Pais
Deus é nosso Pai celestial — amoroso, provedor, disciplinador e fiel. As Escrituras também honram os pais terrenos e os chamam a criar os filhos na instrução do Senhor.
O Pai celestial
Deus é Pai de misericórdias. Ele nos adotou como filhos, nos ama incondicionalmente e cuida de cada detalhe da nossa vida.
ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ। ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ।
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।
ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ।
ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ,
ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ,
ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
ਉਹ ਤਾਂ ਸਾਡੀ ਸਰਿਸ਼ਟ ਨੂੰ ਜਾਣਦਾ ਹੈ,
ਉਹ ਨੂੰ ਚੇਤਾ ਹੈ ਕਿ ਅਸੀਂ ਮਿੱਟੀ ਹੀ ਹਾਂ।
ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ ਕਰਨ ਵਾਲਾ ਪਰਮੇਸ਼ੁਰ
ਆਪਣੇ ਪਵਿੱਤਰ ਨਿਵਾਸ ਵਿੱਚ ਹੈ।
ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।
ਤੂੰ ਤਾਂ ਸਾਡਾ ਪਿਤਾ ਹੈਂ, ਭਾਵੇਂ ਅਬਰਾਹਾਮ ਸਾਨੂੰ ਨਹੀਂ ਜਾਣਦਾ, ਅਤੇ ਇਸਰਾਏਲ ਸਾਨੂੰ ਨਹੀਂ ਪਹਿਚਾਣਦਾ, ਪਰ ਤੂੰ ਯਹੋਵਾਹ ਸਾਡਾ ਪਿਤਾ ਹੈ, ਸਾਡਾ ਛੁਡਾਉਣ ਵਾਲਾ, ਤੇਰਾ ਨਾਮ ਸਦੀਪਕ ਕਾਲ ਤੋਂ ਹੈਂ।
ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, "ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।"
ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, "ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।"
O cuidado paterno de Deus
O Pai celestial sabe do que precisamos antes de pedirmos. Ele dá boas dádivas aos filhos que pedem e cuida até dos passarinhos.
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ। ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ।
ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।
ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ। ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।
ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ? ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ? ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
ਸਵਰਗੀ ਧਨ
ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?
Conhecer o Pai
Jesus é o caminho para o Pai. Ninguém conhece o Pai senão o Filho e aquele a quem o Filho quiser revelar.
ਯਿਸੂ ਨੇ ਆਖਿਆ, "ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।
ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।
ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?"
ਯਿਸੂ ਨੇ ਆਖਿਆ, "ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।
ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ। ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।"
"ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ।
ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।
ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।
ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ। ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।
ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?
ਦਿਆਲੂ ਬਣੋ ਜਿਵੇਂ ਕਿ ਤੁਹਾਡਾ ਪਿਤਾ ਦਿਆਲੂ ਹੈ।
ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
Disciplina e amor paterno
O Pai disciplina os filhos que ama. A correção divina produz fruto de justiça e paz para aqueles que foram exercitados por ela.
ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ? ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ! ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ? ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।
ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ
ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ,
ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।
ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ
ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ,
ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।
Pais terrenos
A Bíblia honra os pais que criam os filhos nos caminhos de Deus. Honrar pai e mãe é mandamento com promessa de vida longa.
ਮਾਤਾ-ਪਿਤਾ ਅਤੇ ਬੱਚੇ
ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ। ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ
ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,
ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ
ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ,
ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ,
ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।
ਪੋਤੇ ਬਜ਼ੁਰਗਾਂ ਦੇ ਮੁਕਟ ਹਨ,
ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
ਜਿਹੜਾ ਆਪਣੇ ਮਾਂ ਪਿਉ ਨੂੰ ਫਿਟਕਾਰਦਾ ਹੈ,
ਉਹ ਦਾ ਦੀਵਾ ਘੁੱਪ ਹਨੇਰੇ ਵਿੱਚ ਬੁੱਝ ਜਾਵੇਗਾ।
ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ। ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ,
ਗਰਭ ਦਾ ਫਲ ਇੱਕ ਅਸੀਸ ਹੈ,
ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ,
ਤਿਵੇਂ ਜਵਾਨੀ ਦੇ ਪੁੱਤਰ ਹਨ,
ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ!
ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!
ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਦੱਸੇਗਾ।
ਪੁੱਤਰਾਂ ਦੇ ਕਾਰਨ ਪਿਤਾ ਨਾ ਮਾਰੇ ਜਾਣ, ਅਤੇ ਨਾ ਪਿਤਾ ਦੇ ਕਾਰਨ ਪੁੱਤਰ ਮਾਰੇ ਜਾਣ। ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ।
ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ।
ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।
ਸੰਸਾਰ ਦੇ ਨਾਲ ਪਿਆਰ ਨਾ ਕਰੋ
ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।