ ਭਰਪੂਰ ਹੈ, ਉਸ ਦੇ ਮਹਾਨ ਪਿਆਰ ਦੇ ਕਾਰਨ ਸਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਭਾਵੇਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ। ਪਰਮੇਸ਼ਵਰ ਦੀ ਕਿਰਪਾ ਦੇ ਦੁਆਰਾ ਤੁਸੀਂ ਬਚਾਏ ਗਏ ਹੋ।