Nova criatura
Em Cristo somos nova criação. O velho se foi, tudo se fez novo. A transformação não é reforma — é renascimento completo pelo poder do Espírito Santo.
Novas criaturas em Cristo
Se alguém está em Cristo, nova criação é. As coisas velhas passaram e eis que tudo se fez novo. A transformação é radical e total.
ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ, ਸਗੋਂ ਨਵੀਂ ਸਰਿਸ਼ਟ।
ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!
ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।
Despir o velho e vestir o novo
Somos chamados a despir o velho homem e vestir o novo, criado segundo Deus em justiça e santidade provenientes da verdade.
ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ। ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।
ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ। ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ। ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ।
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
Coração e Espírito novos
Deus promete dar um coração novo e um espírito novo. Pelo novo nascimento somos feitos participantes da natureza divina.
ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ, ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
ਯਿਸੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।"
ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ l
ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ, ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।