A Palavra de Deus
A Palavra de Deus é viva, eficaz e eterna. Desde 'No princípio era o Verbo' até 'O céu e a terra passarão, mas as minhas palavras não hão de passar', ela é a revelação suprema do Criador.
No princípio era o Verbo
A Palavra é Deus encarnado. No princípio era o Verbo, o Verbo estava com Deus, e o Verbo era Deus. Todas as coisas foram feitas por Ele.
ਸ਼ਬਦ ਦੇਹਧਾਰੀ ਹੋਇਆ
ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
ਸ਼ਬਦ ਦੇਹਧਾਰੀ ਹੋਇਆ
ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ।
ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ।
ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ।
ਯਹੋਵਾਹ ਦੇ ਸ਼ਬਦ ਨਾਲ ਅਕਾਸ਼ ਬਣਾਏ ਗਏ,
ਅਤੇ ਉਹਨਾਂ ਦੀ ਸਾਰੀ ਵੱਸੋਂ ਉਹ ਦੇ ਮੂੰਹ ਦੇ ਸਵਾਸ ਨਾਲ
A Palavra é viva e eficaz
A Palavra de Deus é mais cortante que espada de dois gumes. Ela julga pensamentos e intenções do coração, transforma e liberta.
ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ?
ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ।
Toda Escritura é inspirada
Toda a Escritura é inspirada por Deus e útil para ensino, correção e instrução na justiça. Ela é perfeita e imutável.
ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।
ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
Luz para o caminho
A Palavra é lâmpada para os pés e luz para nosso caminho. Ela ilumina, orienta e protege o que nela medita dia e noite.
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ,
ਅਤੇ ਮੇਰੇ ਰਾਹ ਦਾ ਚਾਨਣ ਹੈ।
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ,
ਅਤੇ ਮੇਰੇ ਰਾਹ ਦਾ ਚਾਨਣ ਹੈ।
ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ,
ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
ਹੇ ਯਹੋਵਾਹ,
ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ?
ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ,
ਤਾਂ ਜੋ ਤੇਰਾ ਪਾਪ ਨਾ ਕਰਾਂ।
ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ,
ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।
ਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਸਮਰਪਣ
ਸ਼ੀਨ
Obedecer a Palavra
Seja praticante da Palavra e não apenas ouvinte. Jesus disse que quem ouve e pratica é como o homem sábio que edificou sobre a rocha.
ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ।
ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ। ਕਿਉਂਕਿ ਜੇ ਕੋਈ ਬਚਨ ਦਾ ਸੁਣਨ ਵਾਲਾ ਹੀ ਹੋਵੇ ਅਤੇ ਉਸ ਉੱਤੇ ਅਮਲ ਕਰਨ ਵਾਲਾ ਨਾ ਹੋਵੇ, ਤਾਂ ਉਹ ਉਸ ਮਨੁੱਖ ਵਰਗਾ ਹੈ ਜਿਹੜਾ ਆਪਣੇ ਅਸਲੀ ਸਰੂਪ ਨੂੰ ਸ਼ੀਸ਼ੇ ਵਿੱਚ ਵੇਖਦਾ ਹੈ। ਅਤੇ ਆਪਣੇ ਆਪ ਨੂੰ ਵੇਖ ਕੇ ਚਲਿਆ ਜਾਂਦਾ ਹੈ ਅਤੇ ਉਸੇ ਵੇਲੇ ਭੁੱਲ ਜਾਂਦਾ ਹੈ ਕਿ ਮੈਂ ਕਿਹੋ ਜਿਹਾ ਸੀ।
ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।
ਘਰ ਬਣਾਉਣ ਵਾਲੇ ਦੋ ਮਨੁੱਖ: ਬੁੱਧੀਮਾਨ ਅਤੇ ਮੂਰਖ
ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।
ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ।
ਉਹ ਹੈਰਾਨ ਹੋ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਗੱਲ ਹੈ? ਕਿਉਂਕਿ ਉਹ ਅਧਿਕਾਰ ਅਤੇ ਸਮਰੱਥਾ ਨਾਲ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੰਦਾ ਹੈ ਅਤੇ ਉਹ ਨਿੱਕਲ ਜਾਂਦੇ ਹਨ।
A Palavra que permanece
Céus e terra passarão, mas as palavras de Jesus jamais passarão. A Palavra do Senhor permanece para sempre — eterna e infalível.
ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।
ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੱਕ ਕਾਇਮ ਰਹੇਗਾ।
ਯਹੋਵਾਹ ਦਾ ਬਚਨ ਸੱਚ ਹੈ,
ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।
ਯਹੋਵਾਹ ਦਾ ਬਚਨ ਸੱਚ ਹੈ,
ਅਤੇ ਉਹ ਦੇ ਸਾਰੇ ਕੰਮ ਵਫ਼ਾਦਾਰੀ ਨਾਲ ਹੁੰਦੇ ਹਨ।
ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ,
ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।
ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ,
ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ,
ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
O poder da Palavra
A Palavra transforma, sara e liberta. Quem permanece na Palavra de Jesus conhece a verdade, e a verdade o liberta.
ਸੱਚਾਈ ਤੁਹਾਨੂੰ ਆਜ਼ਾਦ ਕਰੇਗੀ
ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, "ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ।
ਸੱਚਾਈ ਤੁਹਾਨੂੰ ਆਜ਼ਾਦ ਕਰੇਗੀ
ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਤੇ ਵਿਸ਼ਵਾਸ ਕਰਦੇ ਸਨ, "ਜੇਕਰ ਤੁਸੀਂ ਮੇਰੇ ਬਚਨਾਂ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਚੇਲੇ ਹੋਵੋਗੇ। ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।"
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।"
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
ਯਿਸੂ ਨੇ ਆਖਿਆ, "ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।
ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ।
ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।
ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ।
ਉਸ ਦੇ ਸ਼ਬਦਾਂ ਕਾਰਨ ਹੋਰ ਵਧੇਰੇ ਲੋਕਾਂ ਨੇ ਵਿਸ਼ਵਾਸ ਕੀਤਾ।
ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।"
Meditar na Palavra
A meditação na Palavra traz prosperidade e bom sucesso. Ela é fonte de sabedoria, consolo e orientação para toda a vida.
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।
ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।
ਕਿਉਂਕਿ ਜੇ ਤੂੰ ਆਪਣੇ ਮੂੰਹ ਨਾਲ ਪ੍ਰਭੂ ਯਿਸੂ ਦਾ ਇਕਰਾਰ ਕਰੇਂ ਅਤੇ ਆਪਣੇ ਦਿਲ ਨਾਲ ਮੰਨ ਲਵੇਂ ਜੋ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਹੈ, ਤਾਂ ਤੂੰ ਜ਼ਰੂਰ ਬਚਾਇਆ ਜਾਵੇਂਗਾ। ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ।
ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ,
ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ,
ਮਨੁੱਖ ਮੇਰਾ ਕੀ ਕਰ ਸਕਦਾ ਹੈ?
ਪਰਮੇਸ਼ੁਰ ਦਾ ਰਾਹ ਸਿੱਧ ਹੈ,
ਯਹੋਵਾਹ ਦਾ ਬਚਨ ਤਾਇਆ ਹੋਇਆ ਹੈ,
ਉਹ ਆਪਣੇ ਸਾਰੇ ਸ਼ਰਨਾਰਥੀਆਂ ਲਈ ਇੱਕ ਢਾਲ਼ ਹੈ।
ਤੂੰ ਆਪਣੇ ਬਚਾਓ ਦੀ ਢਾਲ਼ ਮੈਨੂੰ ਦਿੱਤੀ ਹੈ,
ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ,
ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ।
ਤੂੰ ਮੇਰੇ ਕਦਮਾਂ ਲਈ ਸਥਾਨ ਚੌੜਾ ਕੀਤਾ ਹੈ,
ਅਤੇ ਮੇਰੇ ਪੈਰ ਨਹੀਂ ਤਿਲਕੇ।
ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ,
ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ,
ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।
ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ
ਮਸੀਹ ਦੀ ਅਧੀਨਤਾ ਅਤੇ ਮਹਾਨਤਾ
ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ। ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ। ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ। ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ। ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ। ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ। ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ। ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
ਸਾਰਾ ਕੁਝ ਬੁੜ-ਬੁੜ ਕਰਨ ਤੋਂ ਬਿਨ੍ਹਾਂ ਕਰੋ
ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ। ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ। ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ। ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ, ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ। ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ। ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ l
ਤਿਮੋਥਿਉਸ ਅਤੇ ਇਪਾਫ਼ਰੋਦੀਤੁਸ
ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ। ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ। ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ। ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ। ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ। ਪਰ ਮੈਨੂੰ ਪ੍ਰਭੂ ਉੱਤੇ ਪਰਤੀਤ ਹੈ ਜੋ ਆਪ ਵੀ ਛੇਤੀ ਆਵਾਂਗਾ। ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ। ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ ਅਤੇ ਉਹ ਤਾਂ ਸੱਚੀ ਮੁੱਚੀ ਬਿਮਾਰ ਸੀ ਸਗੋਂ ਮਰਨ ਵਾਲਾ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਸਿਰਫ਼ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸੋਗ ਤੋਂ ਸੋਗ ਨਾ ਹੋਵੇ। ਇਸ ਲਈ ਮੈਂ ਹੋਰ ਵੀ ਯਤਨ ਕਰਕੇ ਉਹ ਨੂੰ ਭੇਜਿਆ ਭਈ ਤੁਸੀਂ ਉਹ ਨੂੰ ਫੇਰ ਵੇਖ ਕੇ ਅਨੰਦ ਹੋਵੋ ਅਤੇ ਮੇਰਾ ਵੀ ਸੋਗ ਘੱਟ ਜਾਵੇ। ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ। ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ।
Palavras de vida
As palavras de Deus são espírito e vida. Quem fala deve falar como oráculos de Deus, com verdade, sabedoria e edificação.
ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ,
ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ,
ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ,
ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।
ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ,
ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ,
ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ,
ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।
ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ। ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।
ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।
ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।
ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ। ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ। ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ! ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ! ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ। ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।
ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ। ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।