Natal
O Natal celebra o maior milagre da história: Deus se fez homem. O menino Jesus, nascido em Belém, é Emanuel — Deus conosco — a esperança do mundo inteiro.
O nascimento do Salvador
O anjo anunciou: hoje vos nasceu um Salvador, que é Cristo, o Senhor! A virgem concebeu pelo Espírito Santo e deu à luz o Filho de Deus.
ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।
ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ। ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।
ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ। ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।
A profecia cumprida
Isaías profetizou: a virgem conceberá e dará à luz um filho que se chamará Emanuel. Em Jesus, essa promessa se cumpriu perfeitamente.
ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।
ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ।
ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।
ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ "ਪਰਮੇਸ਼ੁਰ ਸਾਡੇ ਨਾਲ"।
Glória a Deus nas alturas
Os pastores glorificaram a Deus e os anjos cantaram: 'Glória a Deus nas alturas e paz na terra entre os homens a quem Ele quer bem!'
ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।