O pão da vida
Jesus se declarou o Pão da Vida — o alimento espiritual que satisfaz a fome mais profunda da alma humana. Quem come deste pão viverá para sempre.
Eu sou o Pão da Vida
Jesus disse: 'Eu sou o pão da vida; quem vem a mim nunca terá fome.' Ele é o sustento que sacia a alma eternamente.
ਤਦ ਯਿਸ਼ੂ ਨੇ ਕਿਹਾ, "ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਵੀ ਮੇਰੇ ਕੋਲ ਆਵੇਗਾ ਉਹ ਕਦੀ ਭੁੱਖਾ ਨਹੀਂ ਰਹੇਗਾ, ਅਤੇ ਜੋ ਕੋਈ ਮੇਰੇ ਤੇ ਵਿਸ਼ਵਾਸ ਕਰਦਾ ਹੈ ਕਦੇ ਪਿਆਸਾ ਨਹੀਂ ਰਹੇਗਾ।
ਮੈਂ ਹੀ ਜੀਵਨ ਦੀ ਰੋਟੀ ਹਾਂ।
ਫੇਰ ਯਹੂਦੀ ਉਸ ਬਾਰੇ ਬੁੜ-ਬੁੜਾਉਣ ਲੱਗੇ ਕਿਉਂਕਿ ਉਹਨਾਂ ਨੇ ਆਖਿਆ, "ਮੈਂ ਹੀ ਉਹ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਉੱਤਰੀ ਹੈ।"
ਨਾਸ਼ਵਾਨ ਭੋਜਨ ਲਈ ਮਿਹਨਤ ਨਾ ਕਰੋ, ਪਰ ਉਸ ਭੋਜਨ ਲਈ ਮਿਹਨਤ ਕਰੋ ਜੋ ਸਦੀਪਕ ਜੀਵਨ ਤੱਕ ਰਹਿੰਦਾ ਹੈ, ਮਨੁੱਖ ਦਾ ਪੁੱਤਰ ਤੁਹਾਨੂੰ ਉਹ ਭੋਜਨ ਦੇਵੇਗਾ। ਕਿਉਂਕਿ ਪਰਮੇਸ਼ਵਰ ਪਿਤਾ ਨੇ ਉਸ ਉੱਤੇ ਆਪਣੀ ਮੋਹਰ ਲਗਾਈ ਹੈ।"
O pão que dá vida ao mundo
Jesus é o pão vivo que desceu do céu. Quem come da sua carne e bebe do seu sangue tem a vida eterna e será ressuscitado no último dia.
ਮੈਂ ਜੀਵਨ ਦੀ ਰੋਟੀ ਹਾਂ ਜੋ ਸਵਰਗ ਤੋਂ ਹੇਠਾਂ ਆਈ ਹੈ। ਜਿਹੜਾ ਵੀ ਇਹ ਰੋਟੀ ਖਾਂਦਾ ਹੈ ਉਹ ਸਦਾ ਜੀਵੇਗਾ। ਇਹ ਰੋਟੀ ਮੇਰਾ ਮਾਸ ਹੈ। ਮੈਂ ਆਪਣਾ ਸਰੀਰ ਦਿੰਦਾ ਹਾਂ ਤਾਂ ਕਿ ਸੰਸਾਰ ਨੂੰ ਜੀਵਨ ਮਿਲੇ।"
ਯਿਸ਼ੂ ਨੇ ਉਹਨਾਂ ਨੂੰ ਕਿਹਾ, "ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਮਾਸ ਨਹੀਂ ਖਾਂਦੇ ਅਤੇ ਉਸ ਦਾ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ।
ਯਿਸ਼ੂ ਨੇ ਉੱਤਰ ਦਿੱਤਾ, "ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨਾਂ ਕੋਈ ਵੀ ਪਿਤਾ ਦੇ ਕੋਲ ਨਹੀਂ ਆਉਂਦਾ।
Saciar a fome da alma
Bem-aventurados os que têm fome e sede de justiça, porque serão fartos. Nem só de pão vive o homem, mas de toda palavra que sai da boca de Deus.
ਮੁਬਾਰਕ ਹਨ ਉਹ ਜਿਹੜੇ ਧਾਰਮਿਕਤਾ ਦੇ ਭੁੱਖੇ ਅਤੇ ਪਿਆਸੇ ਹਨ,
ਕਿਉਂ ਜੋ ਉਹ ਰਜਾਏ ਜਾਣਗੇ।
ਯਿਸ਼ੂ ਨੇ ਉੱਤਰ ਦਿੱਤਾ, "ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ, ਪਰ ਹਰ ਇੱਕ ਬਚਨ ਨਾਲ ਜੋ ਪਰਮੇਸ਼ਵਰ ਦੇ ਮੂੰਹ ਵਿੱਚੋਂ ਨਿਕਲਦਾ ਹੈ।’"
ਕੱਲ ਦੇ ਲਈ ਚਿੰਤਾ ਨਾ ਕਰੋ
"ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਪੀਵੋਗੇ; ਜਾਂ ਕੀ ਪਹਿਨੋਗੇ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਕੱਪੜਿਆਂ ਨਾਲੋਂ ਵੱਧ ਜ਼ਰੂਰੀ ਨਹੀਂ ਹੈ? ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ; ਉਹ ਨਾ ਬੀਜਦੇ ਹਨ ਨਾ ਵੱਢਦੇ ਹਨ ਅਤੇ ਨਾ ਆਪਣੇ ਭੜੋਲਿਆਂ ਵਿੱਚ ਇੱਕਠੇ ਕਰਦੇ ਹਨ, ਪਰ ਫਿਰ ਵੀ ਤੁਹਾਡਾ ਸਵਰਗੀ ਪਿਤਾ ਉਹਨਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਹਨਾਂ ਨਾਲੋਂ ਜ਼ਿਆਦਾ ਉੱਤਮ ਨਹੀਂ ਹੋ?