Pai da mentira
A Bíblia revela que o diabo é o pai da mentira. Ele engana, acusa e tenta destruir. Mas Cristo veio para desfazer as obras do maligno e nos dar vitória.
O caráter do diabo
Jesus disse que o diabo é mentiroso e homicida desde o princípio. Não há verdade nele — a mentira é sua natureza.
ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।
ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।
ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ। ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।
ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ।
As obras do inimigo
O diabo rouba a Palavra semeada, cega o entendimento dos incrédulos e anda em derredor como leão rugidor buscando a quem devorar.
ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।
ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ। ਅਤੇ ਉਹ ਜਿਸ ਵੈਰੀ ਨੇ ਉਸ ਨੂੰ ਬੀਜਿਆ, ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗ ਦੂਤ ਹਨ।
ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।
"ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ।
Vitória em Cristo
Cristo apareceu para destruir as obras do diabo. Quem está em Deus é protegido, e o maligno não o toca.
ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।
ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ। ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।
ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ।
ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ।
ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।
ਯਿਸੂ ਨੇ ਆਖਿਆ, "ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।