O papel da mulher
A Bíblia honra a mulher como colaboradora essencial no plano de Deus. De Provérbios 31 às mulheres do Novo Testamento, a Escritura celebra a sabedoria, a força e a fé feminina.
A mulher virtuosa
Mulher virtuosa, quem a achará? Seu valor excede o de rubis. Ela é sábia, trabalhadora, generosa e temida pelo Senhor.
ਆਦਰਸ਼ ਪਤਨੀ
ਨੇਕ ਇਸਤਰੀ ਕਿਸਨੂੰ ਮਿਲਦੀ ਹੈ?
ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ,
ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ,
ਬੁਰਿਆਈ ਨਹੀਂ।
ਉਹ ਉੱਨ ਅਤੇ ਕਤਾਨ ਭਾਲ ਕੇ,
ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।
ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ,
ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।
ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ,
ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ,
ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।
ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ,
ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ,
ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।
ਉਹ ਤੱਕਲੇ ਨੂੰ ਹੱਥ ਲਾਉਂਦੀ ਹੈ,
ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।
ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ,
ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ
ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ,
ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।
ਬਲ ਅਤੇ ਮਾਣ ਉਹ ਦਾ ਲਿਬਾਸ ਹੈ,
ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ,
ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ,
ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।
ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ,
ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ
ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,
Beleza interior
A beleza verdadeira não é exterior, mas o caráter incorruptível de um espírito manso e tranquilo. Isso tem grande valor diante de Deus.
ਪਤੀ ਪਤਨੀ
ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ l ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ
ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ।
ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ।
Parceria e dignidade
Deus criou homem e mulher à sua imagem. A mulher não é inferior, mas parceira e co-herdeira da graça da vida.
ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
ਤਾਂ ਵੀ ਪ੍ਰਭੂ ਵਿੱਚ ਨਾ ਔਰਤ ਆਦਮੀ ਤੋਂ ਅਲੱਗ ਹੈ ਅਤੇ ਨਾ ਆਦਮੀ ਔਰਤ ਤੋਂ ਅਲੱਗ। ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁਝ ਪਰਮੇਸ਼ੁਰ ਤੋਂ ਹੈ।
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ। ਇਸ ਲਈ, ਜਿਵੇਂ ਕਲੀਸਿਯਾ ਮਸੀਹ ਦੇ ਅਧੀਨ ਹੈ, ਇਸੇ ਤਰ੍ਹਾਂ ਪਤਨੀਆਂ ਵੀ ਹਰ ਗੱਲ ਵਿੱਚ ਆਪਣਿਆਂ ਪਤੀਆਂ ਦੇ ਅਧੀਨ ਰਹਿਣ।
ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ। ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।