Nascimento
O nascimento é obra das mãos de Deus. Cada criança é formada por Ele no ventre materno com propósito e amor. A Bíblia celebra a vida desde a concepção até a eternidade.
O nascimento de Jesus
O maior nascimento da história mudou o curso da humanidade. Jesus nasceu de uma virgem pelo poder do Espírito Santo, conforme as profecias.
ਮਸੀਹ ਯਿਸ਼ੂ ਦਾ ਜਨਮ ਇਸ ਤਰ੍ਹਾਂ ਹੋਇਆ: ਉਹ ਦੀ ਮਾਤਾ ਮਰਿਯਮ ਦੀ ਮੰਗਣੀ ਯੋਸੇਫ਼ ਨਾਲ ਹੋਈ ਸੀ, ਪਰ ਵਿਆਹ ਤੋਂ ਪਹਿਲਾਂ ਹੀ ਉਹ ਪਵਿੱਤਰ ਆਤਮਾ ਤੋਂ ਗਰਭਵਤੀ ਪਾਈ ਗਈ। ਉਸ ਦਾ ਪਤੀ ਯੋਸੇਫ਼ ਜੋ ਇੱਕ ਧਰਮੀ ਪੁਰਖ ਸੀ। ਉਹ ਨਹੀਂ ਚਾਹੁੰਦਾ ਸੀ ਕਿ ਮਰਿਯਮ ਨੂੰ ਲੋਕਾਂ ਵਿੱਚ ਬਦਨਾਮ ਕਰੇ, ਇਸ ਲਈ ਉਸਦੇ ਮਨ ਵਿੱਚ ਇਹ ਸੀ ਕਿ ਉਹ ਉਸਨੂੰ ਚੁੱਪ-ਚਾਪ ਛੱਡ ਦੇਵੇਗਾ।
ਪਰ ਜਦੋਂ ਉਹ ਇਹਨਾਂ ਗੱਲਾਂ ਦੀ ਸੋਚ ਵਿੱਚ ਸੀ, ਤਾਂ ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਉਸ ਨੂੰ ਕਿਹਾ, "ਯੋਸੇਫ਼ ਦਾਵੀਦ ਦੇ ਪੁੱਤਰ, ਮਰਿਯਮ ਨੂੰ ਆਪਣੀ ਪਤਨੀ ਦੇ ਰੂਪ ਵਿੱਚ ਅਪਣਾਉਣ ਤੋਂ ਨਾ ਡਰ, ਕਿਉਂਕਿ ਜੋ ਉਸ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਵੱਲੋਂ ਹੈ। ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖਣਾ, ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਬਚਾਵੇਗਾ।"
ਇਹ ਸਭ ਇਸ ਲਈ ਹੋਇਆ ਕਿ ਜੋ ਵਚਨ ਪ੍ਰਭੂ ਨੇ ਨਬੀਆਂ ਦੇ ਦੁਆਰਾ ਕਿਹਾ ਗਿਆ ਸੀ ਇਹ ਪੂਰਾ ਹੋਵੇ: "ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ," ਜਿਸ ਦਾ ਅਰਥ ਹੈ, "ਪਰਮੇਸ਼ਵਰ ਸਾਡੇ ਨਾਲ।"
ਜਦੋਂ ਯੋਸੇਫ਼ ਨੀਂਦ ਤੋਂ ਉੱਠਿਆ, ਤਾਂ ਉਸਨੇ ਉਸੇ ਤਰ੍ਹਾਂ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਆਗਿਆ ਦਿੱਤੀ ਸੀ ਅਤੇ ਉਹ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲੈ ਆਇਆ। ਪਰ ਯੋਸੇਫ਼ ਨੇ ਵਿਆਹ ਸੰਪੰਨ ਹੋਣ ਨਾ ਦਿੱਤਾ ਜਦੋਂ ਤੱਕ ਉਸਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਨੇ ਪੁੱਤਰ ਦਾ ਨਾਮ ਯਿਸ਼ੂ ਰੱਖਿਆ।
ਇਸ ਲਈ ਯਾਹਵੇਹ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ: ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਸਦਾ ਨਾਮ ਇੰਮਾਨੂਏਲ ਰੱਖੇਗੀ।
ਏਲਿਜਾਬੇਥ ਦੇ ਗਰਭਵਤੀ ਹੋਣ ਦੇ ਛੇਵੇਂ ਮਹੀਨੇ ਵਿੱਚ ਪਰਮੇਸ਼ਵਰ ਨੇ ਸਵਰਗਦੂਤ ਗਬਰਿਏਲ ਨੂੰ ਗਲੀਲ ਦੇ ਨਾਜ਼ਰੇਥ ਨਾਮ ਦੇ ਇੱਕ ਨਗਰ ਵਿੱਚ ਇੱਕ ਕੁਆਰੀ ਦੇ ਕੋਲ ਭੇਜਿਆ, ਜਿਸ ਦਾ ਵਿਆਹ ਯੋਸੇਫ਼ ਨਾਮ ਦੇ ਇੱਕ ਆਦਮੀ ਨਾਲ ਤੈਅ ਹੋਇਆ ਸੀ। ਯੋਸੇਫ਼, ਰਾਜਾ ਦਾਵੀਦ ਦੇ ਘਰਾਣੇ ਵਿੱਚੋਂ ਸੀ। ਉਸ ਕੁਆਰੀ ਦਾ ਨਾਮ ਮਰਿਯਮ ਸੀ।
ਪਰ ਸਵਰਗਦੂਤ ਨੇ ਉਸ ਨੂੰ ਕਿਹਾ, "ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ। ਸੁਣ! ਤੂੰ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖੀ। ਉਹ ਮਹਾਨ ਹੋਵੇਗਾ ਅਤੇ ਅੱਤ ਮਹਾਨ ਪਰਮੇਸ਼ਵਰ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ਵਰ ਉਸ ਪੁੱਤਰ ਨੂੰ ਉਸ ਦੇ ਬਜ਼ੁਰਗ ਦਾਵੀਦ ਦਾ ਸਿੰਘਾਸਣ ਦੇਵੇਗਾ, ਉਹ ਯਾਕੋਬ ਦੇ ਘਰਾਣੇ ਉੱਤੇ ਹਮੇਸ਼ਾ ਲਈ ਰਾਜ ਕਰੇਗਾ ਅਤੇ ਉਹ ਦੇ ਰਾਜ ਦਾ ਕਦੇ ਅੰਤ ਨਹੀਂ ਹੋਵੇਗਾ।"
ਮਰਿਯਮ ਨੇ ਸਵਰਗਦੂਤ ਨੂੰ ਪੁੱਛਿਆ, "ਇਹ ਕਿਵੇਂ ਹੋ ਸਕਦਾ ਹੈ ਕਿਉਂਕਿ ਮੈਂ ਤਾਂ ਕੁਆਰੀ ਹਾਂ?"
ਸਵਰਗਦੂਤ ਨੇ ਜਵਾਬ ਦਿੱਤਾ, "ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸ਼ਕਤੀ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਜੋ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ਵਰ ਦਾ ਪੁੱਤਰ ਕਹਾਵੇਗਾ।
Formados desde o ventre
Deus nos teceu no ventre de nossa mãe. Antes de nascermos, Ele já nos conhecia e nos separou para um propósito sagrado.
ਤੂੰ ਮੇਰੇ ਸਰੀਰ ਦੇ ਸਾਰੇ ਨਾਜ਼ੁਕ, ਅੰਦਰੂਨੀ ਅੰਗ ਬਣਾਏ;
ਅਤੇ ਮੇਰੀ ਮਾਂ ਦੇ ਗਰਭ ਵਿੱਚ ਮੈਨੂੰ ਇਕੱਠੇ ਬੁਣਿਆ।
ਮੈ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਤੂੰ ਮੈਨੂੰ ਭਿਆਨਕ ਅਤੇ ਅਦਭੁਤ ਤਰੀਕੇ ਨਾਲ ਬਣਾਇਆ ਹੈ;
ਤੇਰੇ ਕੰਮ ਅਚਰਜ਼ ਹਨ,
ਮੈਂ ਇਹਨਾਂ ਨੂੰ ਕਿੰਨੀ ਚੰਗੀ ਤਰ੍ਹਾਂ ਜਾਣਦਾ ਹਾਂ।
ਤੂੰ ਮੇਰੇ ਸਰੀਰ ਨੂੰ ਜਾਣਦਾ ਹੈ,
ਮੇਰੀਆਂ ਹੱਡੀਆ ਤੇਰੇ ਤੋਂ ਲੁੱਕੀਆ ਹੋਈਆ ਨਹੀਂ ਸਨ,
ਜਦੋਂ ਮੈਂ ਗਰਭ ਦੇ ਹਨ੍ਹੇਰੇ ਵਿੱਚ ਬੁਣਿਆ ਗਿਆ ਸੀ।
ਤੂੰ ਮੇਰੇ ਜਨਮ ਤੋਂ ਪਹਿਲਾਂ ਮੈਨੂੰ ਵੇਖਿਆ
ਮੇਰੀ ਜ਼ਿੰਦਗੀ ਦਾ ਹਰ ਦਿਨ ਤੇਰੀ ਕਿਤਾਬ ਵਿੱਚ ਦਰਜ ਕੀਤਾ ਗਿਆ ਹੈ;
ਜਦ ਕਿ ਉਸ ਸਮੇਂ ਉਹਨਾਂ ਵਿੱਚੋਂ ਇੱਕ ਵੀ ਹੋਂਦ ਵਿੱਚ ਨਹੀਂ ਸੀ।
"ਤੈਨੂੰ ਕੁੱਖ ਵਿੱਚ ਰਚਣ ਤੋਂ ਪਹਿਲਾਂ ਹੀ ਮੈਂ ਤੈਨੂੰ ਜਾਣਦਾ ਹਾਂ,
ਤੇਰੇ ਜਨਮ ਤੋਂ ਪਹਿਲਾਂ ਹੀ ਮੈਂ ਤੈਨੂੰ ਅੱਡ ਕੀਤਾ;
ਮੈਂ ਤੈਨੂੰ ਕੌਮਾਂ ਲਈ ਨਬੀ ਵਜੋਂ ਨਿਯੁਕਤ ਕੀਤਾ ਹੈ।"
ਫਿਰ ਵੀ ਤੂੰ ਮੈਨੂੰ ਕੁੱਖ ਵਿੱਚੋਂ ਬਾਹਰ ਲਿਆਇਆ;
ਤੂੰ ਮੈਨੂੰ ਮੇਰੀ ਮਾਂ ਦੀ ਛਾਤੀ ਉੱਤੇ ਵੀ ਭਰੋਸਾ ਦਵਾਇਆ
ਜਨਮ ਤੋਂ ਹੀ ਮੈਂ ਤੇਰੇ ਉੱਤੇ ਭਰੋਸਾ ਸੁੱਟਿਆ ਹੈ;
ਮੇਰੀ ਮਾਂ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ਵਰ ਹੈ।
ਜਨਮ ਤੋਂ ਹੀ ਮੈਂ ਤੇਰੇ ਉੱਤੇ ਭਰੋਸਾ ਕੀਤਾ ਹੈ;
ਤੂੰ ਮੈਨੂੰ ਮੇਰੀ ਮਾਂ ਦੀ ਕੁੱਖ ਤੋਂ ਪੈਦਾ ਕੀਤਾ।
ਮੈਂ ਸਦਾ ਤੇਰੀ ਉਸਤਤ ਕਰਾਂਗਾ।
"ਕੀ ਇੱਕ ਮਾਂ ਆਪਣੇ ਦੁੱਧ ਚੁੰਘਦੇ ਦੇ ਬੱਚੇ ਨੂੰ ਭੁੱਲ ਸਕਦੀ ਹੈ
ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬੱਚੇ ਉੱਤੇ ਰਹਮ ਨਾ ਕਰੇ?
ਉਹ ਤਾਂ ਭਾਵੇਂ ਭੁੱਲ ਜਾਵੇ
ਪਰ ਮੈਂ ਤੈਨੂੰ ਨਹੀਂ ਭੁੱਲਾਂਗਾ!
ਯਾਹਵੇਹ ਆਖਦਾ ਹੈ,
ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ
ਅਤੇ ਨਾ ਜਨਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ
ਤਾਂ ਮੈਂ ਕੁੱਖ ਨੂੰ ਬੰਦ ਕਰਾਂ?"
ਤੇਰਾ ਪਰਮੇਸ਼ਵਰ ਆਖਦਾ ਹੈ।
Crianças — bênção e promessa
Jesus acolheu as crianças e disse: delas é o Reino dos céus. Os filhos são herança do Senhor e motivo de alegria para os pais.
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, "ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।"
ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬੱਚੇ ਦੀ ਤਰ੍ਹਾਂ ਛੋਟਾ ਸਮਝੇ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ। ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬੱਚੇ ਨੂੰ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ।
ਅਤੇ ਉਸ ਨੇ ਬੱਚਿਆਂ ਨੂੰ ਆਪਣੀ ਬਾਹਾਂ ਵਿੱਚ ਫੜ ਲਿਆ, ਉਹਨਾਂ ਉੱਤੇ ਆਪਣੇ ਹੱਥ ਰੱਖ ਕੇ ਉਹਨਾਂ ਨੂੰ ਅਸੀਸ ਦਿੱਤੀ।
ਬੱਚੇ ਯਾਹਵੇਹ ਵੱਲੋਂ ਇੱਕ ਵਿਰਾਸਤ ਹਨ,
ਅਤੇ ਗਰਭ ਦਾ ਫਲ ਇੱਕ ਇਨਾਮ ਹੈ।
ਮੈਂ ਇਸ ਬੱਚੇ ਲਈ ਪ੍ਰਾਰਥਨਾ ਕੀਤੀ, ਅਤੇ ਯਾਹਵੇਹ ਨੇ ਮੈਨੂੰ ਉਹ ਦਿੱਤਾ ਜੋ ਮੈਂ ਇਸ ਤੋਂ ਮੰਗਿਆ ਸੀ।
ਹੇ ਯਾਹਵੇਹ ਤੂੰ ਮੈਨੂੰ ਆਪਣੇ ਕੰਮਾਂ ਦੁਆਰਾ ਅਨੰਦ ਕਰਦਾ ਹੈ,
ਤੁਹਾਡੇ ਹੱਥਾਂ ਨੇ ਜੋ ਕੁਝ ਕੀਤਾ ਹੈ, ਮੈਂ ਖੁਸ਼ੀ ਵਿੱਚ ਗਾਉਂਦਾ ਹਾਂ।
Nascer de novo
Jesus ensinou que é preciso nascer de novo para ver o Reino de Deus. O novo nascimento é espiritual — pelo Espírito e pela Palavra.
ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਦੋਂ ਤੱਕ ਕਿ ਉਹ ਨਵਾਂ ਜਨਮ ਨਾ ਪਾ ਲਵੇ।"
ਜਦੋਂ ਔਰਤ ਆਪਣੇ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ ਤਾਂ ਉਸ ਦਰਦ ਨੂੰ ਸਹਿਣ ਕਰ ਰਹੀ ਹੁੰਦੀ ਹੈ ਕਿਉਂਕਿ ਉਸ ਦਾ ਸਮਾਂ ਆ ਗਿਆ ਹੁੰਦਾ ਹੈ। ਪਰ ਜਦੋਂ ਉਸ ਦਾ ਬੱਚਾ ਪੈਦਾ ਹੁੰਦਾ ਹੈ ਤਾਂ ਉਹ ਆਪਣੀ ਖੁਸ਼ੀ ਦੇ ਕਰਕੇ ਦਰਦ ਨੂੰ ਭੁੱਲ ਜਾਂਦੀ ਹੈ ਕਿਉਂਕਿ ਬੱਚਾ ਦੁਨੀਆਂ ਵਿੱਚ ਪੈਦਾ ਹੋਇਆ ਹੈ।
ਕੋਈ ਵੀ ਜਿਹੜਾ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਉਹ ਲਗਾਤਾਰ ਪਾਪ ਨਹੀਂ ਕਰੇਗਾ, ਕਿਉਂਕਿ ਉਹਨਾਂ ਵਿੱਚ ਪਰਮੇਸ਼ਵਰ ਦਾ ਬੀਜ ਰਹਿੰਦਾ ਹੈ; ਉਹ ਪਾਪ ਨਹੀਂ ਕਰ ਸਕਦੇ, ਕਿਉਂਕਿ ਉਹ ਪਰਮੇਸ਼ਵਰ ਤੋਂ ਪੈਦਾ ਹੋਏ ਹਨ।
ਉਸ ਲਈ ਗਾਓ, ਉਸ ਦੀ ਉਸਤਤ ਵਿੱਚ ਗਾਓ,
ਉਸਦੇ ਸਾਰੇ ਸ਼ਾਨਦਾਰ ਕੰਮਾਂ ਦਾ ਵਰਣਨ ਕਰੋ।