Paciência
A paciência é fruto do Espírito e virtude essencial da vida cristã. Deus é paciente conosco, e nos chama a ser pacientes com os outros e nas provações.
A paciência de Deus
Deus é clemente e tardio em irar-se. Sua paciência revela seu desejo de que todos se arrependam e cheguem ao conhecimento da verdade.
ਯਾਹਵੇਹ ਮਿਹਰਬਾਨ ਅਤੇ ਦਯਾਵਾਨ ਹੈ,
ਗੁੱਸੇ ਵਿੱਚ ਧੀਰਜ ਹੈ, ਪਿਆਰ ਨਾਲ ਭਰਭੂਰ ਹੈ।
ਪ੍ਰਭੂ ਆਪਣੇ ਵਾਅਦੇ ਨੂੰ ਨਿਭਾਉਣ ਵਿੱਚ ਢਿੱਲਾ ਨਹੀਂ ਹੈ, ਜਿਵੇਂ ਕਿ ਕੁਝ ਲੋਕ ਉਸ ਦੇ ਢਿੱਲਾ ਹੋਣ ਦਾ ਭਰਮ ਕਰਦੇ ਹਨ। ਇਸ ਦੀ ਬਜਾਏ ਉਹ ਤੁਹਾਡੇ ਨਾਲ ਧੀਰਜ ਰੱਖਦਾ ਹੈ, ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਪਰ ਹਰ ਕੋਈ ਤੋਬਾ ਕਰੇ।
ਪਰ ਇਸ ਇੱਕ ਗੱਲ ਨੂੰ ਨਾ ਭੁੱਲੋ, ਹੇ ਮੇਰੇ ਪਿਆਰੇ ਮਿੱਤਰੋ: ਪ੍ਰਭੂ ਦੇ ਅੱਗੇ ਇੱਕ ਦਿਨ ਇੱਕ ਹਜ਼ਾਰ ਸਾਲ ਵਰਗਾ ਹੈ, ਅਤੇ ਇੱਕ ਹਜ਼ਾਰ ਸਾਲ ਇੱਕ ਦਿਨ ਵਰਗਾ ਹੈ।
ਆਪਣੇ ਕੱਪੜਿਆ ਨੂੰ ਨਹੀਂ
ਸਗੋਂ ਦਿਲ ਨੂੰ ਪਾੜੋ।
ਯਾਹਵੇਹ ਆਪਣੇ ਪਰਮੇਸ਼ਵਰ ਵੱਲ ਮੁੜੋ,
ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ,
ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ
ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ।
ਪਰ ਇਸ ਲਈ ਮੇਰੇ ਉੱਤੇ ਪਰਮੇਸ਼ਵਰ ਦੀ ਦਯਾ ਹੋਈ ਤਾਂ ਜੋ ਮੇਰੇ ਵਿੱਚ ਜੋ ਕਿ ਸਭ ਤੋਂ ਵੱਡਾ ਪਾਪੀ ਹਾਂ, ਮਸੀਹ ਯਿਸ਼ੂ ਉਹਨਾਂ ਦੇ ਲਈ ਇੱਕ ਬੇਮਿਸਾਲ ਧੀਰਜ ਪ੍ਰਗਟ ਕਰ ਸਕਣ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਉਹ ਅਨੰਤ ਜੀਵਨ ਪ੍ਰਾਪਤ ਕਰਨਗੇ।
ਫਿਰ ਵੀ ਯਾਹਵੇਹ ਤੁਹਾਡੇ ਉੱਤੇ ਮਿਹਰਬਾਨ ਹੋਣਾ ਚਾਹੁੰਦਾ ਹੈ;
ਇਸ ਲਈ ਉਹ ਤੁਹਾਡੇ ਉੱਤੇ ਰਹਿਮ ਕਰਨ ਲਈ ਉੱਠੇਗਾ।
ਕਿਉਂਕਿ ਯਾਹਵੇਹ ਨਿਆਂ ਦਾ ਪਰਮੇਸ਼ਵਰ ਹੈ।
ਮੁਬਾਰਕ ਹਨ ਉਹ ਸਾਰੇ ਜਿਹੜੇ ਉਸ ਦੀ ਉਡੀਕ ਕਰਦੇ ਹਨ!
Esperar com paciência
Os que esperam no Senhor renovam as forças. A paciência produz caráter, e o caráter produz esperança que não decepciona.
ਯਾਹਵੇਹ ਦੀ ਉਡੀਕ ਕਰੋ;
ਤਕੜੇ ਹੋਵੋ ਅਤੇ ਦਿਲ ਨੂੰ ਮਜ਼ਬੂਤ ਰੱਖੋ
ਅਤੇ ਯਾਹਵੇਹ ਦੀ ਧੀਰਜ ਨਾਲ ਉਡੀਕ ਕਰੋ।
ਯਾਹਵੇਹ ਦੇ ਅੱਗੇ ਸਥਿਰ ਰਹੋ ਅਤੇ ਧੀਰਜ ਨਾਲ ਉਸ ਦੀ ਉਡੀਕ ਕਰੋ;
ਜਦੋਂ ਲੋਕ ਆਪਣੇ ਰਾਹਾਂ ਵਿੱਚ ਕਾਮਯਾਬ ਹੋ ਜਾਂਦੇ ਹਨ,
ਜਦੋਂ ਉਹ ਆਪਣੀਆਂ ਦੁਸ਼ਟ ਯੋਜਨਾਵਾਂ ਨੂੰ ਪੂਰਾ ਕਰਦੇ ਹਨ ਤਾਂ ਨਾ ਘਬਰਾਓ।
ਹੇ ਯਾਹਵੇਹ ਸਵੇਰੇ ਤੁਸੀਂ ਮੇਰੀ ਆਵਾਜ਼ ਸੁਣਦੇ ਹੋ;
ਸਵੇਰ ਨੂੰ ਮੈਂ ਤੁਹਾਡੇ ਅੱਗੇ ਆਪਣੀਆਂ ਬੇਨਤੀਆਂ ਰੱਖਾਂਗਾ
ਅਤੇ ਉਡੀਕ ਕਰਾਂਗਾ।
ਪਰ ਜੇ ਅਸੀਂ ਉਸ ਚੀਜ਼ ਦੀ ਆਸ ਕਰਦੇ ਹਾਂ ਜੋ ਸਾਡੇ ਕੋਲ ਨਹੀਂ ਹੈ, ਤਾਂ ਅਸੀਂ ਧੀਰਜ ਨਾਲ ਇਸ ਦੀ ਉਡੀਕ ਕਰਦੇ ਹਾਂ।
ਉਮੀਦ ਵਿੱਚ ਖੁਸ਼ ਰਹੋ, ਕਸ਼ਟ ਵਿੱਚ ਸਬਰ ਰੱਖੋ ਅਤੇ ਪ੍ਰਾਰਥਨਾ ਵਿੱਚ ਵਫ਼ਾਦਾਰ ਬਣੋ।
ਯਾਹਵੇਹ ਤੁਹਾਡੇ ਲਈ ਲੜੇਗਾ ਪਰ ਤੁਹਾਨੂੰ ਸਿਰਫ ਸ਼ਾਂਤ ਰਹਿਣ ਦੀ ਲੋੜ ਹੈ।"
Paciência nas provações
O amor é paciente. A paciência é marca de maturidade espiritual e nos permite perseverar mesmo quando as circunstâncias são adversas.
ਪਿਆਰ ਧੀਰਜਵਾਨ ਹੈ, ਪਿਆਰ ਦਿਆਲੂ ਹੈ। ਇਹ ਈਰਖਾ ਨਹੀਂ ਕਰਦਾ, ਇਹ ਮਾਣ ਨਹੀਂ ਕਰਦਾ, ਇਹ ਘਮੰਡ ਨਹੀਂ ਕਰਦਾ। ਇਹ ਦੂਸਰਿਆ ਦਾ ਨਿਰਾਦਰ ਨਹੀਂ ਕਰਦਾ, ਇਹ ਸੁਆਰਥੀ ਨਹੀਂ ਹੈ, ਇਹ ਜਲਦੀ ਗੁੱਸਾ ਨਹੀਂ ਕਰਦਾ, ਅਤੇ ਇਹ ਬੁਰਾ ਨਹੀਂ ਮੰਨਦਾ।
ਆਓ ਅਸੀਂ ਚੰਗੇ ਕੰਮ ਕਰਨ ਵਿੱਚ ਥੱਕ ਨਾ ਜਾਈਏ, ਕਿਉਂਕਿ ਜੇ ਅਸੀਂ ਹਾਰ ਨਾ ਮੰਨੀਏ ਤਾਂ ਸਹੀ ਸਮੇਂ ਤੇ ਅਸੀਂ ਵਾਢੀ ਵੱਢਾਗੇ।
ਪਰਮੇਸ਼ਵਰ ਜੋ ਧੀਰਜ ਅਤੇ ਦਿਲਾਸਾ ਦਿੰਦਾ ਹੈ, ਤੁਹਾਨੂੰ ਇੱਕ-ਦੂਜੇ ਪ੍ਰਤੀ ਉਹੋ ਜਿਹਾ ਰਵੱਈਆ ਦੇਵੇ ਜੋ ਮਸੀਹ ਯਿਸ਼ੂ ਦਾ ਸੀ,
ਪੂਰੀ ਤਰ੍ਹਾਂ ਨਿਮਰ ਅਤੇ ਕੋਮਲ ਬਣੋ; ਧੀਰਜ ਰੱਖੋ, ਪਿਆਰ ਵਿੱਚ ਇੱਕ-ਦੂਜੇ ਨਾਲ ਸਹਿਣ ਕਰੋ।
ਇਸ ਲਈ, ਜਿਵੇਂ ਕਿ ਪਰਮੇਸ਼ਵਰ ਦੇ ਚੁਣੇ ਹੋਏ ਲੋਕ, ਪਵਿੱਤਰ ਅਤੇ ਪਿਆਰ ਦੇ ਤੌਰ ਤੇ ਪਿਆਰ ਕਰਦੇ ਹਨ, ਆਪਣੇ ਆਪ ਨੂੰ ਦਿਆਲੂ, ਦਯਾ, ਨਿਮਰਤਾ, ਨਰਮਾਈ ਅਤੇ ਸਬਰ ਨਾਲ ਪਹਿਨੋ।
ਬਚਨ ਦਾ ਪ੍ਰਚਾਰ ਕਰ; ਸਮੇਂ-ਅਸਮੇਂ ਤਿਆਰ ਰਹਿ; ਬਹੁਤ ਹੀ ਸਬਰ ਅਤੇ ਸਾਵਧਾਨੀ ਨਾਲ ਨਿਰਦੇਸ਼ ਦੇ ਕੇ ਸੁਧਾਰ, ਝਿੜਕ ਅਤੇ ਉਤਸ਼ਾਹਿਤ ਕਰ।
Perseverança até o fim
Quem perseverar até o fim será salvo. O domínio próprio é maior que a conquista de uma cidade.
ਪਰ ਉਹ ਜਿਹੜਾ ਅੰਤ ਤੱਕ ਵਿਸ਼ਵਾਸ ਵਿੱਚ ਕਾਇਮ ਰਹੇਗਾ ਉਹ ਬਚਾਇਆ ਜਾਵੇਗਾ।
"ਇਸ ਲਈ ਜਾਗਦੇ ਰਹੋ। ਕਿਉਂਕਿ ਤੁਸੀਂ ਉਸ ਦਿਨ ਨੂੰ ਨਹੀਂ ਜਾਣਦੇ ਕਿ ਤੁਹਾਡੇ ਪ੍ਰਭੂ ਦਾ ਆਉਣਾ ਕਦੋਂ ਹੋਵੇਗਾ।
ਜਿਹੜਾ ਕ੍ਰੋਧ ਵਿੱਚ ਧੀਮਾ ਉਹ ਸੂਰਮੇ ਨਾਲੋਂ,
ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਨਾਲੋਂ ਚੰਗਾ ਹੈ।
ਧੀਰਜ ਰੱਖਣ ਵਾਲੇ ਕੋਲ ਬਹੁਤ ਸਮਝ ਹੈ,
ਪਰ ਜੋ ਕ੍ਰੋਧ ਕਰਨ ਵਾਲਾ ਹੈ ਉਹ ਮੂਰਖਤਾ ਦਾ ਪ੍ਰਦਰਸ਼ਨ ਕਰਦਾ ਹੈ।
ਮੈਂ ਜਲਦੀ ਹੀ ਆ ਰਿਹਾ ਹਾਂ। ਤੁਹਾਡੇ ਕੋਲ ਜੋ ਕੁਝ ਹੈ, ਉਸ ਨੂੰ ਫੜ੍ਹੀ ਰੱਖੋ, ਤਾਂ ਜੋ ਕੋਈ ਵੀ ਤੁਹਾਡੀ ਜਿੱਤ ਦਾ ਮੁਕਟ ਨਾ ਲੈ ਸਕੇ।
ਕਿਉਂਕਿ ਉਸਦਾ ਕ੍ਰੋਧ ਇੱਕ ਪਲ ਹੀ ਰਹਿੰਦਾ ਹੈ,
ਪਰ ਉਸਦੀ ਕਿਰਪਾ ਉਮਰ ਭਰ ਲਈ ਰਹਿੰਦੀ ਹੈ।
ਰੋਣਾ ਤਾਂ ਰਾਤ ਤੀਕ ਠਹਿਰ ਸਕਦਾ ਹੈ,
ਪਰ ਅਨੰਦ ਸਵੇਰ ਨੂੰ ਆਉਂਦਾ ਹੈ।