Obediência
A obediência a Deus é a resposta natural do amor. Jesus disse: 'Se me amais, guardareis os meus mandamentos.' A obediência abre portas de bênção e nos aproxima do coração de Deus.
Obedecer é melhor que sacrificar
Deus deseja obediência acima de rituais. O sacrifício sem submissão ao Senhor é vazio de significado espiritual.
ਪਰ ਸਮੂਏਲ ਨੇ ਉੱਤਰ ਦਿੱਤਾ:
"ਕੀ ਯਾਹਵੇਹ ਹੋਮ ਦੀਆਂ ਭੇਟਾਂ ਅਤੇ ਬਲੀਆਂ ਵਿੱਚ ਓਨਾ ਹੀ ਪ੍ਰਸੰਨ ਹੁੰਦਾ ਹੈ ਜਿੰਨਾ ਯਾਹਵੇਹ ਦਾ ਹੁਕਮ ਮੰਨਣ ਵਿੱਚ ਹੁੰਦਾ ਹੈ?
ਹੁਕਮ ਮੰਨਣਾ ਬਲੀ ਚੜ੍ਹਾਉਣ ਨਾਲੋਂ ਚੰਗਾ ਹੈ,
ਅਤੇ ਸਰੋਤਾ ਬਣਨਾ ਮੇਂਢਿਆ ਦੀ ਚਰਬੀ ਨਾਲੋਂ ਚੰਗਾ ਹੈ।
ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ: "ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ਵਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ!"
ਅਸੀਂ ਇਨ੍ਹਾਂ ਗੱਲਾਂ ਦੇ ਗਵਾਹ ਹਾਂ, ਅਤੇ ਇਸ ਤਰ੍ਹਾਂ ਪਵਿੱਤਰ ਆਤਮਾ ਵੀ ਹੈ, "ਜਿਸ ਨੂੰ ਪਰਮੇਸ਼ਵਰ ਨੇ ਉਨ੍ਹਾਂ ਨੂੰ ਦਿੱਤਾ ਜੋ ਉਨ੍ਹਾਂ ਦਾ ਕਹਿਣਾ ਮੰਨਦੇ ਹਨ।"
ਭਾਵੇਂ ਉਹ ਪਰਮੇਸ਼ਵਰ ਦਾ ਪੁੱਤਰ ਸੀ, ਯਿਸ਼ੂ ਨੇ ਆਪਣੇ ਦੁੱਖ ਉਠਾਉਂਣ ਤੋਂ ਵੀ ਆਗਿਆਕਾਰੀ ਸਿੱਖੀ। ਅਤੇ ਇੱਕੋ ਵਾਰ ਸੰਪੂਰਨ ਹੋ ਜਾਣ ਤੇ, ਯਿਸ਼ੂ ਉਹਨਾਂ ਸਾਰਿਆਂ ਲਈ ਸਦੀਵੀ ਮੁਕਤੀ ਦਾ ਸਰੋਤ ਬਣ ਗਿਆ ਜੋ ਉਸ ਦੀ ਆਗਿਆ ਦਾ ਪਾਲਣ ਕਰਦੇ ਹਨ।
Obedecer aos mandamentos de Cristo
Jesus vinculou amor a obediência. Quem ama a Deus guarda seus mandamentos, e seus mandamentos não são pesados.
ਯਿਸ਼ੂ ਨੇ ਕਿਹਾ, "ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂਂ ਦੀ ਪਾਲਣਾ ਕਰੋ।
ਯਿਸ਼ੂ ਨੇ ਉੱਤਰ ਦਿੱਤਾ, "ਜਿਹੜਾ ਵੀ ਮਨੁੱਖ ਮੈਨੂੰ ਪਿਆਰ ਕਰਦਾ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਅਤੇ ਮੇਰਾ ਪਿਤਾ ਉਹਨਾਂ ਨਾਲ ਪਿਆਰ ਕਰੇਂਗਾ, ਅਤੇ ਅਸੀਂ ਉਹਨਾਂ ਕੋਲ ਆਵਾਂਗੇ ਅਤੇ ਉਹਨਾਂ ਵਿੱਚ ਆਪਣਾ ਘਰ ਬਣਾਵਾਂਗੇ।
ਦਰਅਸਲ, ਉਸ ਦੇ ਆਦੇਸ਼ਾਂ ਨੂੰ ਮੰਨਣਾ ਹੀ ਪਰਮੇਸ਼ਵਰ ਲਈ ਪਿਆਰ ਹੈ। ਅਤੇ ਉਸ ਦੇ ਆਦੇਸ਼ ਬੋਝ ਨਹੀਂ ਹਨ,
ਹੇ ਪਿਆਰੇ ਦੋਸਤੋ, ਜੇ ਸਾਡਾ ਦਿਲ ਸਾਨੂੰ ਦੋਸ਼ੀ ਨਹੀਂ ਠਹਿਰਾਉਂਦਾ, ਤਾਂ ਸਾਨੂੰ ਪਰਮੇਸ਼ਵਰ ਦੇ ਅੱਗੇ ਦਿਲੇਰੀ ਹੁੰਦੀ ਹੈ ਅਤੇ ਪਰਮੇਸ਼ਵਰ ਤੋਂ ਜੋ ਵੀ ਅਸੀਂ ਮੰਗਦੇ ਹਾਂ ਉਹ ਪ੍ਰਾਪਤ ਕਰਦੇ ਹਾਂ, ਕਿਉਂਕਿ ਅਸੀਂ ਉਸ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਾਂ ਅਤੇ ਉਹ ਕਰਦੇ ਹਾਂ ਜੋ ਉਸ ਨੂੰ ਪ੍ਰਸੰਨ ਕਰਦਾ ਹੈ।
"ਜਦੋਂ ਤੁਸੀਂ ਮੇਰੇ ਹੁਕਮਾਂਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਮੈਨੂੰ, ‘ਪ੍ਰਭੂ, ਪ੍ਰਭੂ,’ ਕਿਉਂ ਕਹਿੰਦੇ ਹੋ?
ਤਦ ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕਿਹਾ, "ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ ਤਾਂ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਹਰ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਆਵੇ।
Obedecer e praticar a Palavra
Sejam praticantes da Palavra. Quem ouve e pratica é como o homem sábio que construiu sobre a rocha firme — inabalável.
ਸਿਰਫ ਬਚਨ ਨੂੰ ਸੁਣਨ ਵਾਲੇ ਨਾ ਬਣੋ ਅਤੇ ਆਪਣੇ ਆਪ ਨੂੰ ਧੋਖਾ ਨਾ ਦਿਓ। ਸਗੋਂ ਉਹੀ ਕਰੋ ਜੋ ਬਚਨ ਕਹਿੰਦਾ ਹੈ।
ਸਿਰਫ ਬਚਨ ਨੂੰ ਸੁਣਨ ਵਾਲੇ ਨਾ ਬਣੋ ਅਤੇ ਆਪਣੇ ਆਪ ਨੂੰ ਧੋਖਾ ਨਾ ਦਿਓ। ਸਗੋਂ ਉਹੀ ਕਰੋ ਜੋ ਬਚਨ ਕਹਿੰਦਾ ਹੈ।
ਆਪਣੇ ਆਪ ਨੂੰ ਪਰਮੇਸ਼ਵਰ ਦੇ ਅਧੀਨ ਕਰੋ। ਦੁਸ਼ਟ ਦਾ ਸਾਹਮਣਾ ਕਰੋ, ਅਤੇ ਉਹ ਤੁਹਾਡੇ ਅੱਗੋਂ ਭੱਜ ਜਾਵੇਗਾ।
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ, ਦਿਨ ਰਾਤ ਇਸ ਦਾ ਸਿਮਰਨ ਕਰ, ਤਾਂ ਜੋ ਤੂੰ ਇਸ ਵਿੱਚ ਲਿਖੀਆਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਸਕੇ। ਫਿਰ ਤੂੰ ਖੁਸ਼ਹਾਲ ਅਤੇ ਸਫਲ ਹੋਵੋਗੇ।
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ, ਦਿਨ ਰਾਤ ਇਸ ਦਾ ਸਿਮਰਨ ਕਰ, ਤਾਂ ਜੋ ਤੂੰ ਇਸ ਵਿੱਚ ਲਿਖੀਆਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਸਕੇ। ਫਿਰ ਤੂੰ ਖੁਸ਼ਹਾਲ ਅਤੇ ਸਫਲ ਹੋਵੋਗੇ।
ਹੇ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮ ਦੀ ਪਾਲਨਾ ਕਰ,
ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਜੀਉਣ ਦੇ ਰਾਹ ਉੱਤੇ ਹੈ,
ਪਰ ਜਿਹੜਾ ਤਾੜਨਾ ਨੂੰ ਅਣਡਿੱਠ ਕਰਦਾ ਹੈ ਉਹ ਰਾਸਤੇ ਤੋਂ ਭਟਕਿਆ ਹੋਇਆ ਹੈ।
Bênçãos da obediência
A obediência abre caminho de bênçãos e prosperidade. Deus promete vida, saúde e vitória aos que andam em seus caminhos.
ਜੇਕਰ ਤੁਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀ ਚੰਗੀ ਤਰ੍ਹਾਂ ਆਵਾਜ਼ ਸੁਣਦੇ ਹੋ ਅਤੇ ਉਸ ਦੇ ਸਾਰੇ ਹੁਕਮਾਂ ਦੀ ਧਿਆਨ ਨਾਲ ਪਾਲਣਾ ਕਰਦੇ ਹੋ ਜਿਸਦਾ ਅੱਜ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਤਾਂ ਯਾਹਵੇਹ ਤੁਹਾਡਾ ਪਰਮੇਸ਼ਵਰ ਤੁਹਾਨੂੰ ਧਰਤੀ ਦੀਆਂ ਸਭ ਕੌਮਾਂ ਤੋਂ ਉੱਚਾ ਕਰੇਗਾ।
ਭਈ ਉਹਨਾਂ ਦੇ ਮਨ ਮੇਰੇ ਤੋਂ ਡਰਨ ਅਤੇ ਮੇਰੇ ਸਾਰੇ ਹੁਕਮਾਂ ਨੂੰ ਸਦਾ ਮੰਨਣ, ਤਾਂ ਜੋ ਉਹਨਾਂ ਦਾ ਅਤੇ ਉਹਨਾਂ ਦੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ!
ਤੁਸੀਂ ਸਿਰਫ ਉਸ ਰਾਹ ਉੱਤੇ ਚੱਲੋ ਜਿਹੜਾ ਯਾਹਵੇਹ ਤੁਹਾਡੇ ਪਰਮੇਸ਼ਵਰ ਨੇ ਤੁਹਾਨੂੰ ਵਿਖਾਇਆ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਤੁਹਾਡਾ ਭਲਾ ਹੋਵੇ, ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਲੰਮੀ ਉਮਰ ਭੋਗੋ ਜਿਸ ਉੱਤੇ ਤੁਸੀਂ ਕਬਜ਼ਾ ਕਰੋਗੇ।
ਇਸ ਲਈ ਇਨ੍ਹਾਂ ਸਭਨਾਂ ਵਿੱਚੋਂ ਜੇ ਕੋਈ ਛੋਟੇ ਤੋਂ ਛੋਟੇ ਹੁਕਮ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਸਰਿਆਂ ਨੂੰ ਵੀ ਸਿਖਾਵੇ ਸਵਰਗ ਰਾਜ ਵਿੱਚ ਸਾਰਿਆਂ ਨਾਲੋਂ ਛੋਟਾ ਕਹਾਵੇਗਾ, ਪਰੰਤੂ ਜਿਹੜਾ ਇਨ੍ਹਾਂ ਸਾਰੀਆਂ ਗੱਲਾਂ ਦੀ ਪਾਲਣਾ ਕਰਕੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਹੋਵੇਗਾ।
ਇਸ ਲਈ ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਸੀਂ ਸਥਿਰ ਰਹੋ। ਕੋਈ ਵੀ ਚੀਜ਼ ਤੁਹਾਨੂੰ ਹਿਲਾ ਨਾ ਸਕੇ। ਆਪਣੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕੰਮ ਲਈ ਦੇ ਦਿਓ, ਕਿਉਂਕਿ ਤੁਸੀਂ ਜਾਣਦੇ ਹੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
ਜਿਸ ਤਰ੍ਹਾਂ ਆਦਮ ਦੇ ਅਣ-ਆਗਿਆਕਾਰੀ ਹੋਣ ਕਾਰਨ ਬਹੁਤ ਸਾਰੇ ਲੋਕ ਪਾਪੀ ਬਣਾਏ ਗਏ, ਉਸੇ ਤਰ੍ਹਾਂ ਆਦਮ ਦੇ ਆਗਿਆਕਾਰੀ ਹੋਣ ਕਾਰਨ ਵੀ ਬਹੁਤ ਸਾਰੇ ਲੋਕ ਧਰਮੀ ਬਣਾਏ ਜਾਣਗੇ।
ਬਿਵਸਥਾ ਇਸ ਲਈ ਦਿੱਤੀ ਗਈ ਸੀ ਤਾਂ ਜੋ ਸਾਰੇ ਲੋਕ ਵੇਖ ਸਕਣ ਕਿ ਉਹ ਕਿੰਨੇ ਪਾਪੀ ਸਨ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ਵਰ ਦੀ ਅਦਭੁਤ ਕਿਰਪਾ ਹੋਰ ਵਧੇਰੀ ਹੁੰਦੀ ਗਈ।
Submissão e consagração
Apresentar o corpo como sacrifício vivo é o culto racional. A obediência se expressa em submissão, serviço e consagração total a Deus.
ਇਸ ਲਈ, ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ਵਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਰੀਰਾਂ ਨੂੰ ਇੱਕ ਜਿਉਂਦੇ ਅਤੇ ਪਵਿੱਤਰ ਅਤੇ ਪਰਮੇਸ਼ਵਰ ਨੂੰ ਮਨ ਭਾਉਂਦਾ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਸੱਚੀ ਅਤੇ ਰੂਹਾਨੀ ਬੰਦਗੀ ਹੈ।
ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਪਰ ਆਪਣੇ ਮਨ ਨੂੰ ਨਵੇਂ ਹੋਣ ਦੇ ਕਾਰਨ ਬਦਲੋ ਤਦ ਤੁਸੀਂ ਪਰਖ ਅਤੇ ਸਮਝ ਸਕਦੇ ਹੋ ਕਿ ਪਰਮੇਸ਼ਵਰ ਦੀ ਮਰਜ਼ੀ ਕੀ ਹੈ। ਉਸ ਦੀ ਚੰਗੀ, ਮਨਭਾਉਂਦੀ ਅਤੇ ਸੰਪੂਰਨ ਇੱਛਾ ਕੀ ਹੈ।
ਜੋਸ਼ ਵਿੱਚ ਕਦੀ ਵੀ ਘਾਟ ਨਾ ਹੋਵੇ, ਪਰ ਆਪਣੇ ਆਤਮਿਕ ਭਾਵਨਾ ਨੂੰ ਕਾਇਮ ਰੱਖੋ ਅਤੇ ਪ੍ਰਭੂ ਦੀ ਸੇਵਾ ਕਰੋ।
ਕਿਉਂ ਜੋ ਉਹ ਲੋਕ ਜੋ ਪਰਮੇਸ਼ਵਰ ਦੀ ਆਤਮਾ ਦੀ ਅਗਵਾਈ ਅਧੀਨ ਹਨ ਪਰਮੇਸ਼ਵਰ ਦੇ ਬੱਚੇ ਹਨ।
ਹਰ ਕੋਈ ਸਰਕਾਰੀ ਅਧਿਕਾਰੀਆਂ ਦੇ ਅਧੀਨ ਹੋਵੇ, ਕਿਉਂਕਿ ਇਸ ਤੋਂ ਇਲਾਵਾ ਕੋਈ ਅਧਿਕਾਰ ਨਹੀਂ ਹੈ ਜੋ ਪਰਮੇਸ਼ਵਰ ਦੁਆਰਾ ਸਥਾਪਤ ਕੀਤਾ ਗਿਆ ਹੈ। ਜਿਹੜੇ ਅਧਿਕਾਰੀ ਮੌਜੂਦ ਹਨ ਉਹ ਪਰਮੇਸ਼ਵਰ ਦੁਆਰਾ ਸਥਾਪਤ ਕੀਤੇ ਗਏ ਹਨ।
ਹਰ ਕੋਈ ਸਰਕਾਰੀ ਅਧਿਕਾਰੀਆਂ ਦੇ ਅਧੀਨ ਹੋਵੇ, ਕਿਉਂਕਿ ਇਸ ਤੋਂ ਇਲਾਵਾ ਕੋਈ ਅਧਿਕਾਰ ਨਹੀਂ ਹੈ ਜੋ ਪਰਮੇਸ਼ਵਰ ਦੁਆਰਾ ਸਥਾਪਤ ਕੀਤਾ ਗਿਆ ਹੈ। ਜਿਹੜੇ ਅਧਿਕਾਰੀ ਮੌਜੂਦ ਹਨ ਉਹ ਪਰਮੇਸ਼ਵਰ ਦੁਆਰਾ ਸਥਾਪਤ ਕੀਤੇ ਗਏ ਹਨ। ਨਤੀਜੇ ਵਜੋਂ, ਜਿਹੜਾ ਵੀ ਅਧਿਕਾਰੀ ਦੇ ਵਿਰੁੱਧ ਬਗਾਵਤ ਕਰਦਾ ਹੈ, ਉਹ ਉਸ ਦੀ ਬਗਾਵਤ ਕਰ ਰਿਹਾ ਹੈ ਜੋ ਪਰਮੇਸ਼ਵਰ ਨੇ ਕਾਇਮ ਕੀਤਾ ਹੈ, ਅਤੇ ਜੋ ਅਜਿਹਾ ਕਰਦੇ ਹਨ ਉਹ ਆਪਣੇ ਆਪ ਉੱਤੇ ਨਿਆਂ ਲਿਆਉਣਗੇ।
ਤਾਂ ਜੋ ਮੈਂ ਖੁਸ਼ੀ ਨਾਲ, ਪਰਮੇਸ਼ਵਰ ਦੀ ਇੱਛਾ ਨਾਲ ਤੁਹਾਡੇ ਕੋਲ ਆ ਸਕਾਂ, ਅਤੇ ਤੁਹਾਡੀ ਸੰਗਤ ਵਿੱਚ ਆਰਾਮ ਕਰ ਸਕਾਂ।
ਅਤੇ ਹਰ ਜ਼ੁਬਾਨ ਮੰਨ ਲਵੇਗੀ ਕਿ ਯਿਸ਼ੂ ਮਸੀਹ ਹੀ ਪ੍ਰਭੂ ਹੈ,
ਪਰਮੇਸ਼ਵਰ ਪਿਤਾ ਦੀ ਮਹਿਮਾ ਲਈ।
ਪਰਮੇਸ਼ਵਰ ਦੇ ਆਗਿਆਕਾਰੀ ਬੱਚੇ ਹੋਣ ਦੇ ਨਾਤੇ, ਬੁਰੀਆਂ ਇੱਛਾਵਾਂ ਦੇ ਅਨੁਸਾਰ ਨਾ ਬਣੋ ਜਿਵੇਂ ਤੁਸੀਂ ਪਹਿਲਾਂ ਅਗਿਆਨਤਾ ਵਿੱਚ ਰਹਿੰਦੇ ਸੀ।
ਉਸ ਆਦਮੀ ਨੇ ਉੱਤਰ ਦਿੱਤਾ, " ‘ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ, ਆਪਣੀ ਸਾਰੀ ਤਾਕਤ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ।’"
"ਪਰ ਤੁਸੀਂ ਜਿਹੜੇ ਸੁਣਦੇ ਹੋ ਉਹਨਾਂ ਨੂੰ ਮੈਂ ਆਖਦਾ ਹਾਂ, ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਭਲਾ ਕਰੋ ਜਿਹੜੇ ਤੁਹਾਡੇ ਤੋਂ ਨਫ਼ਰਤ ਕਰਦੇ ਹਨ। ਉਹਨਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਰਾਪ ਦਿੰਦੇ ਹਨ, ਜੋ ਤੁਹਾਨੂੰ ਗਾਲਾਂ ਕੱਢਦੇ ਹਨ ਉਹਨਾਂ ਲਈ ਪ੍ਰਾਰਥਨਾ ਕਰੋ।
ਧਿਆਨ ਰੱਖ ਕਿ ਯਾਹਵੇਹ ਤੇਰਾ ਪਰਮੇਸ਼ਵਰ ਕੀ ਚਾਹੁੰਦਾ ਹੈ: ਉਸਦੀ ਆਗਿਆਕਾਰੀ ਵਿੱਚ ਚੱਲ, ਅਤੇ ਉਸਦੇ ਹੁਕਮਾਂ ਅਤੇ ਬਿਧੀਆਂ, ਨਿਯਮਾਂ ਅਤੇ ਸਾਖੀਆਂ ਦੀ ਪਾਲਣਾ ਕਰ, ਜਿਵੇਂ ਕਿ ਮੋਸ਼ੇਹ ਦੀ ਬਿਵਸਥਾ ਵਿੱਚ ਲਿਖਿਆ ਗਿਆ ਹੈ। ਇਸ ਕਾਰਨ ਤੂੰ ਹਰ ਕੰਮ ਵਿੱਚ ਜੋ ਤੂੰ ਕਰੇ ਅਤੇ ਜਿੱਥੇ ਵੀ ਮੂੰਹ ਕਰੇ, ਸਫ਼ਲ ਹੋਵੇਗਾ।
ਪਰਦੇਸੀ ਮੇਰੇ ਸਾਹਮਣੇ ਝੁਕਦੇ ਹਨ;
ਜਿਵੇਂ ਹੀ ਉਹ ਮੇਰੇ ਬਾਰੇ ਸੁਣਦੇ ਹਨ, ਉਹ ਮੇਰਾ ਕਹਿਣਾ ਮੰਨਦੇ ਹਨ।
ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ ਅਤੇ ਤੁਹਾਨੂੰ ਇਸ ਲਈ ਚੁਣਿਆ ਹੈ ਤਾਂ ਜੋ ਤੁਸੀਂ ਫ਼ਲ ਦੇ ਸਕੋ ਅਤੇ ਇਹ ਫ਼ਲ ਸਦਾ ਰਹੇਗਾ। ਫਿਰ ਜੋ ਕੁਝ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਪਿਤਾ ਤੁਹਾਨੂੰ ਦੇਵੇਗਾ।
ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ," ਤਾਂ ਮੈਂ ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ, "ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਮੈਂ ਉਨ੍ਹਾਂ ਨੂੰ ਪਹਿਲਾਂ ਹੀ ਸਰਾਪ ਦਿੱਤਾ ਹੈ ਕਿਉਂਕਿ ਤੁਸੀਂ ਮੇਰਾ ਆਦਰ ਨਾ ਕਰਨ ਦਾ ਫੈਸਲਾ ਕੀਤਾ ਹੈ।