Obediência
A obediência a Deus é a resposta natural do amor. Jesus disse: 'Se me amais, guardareis os meus mandamentos.' A obediência abre portas de bênção e nos aproxima do coração de Deus.
Obedecer é melhor que sacrificar
Deus deseja obediência acima de rituais. O sacrifício sem submissão ao Senhor é vazio de significado espiritual.
ਸਮੂਏਲ ਬੋਲਿਆ,
ਭਲਾ, ਯਹੋਵਾਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਨਾਲ ਪਰਸੰਨ ਹੁੰਦਾ ਹੈ,
ਜਾਂ ਇਸ ਗੱਲ ਉੱਤੇ ਜੋ ਉਹ ਦੀ ਅਵਾਜ਼ ਸੁਣੀ ਜਾਵੇ?
ਵੇਖ, ਆਗਿਆ ਮੰਨਣਾ ਭੇਟਾਂ ਚੜ੍ਹਾਉਣ ਨਾਲੋਂ,
ਅਤੇ ਸਰੋਤਾ ਬਣਨਾ ਮੇਂਢਿਆਂ ਦੀ ਚਰਬੀ ਨਾਲੋਂ ਚੰਗਾ ਹੈ।
ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ।
ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ।
ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ। ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ।
Obedecer aos mandamentos de Cristo
Jesus vinculou amor a obediência. Quem ama a Deus guarda seus mandamentos, e seus mandamentos não são pesados.
ਪਵਿੱਤਰ ਆਤਮਾ ਦਾ ਵਾਅਦਾ
"ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
ਯਿਸੂ ਨੇ ਆਖਿਆ, "ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।
ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।
ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ। ਅਤੇ ਜੋ ਕੁਝ ਅਸੀਂ ਮੰਗਦੇ ਹਾਂ ਸੋ ਉਸ ਤੋਂ ਸਾਨੂੰ ਮਿਲਦਾ ਹੈ, ਕਿਉਂ ਜੋ ਉਹ ਦੇ ਹੁਕਮਾਂ ਦੀ ਪਾਲਨਾ ਕਰਦੇ ਅਤੇ ਉਹ ਨੂੰ ਚੰਗੇ ਲੱਗਣ ਵਾਲੇ ਕੰਮ ਕਰਦੇ ਹਾਂ।
ਘਰ ਬਣਾਉਣ ਵਾਲੇ ਦੋ ਮਨੁੱਖ
ਤੁਸੀਂ ਮੈਨੂੰ "ਪ੍ਰਭੂ, ਪ੍ਰਭੂ" ਕਰਕੇ ਕਿਉਂ ਪੁਕਾਰਦੇ ਹੋ ਪਰ ਜੋ ਮੈਂ ਕਹਿੰਦਾ ਹਾਂ ਸੋ ਨਹੀਂ ਕਰਦੇ?
ਯਿਸੂ ਦੇ ਪਿੱਛੇ ਚੱਲਣਾ
ਉਸ ਨੇ ਸਭਨਾਂ ਨੂੰ ਆਖਿਆ ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
Obedecer e praticar a Palavra
Sejam praticantes da Palavra. Quem ouve e pratica é como o homem sábio que construiu sobre a rocha firme — inabalável.
ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।
ਵਿਭਚਾਰ ਦੇ ਵਿਰੁੱਧ ਚੇਤਾਵਨੀ
ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ
ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ,
ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
Bênçãos da obediência
A obediência abre caminho de bênçãos e prosperidade. Deus promete vida, saúde e vitória aos que andam em seus caminhos.
ਆਗਿਆ ਪਾਲਣ ਦੀਆਂ ਅਸੀਸਾਂ
ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਮਨ ਲਾ ਕੇ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਉੱਚਾ ਕਰੇਗਾ।
ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ!
ਜਿਸ ਰਾਹ ਉੱਤੇ ਚੱਲਣ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਸ ਸਾਰੇ ਰਾਹ ਚੱਲਦੇ ਰਹੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਤੁਹਾਡਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਤੁਸੀਂ ਬਹੁਤ ਦਿਨਾਂ ਤੱਕ ਜੀਉਂਦੇ ਰਹੋ।
ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।
ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣ-ਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ।
ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ।
Submissão e consagração
Apresentar o corpo como sacrifício vivo é o culto racional. A obediência se expressa em submissão, serviço e consagração total a Deus.
ਪਰਮੇਸ਼ੁਰ ਦੀ ਸੇਵਾ ਵਾਲਾ ਜੀਵਨ
ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਮਿਹਨਤ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।
ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ।
ਅਧਿਕਾਰੀਆਂ ਦੇ ਅਧੀਨ ਹੋਣਾ
ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ।
ਅਧਿਕਾਰੀਆਂ ਦੇ ਅਧੀਨ ਹੋਣਾ
ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ। ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ।
ਤਾਂ ਜੋ ਮੈਂ ਪਰਮੇਸ਼ੁਰ ਦੀ ਇੱਛਾ ਨਾਲ ਤੁਹਾਡੇ ਕੋਲ ਅਨੰਦ ਨਾਲ ਆਵਾਂ ਅਤੇ ਤੁਹਾਡੇ ਨਾਲ ਆਰਾਮ ਪਾਵਾਂ।
ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ।
ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
ਵੈਰੀਆਂ ਦੇ ਨਾਲ ਪਿਆਰ
ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।
ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਮੰਨ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਯਮਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ, ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ। ਇਸ ਕਾਰਨ ਤੂੰ ਉਸ ਸਾਰੇ ਕੰਮ ਵਿੱਚ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ, ਸਫ਼ਲ ਹੋਵੇਂਗਾ।
ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ,
ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।
"ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।"
ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ।