As 10 parábolas mais importantes de Jesus
Jesus ensinou lições profundas por meio de parábolas, histórias curtas e simbólicas que comunicam verdades espirituais. Cada parábola tem um significado especial e atemporal, revelando o caráter de Deus e ensinando como viver como cristãos. Aqui estão 10 das parábolas mais marcantes e suas lições:
1. Parábola do Semeador (Mateus 13:3-9)
ਤਾਂ ਉਸ ਨੇ ਉਹਨਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਦੱਸੀਆਂ: "ਸੁਣੋ! ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀਆਂ ਨੇ ਆ ਕੇ ਉਸਨੂੰ ਚੁਗ ਲਿਆ। ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਜਿੱਥੇ ਉਸ ਨੂੰ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਕਾਰਨ ਉਹ ਛੇਤੀ ਹੀ ਉੱਗ ਪਿਆ। ਪਰ ਜਦੋਂ ਸੂਰਜ ਚੜਿਆ, ਤਾਂ ਉਹ ਪੌਦਾ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ। ਅਤੇ ਕੁਝ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਅਤੇ ਝਾੜੀਆਂ ਨੇ ਵਧ ਕੇ ਉਸ ਨੂੰ ਦਬਾ ਲਿਆ। ਅਤੇ ਕੁਝ ਬੀਜ ਚੰਗੀ ਜ਼ਮੀਨ ਤੇ ਡਿੱਗਿਆ ਅਤੇ ਫ਼ਲ ਲਿਆਇਆ, ਕੁਝ ਸੌ ਗੁਣਾ, ਕੁਝ ਸੱਠ ਗੁਣਾ ਅਤੇ ਕੁਝ ਤੀਹ ਗੁਣਾ। ਜਿਸ ਦੇ ਕੰਨ ਹੋਣ ਉਹ ਸੁਣੇ ਲਵੇ।"
A parábola do semeador fala sobre a receptividade das pessoas à Palavra de Deus. Cada tipo de solo representa diferentes maneiras de receber e aplicar o Evangelho em nossas vidas. Somente um coração fértil e comprometido pode dar frutos espirituais abundantes.
2. O Bom Samaritano (Lucas 10:25-37)
ਸਭ ਤੋਂ ਮਹੱਤਵਪੂਰਨ ਹੁਕਮ
ਇੱਕ ਵਾਰ ਇੱਕ ਸ਼ਾਸਤਰੀ ਨੇ ਯਿਸ਼ੂ ਨੂੰ ਉਹਨਾਂ ਦੀ ਪਰਖ ਕਰਨ ਦੇ ਮਕਸਦ ਨਾਲ ਇਹ ਸਵਾਲ ਪੁੱਛਿਆ: "ਗੁਰੂ ਜੀ, ਮੈਂ ਸਦੀਪਕ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?"
ਯਿਸ਼ੂ ਨੇ ਉਸ ਨੂੰ ਪੁੱਛਿਆ, "ਬਿਵਸਥਾ ਵਿੱਚ ਜੋ ਲਿਖਿਆ ਹੋਇਆ ਹੈ, ਉਸ ਬਾਰੇ ਤੇਰਾ ਕੀ ਕਹਿਣਾ ਹੈ?"
ਉਸ ਆਦਮੀ ਨੇ ਉੱਤਰ ਦਿੱਤਾ, " ‘ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ, ਆਪਣੀ ਸਾਰੀ ਤਾਕਤ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ।’"
ਯਿਸ਼ੂ ਨੇ ਉਸ ਨੂੰ ਕਿਹਾ, "ਤੇਰਾ ਉੱਤਰ ਬਿਲਕੁਲ ਸਹੀਂ ਹੈ। ਇਹੀ ਕਰਨ ਨਾਲ ਤੂੰ ਜੀਏਂਗਾ।"
ਆਪਣੇ ਆਪ ਨੂੰ ਸਹੀ ਸਾਬਤ ਕਰਨ ਦੇ ਮਕਸਦ ਨਾਲ, ਉਸ ਨੇ ਯਿਸ਼ੂ ਨੂੰ ਪੁੱਛਿਆ, "ਤਾਂ ਮੈਨੂੰ ਦੱਸੋ ਕਿ ਮੇਰਾ ਗੁਆਂਢੀ ਕੌਣ ਹੈ?"
ਯਿਸ਼ੂ ਨੇ ਜਵਾਬ ਦਿੱਤਾ, "ਯੇਰੂਸ਼ਲੇਮ ਦਾ ਇੱਕ ਵਿਅਕਤੀ ਯੇਰੀਖ਼ੋ ਸ਼ਹਿਰ ਜਾ ਰਿਹਾ ਸੀ ਜਦੋਂ ਡਾਕੂਆਂ ਨੇ ਉਸ ਨੂੰ ਘੇਰ ਲਿਆ, ਉਸ ਦੇ ਕੱਪੜੇ ਖੋਹ ਲਏ ਅਤੇ ਕੁੱਟਮਾਰ ਕੀਤੀ ਅਤੇ ਉਸ ਨੂੰ ਅਧਮੋਇਆ ਹਾਲਤ ਵਿੱਚ ਛੱਡ ਕੇ ਭੱਜ ਗਏ। ਇਸ ਤਰ੍ਹਾਂ ਹੋਇਆ ਕਿ ਇੱਕ ਜਾਜਕ ਉਸੇ ਰਸਤੇ ਜਾ ਰਿਹਾ ਸੀ। ਜਦੋਂ ਉਸ ਨੇ ਉਸ ਵਿਅਕਤੀ ਨੂੰ ਵੇਖਿਆ ਤਾਂ ਉਹ ਸੜਕ ਦੇ ਦੂਜੇ ਪਾਸੇ ਤੁਰਨ ਲੱਗ ਪਿਆ। ਇਸੇ ਤਰ੍ਹਾਂ ਇੱਕ ਲੇਵੀ ਵੀ ਉਸੇ ਜਗ੍ਹਾ ਆਇਆ, ਉਸ ਦੀ ਨਜ਼ਰ ਉਸ ਉੱਤੇ ਪੈ ਗਈ, ਤਾਂ ਉਹ ਵੀ ਦੂਜੇ ਪਾਸੇ ਤੋਂ ਲੰਘ ਗਿਆ। ਇੱਕ ਸਾਮਰਿਯਾ ਵਾਸੀ ਵੀ ਇਸੇ ਰਸਤੇ ਵਿੱਚੋਂ ਦੀ ਲੰਘਿਆ ਅਤੇ ਉਸ ਸਥਾਨ ਤੇ ਪਹੁੰਚ ਗਿਆ। ਜਦੋਂ ਉਸ ਦੀ ਨਜ਼ਰ ਜ਼ਖਮੀ ਵਿਅਕਤੀ ਉੱਤੇ ਪਈ ਤਾਂ ਉਹ ਤਰਸ ਨਾਲ ਭਰ ਗਿਆ। ਉਹ ਉਸ ਕੋਲ ਗਿਆ ਅਤੇ ਉਸ ਦੇ ਜ਼ਖਮਾਂ ਉੱਤੇ ਤੇਲ ਅਤੇ ਦਾਖਰਸ ਲਾ ਕੇ ਪੱਟੀ ਬੰਨ੍ਹ ਦਿੱਤੀ। ਫਿਰ ਉਹ ਜ਼ਖਮੀ ਵਿਅਕਤੀ ਨੂੰ ਆਪਣੇ ਗਧੇ ਤੇ ਬੈਠਾ ਕੇ ਇੱਕ ਸਰਾਂ ਵਿੱਚ ਲੈ ਗਿਆ ਅਤੇ ਉਸ ਦੀ ਸੇਵਾ ਕੀਤੀ। ਅਗਲੇ ਦਿਨ ਉਸ ਨੇ ਸਰਾਂ ਦੇ ਮਾਲਕ ਨੂੰ ਦੋ ਦੀਨਾਰ ਦਿੱਤੇ ਅਤੇ ਕਿਹਾ, ‘ਇਸ ਵਿਅਕਤੀ ਦੀ ਸੇਵਾ ਕਰਨਾ ਅਤੇ ਇਸ ਤੋਂ ਇਲਾਵਾ ਜੋ ਵੀ ਖਰਚਾ ਹੋਏਗਾ, ਵਾਪਸ ਆਉਣ ਤੇ ਮੈਂ ਇਸ ਦਾ ਭੁਗਤਾਨ ਕਰਾਂਗਾ।’
"ਹੁਣ ਮੈਨੂੰ ਇਹ ਦੱਸ ਇਨ੍ਹਾਂ ਤਿੰਨਾਂ ਵਿਅਕਤੀਆਂ ਵਿੱਚੋਂ ਡਾਕੂਆਂ ਦੁਆਰਾ ਜ਼ਖਮੀ ਵਿਅਕਤੀ ਦਾ ਗੁਆਂਢੀ ਕੌਣ ਹੈ?"
ਉਸ ਸ਼ਾਸਤਰੀ ਨੇ ਉੱਤਰ ਦਿੱਤਾ, "ਉਹ ਜਿਸ ਨੇ ਉਸ ਉੱਤੇ ਤਰਸ ਖਾਧਾ।"
ਯਿਸ਼ੂ ਨੇ ਉਸ ਨੂੰ ਕਿਹਾ, "ਜਾ ਅਤੇ ਤੂੰ ਵੀ ਉਸੇ ਤਰ੍ਹਾਂ ਕਰ।"
Essa parábola nos ensina sobre o amor ao próximo, independentemente de raça ou religião. O samaritano ajudou um desconhecido, mostrando que a verdadeira fé se revela no amor ao próximo.
3. A Ovelha Perdida (Lucas 15:4-7)
"ਮੰਨ ਲਓ ਤੁਹਾਡੇ ਵਿੱਚੋਂ ਇੱਕ ਕੋਲ ਸੌ ਭੇਡਾਂ ਹੋਣ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ ਜਦ ਤੱਕ ਉਹ ਉਸ ਨੂੰ ਲੱਭ ਨਾ ਜਾਵੇਂ? ਅਤੇ ਜਦੋਂ ਉਸ ਨੂੰ ਉਹ ਲੱਭ ਜਾਂਦੀ ਹੈ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਲੈਂਦਾ ਹੈ। ਅਤੇ ਘਰ ਜਾ ਕੇ ਉਹ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਇਕੱਠਾ ਕਰਦਾ ਹੈ ਅਤੇ ਕਹਿੰਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰੀ ਗੁਆਚੀ ਹੋਈ ਭੇਡ ਲੱਭ ਗਈ ਹੈ।’ ਮੈਂ ਤੁਹਾਨੂੰ ਆਖਦਾ ਹਾਂ ਉਹਨਾਂ ਨੜਿੰਨਵਿਆਂ ਧਰਮੀ ਲੋਕਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਪਾਪਾਂ ਦਾ ਪਛਤਾਵਾ ਕਰਨ ਦੀ ਲੋੜ ਨਹੀਂ ਹੈ, ਇੱਕ ਪਾਪੀ ਮਨੁੱਖ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਉਸ ਲਈ ਸਵਰਗ ਵਿੱਚ ਜ਼ਿਆਦਾ ਖੁਸ਼ੀ ਮਨਾਈ ਜਾਵੇਗੀ।
Deus é como o pastor que busca incessantemente uma ovelha perdida. Essa parábola revela o amor incansável de Deus pelos pecadores, celebrando a alegria no céu quando alguém se arrepende.
4. O Filho Pródigo (Lucas 15:11-32)
ਗੁਆਚੇ ਪੁੱਤਰ ਦਾ ਦ੍ਰਿਸ਼ਟਾਂਤ
ਯਿਸ਼ੂ ਨੇ ਅੱਗੇ ਆਖਿਆ: "ਇੱਕ ਆਦਮੀ ਸੀ ਜਿਸ ਦੇ ਦੋ ਪੁੱਤਰ ਸਨ। ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਪਿਤਾ ਜੀ, ਜਾਇਦਾਦ ਵਿੱਚੋਂ ਮੈਨੂੰ ਮੇਰਾ ਹਿੱਸਾ ਦੇ ਦਿਓ।’ ਇਸ ਲਈ ਉਸ ਨੇ ਆਪਣੀ ਜਾਇਦਾਦ ਨੂੰ ਦੋਵੇਂ ਪੁੱਤਰਾਂ ਦੇ ਵਿੱਚ ਵੰਡ ਦਿੱਤਾ।
"ਇਸ ਤੋਂ ਥੋੜ੍ਹੀ ਦੇਰ ਬਾਅਦ ਛੋਟੇ ਪੁੱਤਰ ਨੇ ਆਪਣੇ ਹਿੱਸੇ ਆਈ ਸਾਰੀ ਜਾਇਦਾਦ ਲੈ ਲਈ ਅਤੇ ਇੱਕ ਦੂਰ ਦੇਸ਼ ਲਈ ਰਵਾਨਾ ਹੋ ਗਿਆ। ਉੱਥੇ ਉਸ ਨੇ ਆਪਣੀ ਮ਼ਰਜੀ ਦਾ ਜੀਵਨ ਜਿਓਣ ਲਈ ਆਪਣਾ ਸਾਰਾ ਪੈਸਾ ਬਰਬਾਦ ਕਰ ਦਿੱਤਾ। ਜਦੋਂ ਉਸ ਨੇ ਸਭ ਕੁਝ ਖਰਚ ਲਿਆ, ਉਸ ਦੇ ਬਾਅਦ ਸਾਰੇ ਦੇਸ਼ ਵਿੱਚ ਇੱਕ ਭਿਆਨਕ ਕਾਲ ਪੈ ਗਿਆ ਪਰ ਉਸ ਕੋਲ ਹੁਣ ਕੁਝ ਵੀ ਬਾਕੀ ਨਹੀਂ ਬਚਿਆ ਸੀ। ਇਸ ਲਈ ਉਹ ਉਸ ਦੇਸ਼ ਦੇ ਇੱਕ ਨਾਗਰਿਕ ਕੋਲ ਗਿਆ ਤਾਂ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ। ਉਹ ਸੂਰਾਂ ਦੇ ਚਾਰੇ ਨਾਲ ਹੀ ਆਪਣਾ ਢਿੱਡ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਖਾਣ ਨੂੰ ਕੁਝ ਨਹੀਂ ਦਿੱਤਾ।
"ਜਦੋਂ ਉਸ ਨੂੰ ਸੁਰਤ ਆਈ ਤਾਂ ਉਸ ਨੇ ਆਪਣੇ ਆਪ ਨੂੰ ਕਿਹਾ, ‘ਮੇਰੇ ਪਿਤਾ ਦੇ ਭਾੜੇ ਦੇ ਕਿੰਨੇ ਨੌਕਰਾਂ ਕੋਲ ਕਿੰਨਾ ਜ਼ਿਆਦਾ ਭੋਜਨ ਹੈ ਪਰ ਮੈਂ ਇੱਥੇ ਭੁੱਖਾ ਮਰ ਰਿਹਾ ਹਾਂ! ਮੈਂ ਆਪਣੇ ਪਿਤਾ ਕੋਲ ਵਾਪਸ ਜਾਵਾਂਗਾ ਅਤੇ ਉਹਨਾਂ ਨੂੰ ਆਖਾਂਗਾ, ਪਿਤਾ ਜੀ, ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ। ਮੈਂ ਹੁਣ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ। ਮੈਨੂੰ ਆਪਣੇ ਭਾੜੇ ਦੇ ਨੌਕਰਾਂ ਵਾਂਗ ਹੀ ਰੱਖ ਲਓ।’ ਤਾਂ ਉਹ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ।
"ਪਰ ਜਦੋਂ ਉਹ ਅਜੇ ਬਹੁਤ ਦੂਰ ਹੀ ਸੀ ਉਸ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਉਹ ਤਰਸ ਨਾਲ ਭਰ ਗਿਆ। ਉਹ ਭੱਜ ਕੇ ਆਪਣੇ ਪੁੱਤਰ ਕੋਲ ਗਿਆ ਅਤੇ ਉਸੇ ਨੂੰ ਆਪਣੇ ਗਲੇ ਨਾਲ ਲਾ ਕੇ ਚੁੰਮਿਆ।
"ਪੁੱਤਰ ਨੇ ਉਸ ਨੂੰ ਕਿਹਾ, ‘ਪਿਤਾ ਜੀ, ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਵਿਰੁੱਧ ਪਾਪ ਕੀਤਾ ਹੈ। ਹੁਣ ਮੈਂ ਤੁਹਾਡਾ ਪੁੱਤਰ ਕਹਾਉਣ ਦੇ ਯੋਗ ਨਹੀਂ ਹਾਂ।’
"ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵਧੀਆ ਬਸਤਰ ਲਿਆਓ ਅਤੇ ਇਸ ਨੂੰ ਪਹਿਨਾਓ ਅਤੇ ਇਸ ਦੀ ਉਂਗਲ ਵਿੱਚ ਅੰਗੂਠੀ ਅਤੇ ਇਸ ਦੇ ਪੈਰੀਂ ਜੁੱਤੀ ਪਾਓ। ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ। ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਉਹ ਫੇਰ ਜਿਉਂਦਾ ਹੋ ਗਿਆ ਹੈ; ਉਹ ਗੁੰਮ ਗਿਆ ਸੀ ਅਤੇ ਉਹ ਲੱਭ ਗਿਆ ਹੈ।’ ਇਸ ਲਈ ਉਹਨਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ।
"ਇਸ ਦੌਰਾਨ ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਘਰ ਦੇ ਨੇੜੇ ਆਇਆ ਤਾਂ ਉਸ ਨੇ ਸੰਗੀਤ ਅਤੇ ਨੱਚਣ ਦੀ ਆਵਾਜ਼ ਸੁਣੀ। ਇਸ ਲਈ ਉਸ ਨੇ ਇੱਕ ਨੌਕਰ ਨੂੰ ਬੁਲਾਇਆ ਅਤੇ ਉਸ ਨੂੰ ਪੁੱਛਿਆ ਇਹ ਸਭ ਕੀ ਹੋ ਰਿਹਾ ਹੈ। ਨੌਕਰ ਨੇ ਜਵਾਬ ਦਿੱਤਾ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ ਅਤੇ ਤੁਹਾਡੇ ਪਿਤਾ ਜੀ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਕਿਉਂਕਿ ਉਹਨਾਂ ਦਾ ਪੁੱਤਰ ਉਹਨਾਂ ਕੋਲ ਭਲਾ ਅਤੇ ਚੰਗਾ ਵਾਪਸ ਆ ਗਿਆ ਹੈ।’
"ਵੱਡਾ ਭਰਾ ਗੁੱਸੇ ਵਿੱਚ ਆ ਗਿਆ ਅਤੇ ਉਸ ਨੇ ਅੰਦਰ ਜਾਣ ਤੋਂ ਮਨ੍ਹਾਂ ਕਰ ਦਿੱਤਾ। ਇਸ ਲਈ ਉਸ ਦੇ ਪਿਤਾ ਨੇ ਬਾਹਰ ਜਾ ਕੇ ਉਸ ਨੂੰ ਬੇਨਤੀ ਕੀਤੀ। ਪਰ ਉਸ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ‘ਦੇਖੋ! ਇਹ ਸਾਰੇ ਸਾਲ ਮੈਂ ਇੱਕ ਗੁਲਾਮ ਦੀ ਤਰ੍ਹਾਂ ਤੁਹਾਡੀ ਸੇਵਾ ਕਰਦਾ ਰਿਹਾ ਹਾਂ ਅਤੇ ਕਦੇ ਵੀ ਤੁਹਾਡੇ ਹੁਕਮਾਂਂ ਨੂੰ ਨਹੀਂ ਮੋੜਿਆ। ਫਿਰ ਵੀ ਤੁਸੀਂ ਮੈਨੂੰ ਕਦੇ ਇੱਕ ਮੇਮਣਾ ਵੀ ਨਹੀਂ ਦਿੱਤਾ ਤਾਂ ਜੋ ਮੈਂ ਆਪਣੇ ਦੋਸਤਾਂ ਨਾਲ ਮਿਲ ਕੇ ਖੁਸ਼ੀ ਮਨਾਵਾਂ। ਪਰ ਜਦੋਂ ਤੁਹਾਡਾ ਇਹ ਪੁੱਤਰ ਜਿਸ ਨੇ ਵੇਸਵਾਵਾਂ ਉੱਤੇ ਤੁਹਾਡੀ ਜਾਇਦਾਦ ਉੱਡਾ ਦਿੱਤੀ ਹੈ, ਘਰ ਵਾਪਸ ਆ ਗਿਆ, ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ!’
"ਪਿਤਾ ਨੇ ਕਿਹਾ, ‘ਮੇਰੇ ਪੁੱਤਰ, ਤੂੰ ਹਮੇਸ਼ਾ ਮੇਰੇ ਨਾਲ ਹੈ ਅਤੇ ਜੋ ਕੁਝ ਮੇਰੇ ਕੋਲ ਹੈ ਉਹ ਤੇਰਾ ਹੈ। ਪਰ ਸਾਨੂੰ ਖੁਸ਼ ਹੋਣਾ ਚਾਹੀਦਾ ਹੈ ਅਤੇ ਜਸ਼ਨ ਮਨਾਓਣਾ ਚਾਹੀਦਾ ਹੈ ਕਿਉਂਕਿ ਤੇਰਾ ਇਹ ਭਰਾ ਮਰ ਗਿਆ ਸੀ ਅਤੇ ਹੁਣ ਜਿਉਂਦਾ ਹੋ ਗਿਆ ਹੈ; ਉਹ ਗੁਆਚ ਗਿਆ ਸੀ ਅਤੇ ਹੁਣ ਉਹ ਲੱਭ ਗਿਆ ਹੈ।’ "
A parábola do filho pródigo fala sobre o perdão e o amor incondicional de Deus por Seus filhos, mesmo quando se desviam.
5. A Pérola de Grande Valor (Mateus 13:45-46)
"ਫੇਰ, ਸਵਰਗ ਦਾ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ। ਜਦ ਉਸਨੂੰ ਇੱਕ ਮੋਤੀ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸਨੂੰ ਖਰੀਦ ਲਿਆਂ।
Jesus ensina que o Reino de Deus é o bem mais precioso e devemos estar dispostos a renunciar tudo para possuí-lo.
6. O Fariseu e o Publicano (Lucas 18:9-14)
ਫ਼ਰੀਸੀ ਅਤੇ ਚੁੰਗੀ ਲੈਣ ਵਾਲੇ ਦਾ ਦ੍ਰਿਸ਼ਟਾਂਤ
ਯਿਸ਼ੂ ਨੇ ਉਹਨਾਂ ਲਈ ਜਿਹੜੇ ਆਪਣੇ ਆਪ ਨੂੰ ਧਰਮੀ ਮੰਨਦੇ ਸਨ ਪਰ ਦੂਜਿਆਂ ਨੂੰ ਨੀਵਾਂ ਵੇਖਦੇ ਸਨ ਅਤੇ ਇਹ ਦ੍ਰਿਸ਼ਟਾਂਤ ਸੁਣਾਇਆ: "ਦੋ ਆਦਮੀ ਹੈਕਲ ਵਿੱਚ ਪ੍ਰਾਰਥਨਾ ਕਰਨ ਲਈ ਗਏ, ਇੱਕ ਫ਼ਰੀਸੀ ਅਤੇ ਦੂਸਰਾ ਇੱਕ ਚੁੰਗੀ ਲੈਣ ਵਾਲਾ ਸੀ। ਫ਼ਰੀਸੀ ਨੇ ਖੜ੍ਹੇ ਹੋ ਕੇ ਇਸ ਤਰ੍ਹਾਂ ਪ੍ਰਾਰਥਨਾ ਕੀਤੀ: ‘ਹੇ ਪਰਮੇਸ਼ਵਰ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਮੈਂ ਦੂਸਰੇ ਲੋਕਾਂ ਦੀ ਤਰ੍ਹਾਂ ਨਹੀਂ ਹਾਂ: ਲੁਟੇਰਾ, ਬਦਕਾਰੀ, ਵਿਭਚਾਰੀ ਜਾਂ ਇੱਥੋਂ ਤੱਕ ਕਿ ਇਸ ਚੁੰਗੀ ਲੈਣ ਵਾਲੇ ਵਾਂਗ ਨਹੀਂ ਹਾਂ। ਮੈਂ ਹਫ਼ਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਜੋ ਵੀ ਮੈਨੂੰ ਮਿਲਦਾ ਹੈ ਉਸ ਦਾ ਦਸਵੰਧ ਦਿੰਦਾ ਹਾਂ।’
"ਪਰ ਚੁੰਗੀ ਲੈਣ ਵਾਲਾ ਕੁਝ ਦੂਰੀ ਉੱਤੇ ਖੜ੍ਹਾ ਰਿਹਾ। ਉਸ ਨੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਸਵਰਗ ਦੇ ਵੱਲ ਚੁੱਕੇ, ਪਰ ਆਪਣੀ ਛਾਤੀ ਨੂੰ ਕੁੱਟਦੇ ਹੋਏ ਪ੍ਰਾਰਥਨਾ ਕੀਤੀ, ‘ਹੇ ਪਰਮੇਸ਼ਵਰ, ਮੈਂ ਇੱਕ ਪਾਪੀ ਹਾਂ, ਮੇਰੇ ਉੱਤੇ ਕਿਰਪਾ ਕਰ।’
"ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਚੁੰਗੀ ਲੈਣ ਵਾਲਾ, ਦੂਸਰੇ ਦੀ ਬਜਾਏ, ਪਰਮੇਸ਼ਵਰ ਦੇ ਅੱਗੇ ਧਰਮੀ ਠਹਿਰਿਆ। ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਂਗਾ, ਉਹ ਨੀਵਾਂ ਕੀਤਾ ਜਾਵੇਗਾ, ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਂਗਾ, ਉਹ ਉੱਚਾ ਕੀਤਾ ਜਾਵੇਗਾ।"
Essa parábola nos lembra que Deus valoriza um coração humilde e arrependido, em contraste com a arrogância espiritual. O publicano, ao reconhecer seus pecados, foi justificado diante de Deus.
7. Os Talentos (Mateus 25:14-30)
ਸੋਨੇ ਦੇ ਥੈਲੇ ਦਾ ਦ੍ਰਿਸ਼ਟਾਂਤ
"ਸਵਰਗ ਦਾ ਰਾਜ ਉਸ ਆਦਮੀ ਵਰਗਾ ਹੈ ਜੋ ਇੱਕ ਯਾਤਰਾ ਤੇ ਜਾਣ ਲਈ ਤਿਆਰ ਸੀ, ਜਿਸਨੇ ਆਪਣੇ ਨੌਕਰਾਂ ਨੂੰ ਬੁਲਾਇਆ ਅਤੇ ਆਪਣੀ ਦੌਲਤ ਉਹਨਾਂ ਨੂੰ ਸੌਂਪ ਦਿੱਤੀ। ਅਤੇ ਹਰ ਇੱਕ ਨੂੰ ਉਸਦੀ ਯੋਗਤਾ ਦੇ ਅਨੁਸਾਰ ਉਸਨੇ ਇੱਕ ਨੂੰ ਪੰਜ ਥੈਲੇ ਸੋਨੇ ਦੇ ਦਿੱਤੇ, ਦੂਜੇ ਨੂੰ ਦੋ ਥੈਲੇ ਅਤੇ ਤੀਜੇ ਨੂੰ ਇੱਕ ਥੈਲਾ ਦਿੱਤਾ। ਤਾਂ ਫਿਰ ਉਹ ਆਪਣੀ ਯਾਤਰਾ ਤੇ ਚੱਲਿਆ ਗਿਆ। ਅਤੇ ਜਿਸ ਨੂੰ ਪੰਜ ਥੈਲੇ ਸੋਨਾ ਮਿਲਿਆ ਸੀ, ਉਸਨੇ ਤੁਰੰਤ ਜਾ ਕੇ ਉਸ ਧੰਨ ਨਾਲ ਵਪਾਰ ਦਾ ਲੈਣ ਦੇਣ ਕੀਤਾ ਅਤੇ ਪੰਜ ਹੋਰ ਕਮਾਏ। ਇਸੇ ਤਰ੍ਹਾਂ ਜਿਸ ਨੂੰ ਦੋ ਮਿਲੇ ਸਨ ਉਸ ਨੇ ਵੀ ਹੋਰ ਕਮਾ ਲਏ। ਪਰ ਜਿਸ ਨੂੰ ਇੱਕ ਦਿੱਤਾ ਗਿਆ ਸੀ, ਉਸ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਧੰਨ ਨੂੰ ਉਸ ਵਿੱਚ ਲੁਕਾ ਦਿੱਤਾ।
"ਬਹੁਤ ਲੰਮੇ ਸਮੇਂ ਬਾਅਦ, ਉਹਨਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਹਨਾਂ ਤੋਂ ਹਿਸਾਬ-ਕਿਤਾਬ ਲੈਣ ਲੱਗਾ। ਸੋ ਜਿਸ ਨੇ ਪੰਜ ਥੈਲੇ ਸੋਨਾ ਲਿਆ ਸੀ ਉਸ ਨੇ ਪੰਜ ਹੋਰ ਨਾਲ ਲਿਆ ਕੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਪੰਜ ਥੈਲੇ ਸੋਨਾ ਦਿੱਤਾ ਸੀ। ਦੇਖੋ ਮੈਂ ਉਸ ਨਾਲ ਪੰਜ ਹੋਰ ਕਮਾਏ ਹਨ।’
"ਉਸਦੇ ਮਾਲਕ ਨੇ ਕਿਹਾ, ‘ਸ਼ਾਬਾਸ਼, ਚੰਗੇ ਅਤੇ ਵਫ਼ਾਦਾਰ ਸੇਵਕ! ਤੂੰ ਥੋੜ੍ਹੇ ਵਿੱਚ ਵੀ ਵਫ਼ਾਦਾਰ ਰਿਹਾ ਹੈ। ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵੇਗਾ। ਆ ਅਤੇ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
"ਉਹ ਸੇਵਕ ਜਿਸ ਨੂੰ ਦੋ ਥੈਲੇ ਸੋਨਾ ਦਿੱਤਾ ਸੀ ਆਇਆ ਅਤੇ ਕਿਹਾ ‘ਸੁਆਮੀ ਜੀ, ਤੁਸੀਂ ਮੈਨੂੰ ਦੋ ਥੈਲੇ ਸੋਨਾ ਦਿੱਤਾ ਸੀ; ਦੇਖੋ, ਮੈਂ ਉਸ ਤੋਂ ਦੋ ਹੋਰ ਕਮਾ ਲਏ ਹਨ।’
"ਉਸਦੇ ਮਾਲਕ ਨੇ ਕਿਹਾ, ‘ਸ਼ਾਬਾਸ਼, ਚੰਗੇ ਅਤੇ ਵਫ਼ਾਦਾਰ ਸੇਵਕ! ਤੂੰ ਥੋੜ੍ਹੇ ਵਿੱਚ ਵੀ ਵਫ਼ਾਦਾਰ ਰਿਹਾ ਹੈ; ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵੇਗਾ। ਆ ਅਤੇ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
"ਤਦ ਜਿਸ ਨੂੰ ਇੱਕ ਥੈਲਾ ਸੋਨੇ ਦਾ ਮਿਲਿਆ ਸੀ ਆਇਆ ਅਤੇ ਕਿਹਾ, ‘ਸੁਆਮੀ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਕਠੋਰ ਆਦਮੀ ਹੋ, ਜਿੱਥੇ ਨਹੀਂ ਬੀਜਿਆ ਉੱਥੇ ਵੱਢਦੇ ਹੋ ਅਤੇ ਜਿੱਥੇ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦੇ ਹੋ। ਇਸ ਲਈ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਦਿੱਤੇ ਹੋਏ ਸੋਨੇ ਦੇ ਥੈਲੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਹੁਣ, ਜੋ ਤੁਸੀਂ ਮੈਨੂੰ ਦਿੱਤਾ ਸੀ ਉਹ ਲੈ ਲਵੋ।’
"ਉਸਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਅਤੇ ਆਲਸੀ ਨੌਕਰ!’ ਕੀ ਤੂੰ ਜਾਣਦਾ ਹੈ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦਾ ਹਾਂ? ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਪੈਸੇ ਸ਼ਾਹੂਕਾਰਾਂ ਨੂੰ ਦੇ ਦਿੰਦਾ ਤਾਂ ਜਦੋਂ ਮੈਂ ਵਾਪਸ ਆਉਂਦਾ ਤਾਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈ ਲੈਂਦਾ।
" ‘ਇਸ ਲਈ ਮਾਲਕ ਨੇ ਆਪਣੇ ਕਿਸੇ ਨੌਕਰ ਨੂੰ ਕਿਹਾ, ਉਹ ਸੋਨੇ ਵਾਲਾ ਥੈਲਾ ਉਸ ਕੋਲੋ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸ ਦੇ ਕੋਲ ਦਸ ਥੈਲੇ ਹਨ। ਕਿਉਂਕਿ ਜਿਸ ਕੋਲ ਕੁਝ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਤਾਂ ਕਿ ਉਸਦੇ ਕੋਲ ਬਹੁਤ ਜ਼ਿਆਦਾ ਹੋਵੇ। ਪਰ ਜਿਸ ਕੋਲ ਨਹੀਂ ਹੈ ਉਸ ਕੋਲੋ ਜੋ ਕੁਝ ਵੀ ਹੈ ਵਾਪਸ ਲੈ ਲਿਆ ਜਾਵੇਗਾ। ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ, ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।’
Nesta história, Jesus ensina sobre a responsabilidade de usar bem os dons e recursos que Deus nos confiou. A fidelidade nas pequenas coisas abre portas para bênçãos maiores.
8. O Rico e Lázaro (Lucas 16:19-31)
ਅਮੀਰ ਆਦਮੀ ਅਤੇ ਲਾਜ਼ਰ
"ਇੱਕ ਅਮੀਰ ਆਦਮੀ ਸੀ ਜੋ ਬੈਂਗਣੀ ਅਰਥਾਤ ਜੋ ਹਮੇਸ਼ਾ ਮਹਿੰਗੇ ਅਤੇ ਚੰਗੇ ਕੱਪੜੇ ਪਾਉਂਦਾ ਸੀ ਅਤੇ ਉਹ ਹਰ ਰੋਜ਼ ਐਸ਼-ਅਰਾਮ ਦੀ ਜ਼ਿੰਦਗੀ ਬਤੀਤ ਕਰਦਾ ਸੀ। ਉਸ ਦੇ ਦਰਵਾਜ਼ੇ ਤੇ ਲਾਜ਼ਰ ਨਾਮ ਦਾ ਇੱਕ ਭਿਖਾਰੀ ਪਿਆ ਹੁੰਦਾ ਸੀ ਜਿਸ ਦਾ ਸਰੀਰ ਜ਼ਖਮਾਂ ਨਾਲ ਭਰਿਆ ਹੋਇਆ ਸੀ। ਉਹ ਅਮੀਰ ਆਦਮੀ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁੱਕੜਿਆਂ ਨੂੰ ਖਾਣ ਲਈ ਤਰਸਦਾ ਰਹਿੰਦਾ ਸੀ। ਇੱਥੋਂ ਤੱਕ ਕਿ ਕੁੱਤੇ ਆ ਕੇ ਉਸ ਦੇ ਜ਼ਖਮਾਂ ਨੂੰ ਚੱਟਦੇ ਸਨ।
"ਉਹ ਸਮਾਂ ਆਇਆ ਜਦੋਂ ਉਸ ਭਿਖਾਰੀ ਦੀ ਮੌਤ ਹੋ ਗਈ ਅਤੇ ਸਵਰਗਦੂਤ ਉਸ ਦੀ ਆਤਮਾ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ। ਅਤੇ ਫਿਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਉਸ ਨੂੰ ਦਫ਼ਨਾਇਆ ਗਿਆ। ਪਤਾਲ ਵਿੱਚ ਜਿੱਥੇ ਉਹ ਤਸੀਹੇ ਝੱਲ ਰਿਹਾ ਸੀ, ਉਸ ਨੇ ਉੱਪਰ ਵੇਖਿਆ ਅਤੇ ਦੂਰੋਂ ਹੀ ਅਬਰਾਹਾਮ ਨੂੰ ਵੇਖਿਆ ਅਤੇ ਲਾਜ਼ਰ ਉਸ ਦੇ ਨਾਲ ਬੈਠਾ ਹੋਇਆ ਸੀ। ਉਸ ਅਮੀਰ ਆਦਮੀ ਨੇ ਅਬਰਾਹਾਮ ਨੂੰ ਪੁਕਾਰਿਆ ਅਤੇ ਕਿਹਾ, ‘ਹੇ ਪਿਤਾ ਅਬਰਾਹਾਮ, ਮੇਰੇ ਤੇ ਤਰਸ ਖਾਓ ਅਤੇ ਲਾਜ਼ਰ ਨੂੰ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਨੂੰ ਠੰਡਾ ਕਰਨ ਲਈ ਭੇਜੋ ਕਿਉਂਕਿ ਮੈਂ ਇਸ ਅੱਗ ਵਿੱਚ ਤੜਫ਼ ਰਿਹਾ ਹਾਂ।’
"ਪਰ ਅਬਰਾਹਾਮ ਨੇ ਉੱਤਰ ਦਿੱਤਾ, ‘ਪੁੱਤਰ, ਯਾਦ ਕਰ ਕਿ ਤੈਨੂੰ ਤੇਰੇ ਜੀਵਨ ਕਾਲ ਵਿੱਚ ਚੰਗੀਆਂ ਚੀਜ਼ਾਂ ਮਿਲੀਆਂ ਸਨ ਪਰ ਲਾਜ਼ਰ ਨੂੰ ਮਾੜੀਆਂ ਚੀਜ਼ਾਂ ਮਿਲੀਆਂ ਸਨ ਅਤੇ ਹੁਣ ਉਹ ਇੱਥੇ ਸੁੱਖੀ ਹੈ ਅਤੇ ਤੂੰ ਦੁੱਖ ਝੱਲ ਰਿਹਾ ਹੈ। ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਉਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ।’
"ਉਸ ਨੇ ਜਵਾਬ ਦਿੱਤਾ, ‘ਹੇ ਪਿਤਾ ਜੀ, ਫਿਰ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਲਾਜ਼ਰ ਨੂੰ ਮੇਰੇ ਪਰਿਵਾਰ ਕੋਲ ਭੇਜੋ, ਮੇਰੇ ਪੰਜ ਭਰਾ ਹਨ। ਉਹ ਉਹਨਾਂ ਨੂੰ ਚੇਤਾਵਨੀ ਦੇਵੇ ਤਾਂ ਜੋ ਉਹ ਇਸ ਦੁੱਖ ਦੇ ਥਾਂ ਵਿੱਚ ਨਾ ਆਉਣ।’
"ਅਬਰਾਹਾਮ ਨੇ ਉੱਤਰ ਦਿੱਤਾ, ‘ਉਹਨਾਂ ਕੋਲ ਮੋਸ਼ੇਹ ਅਤੇ ਨਬੀਆਂ ਦੀਆਂ ਲਿਖਤਾਂ ਹਨ, ਉਹ ਉਹਨਾਂ ਦੀ ਸੁਣਨ।’
"ਉਸ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ, ਪਰ ਜੇ ਮੁਰਦਿਆਂ ਵਿੱਚੋਂ ਕੋਈ ਉਹਨਾਂ ਕੋਲ ਜਾਂਦਾ ਹੈ ਤਾਂ ਉਹ ਆਪਣੇ ਪਾਪਾਂ ਤੋਂ ਮਨ ਫਿਰੋਣਗੇ।’
"ਅਬਰਾਹਾਮ ਨੇ ਉਸ ਨੂੰ ਕਿਹਾ, ‘ਜੇ ਉਹ ਮੋਸ਼ੇਹ ਅਤੇ ਨਬੀਆਂ ਦੇ ਲਿਖਤ ਹੁਕਮਾਂਂ ਦੀ ਪਾਲਣਾ ਨਹੀਂ ਕਰਦੇ ਤਾਂ ਚਾਹੇ ਕੋਈ ਮੁਰਦਿਆਂ ਵਿੱਚੋਂ ਦੁਬਾਰਾ ਜੀ ਉੱਠੇ ਤਾਂ ਵੀ ਉਹ ਯਕੀਨ ਨਹੀਂ ਕਰਨਗੇ।’ "
A parábola alerta sobre as consequências de negligenciar os necessitados e viver para si mesmo. Também destaca a realidade do julgamento e da vida após a morte.
9. O Joio e o Trigo (Mateus 13:24-30)
ਜੰਗਲੀ ਬੂਟੀ ਦਾ ਦ੍ਰਿਸ਼ਟਾਂਤ
ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ, "ਕਿ ਸਵਰਗ ਦਾ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ। ਪਰ ਜਦੋਂ ਸਾਰੇ ਸੌਂ ਰਹੇ ਸਨ ਤਦ ਦੁਸ਼ਮਣ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ। ਜਦੋਂ ਕਣਕ ਉੱਗ ਪਈ ਅਤੇ ਸਿੱਟੇ ਲੱਗੇ, ਤਦ ਜੰਗਲੀ ਬੂਟੀ ਵੀ ਦਿੱਸਣ ਲੱਗ ਪਈ।
"ਤਾਂ ਨੌਕਰਾਂ ਨੇ ਮਾਲਕ ਨੂੰ ਆ ਕੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਬੀਜਿਆ, ਫਿਰ ਜੰਗਲੀ ਬੂਟੀ ਕਿੱਥੋਂ ਆਈ?’
" ‘ਉਸਨੇ ਉੱਤਰ ਦਿੱਤਾ,’ ਇਹ ਕਿਸੇ ਦੁਸ਼ਮਣ ਦਾ ਕੰਮ ਹੈ।
"ਤਾਂ ਨੌਕਰਾਂ ਨੇ ਪੁੱਛਿਆ, ‘ਅਗਰ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਇਸ ਨੂੰ ਪੁੱਟ ਦੇਈਏ?’
"ਉਸਨੇ ਕਿਹਾ, ‘ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟਣ ਦੇ ਸਮੇਂ ਕਣਕ ਨੂੰ ਵੀ ਨਾਲ ਹੀ ਪੁੱਟ ਦਿਓ। ਵਾਢੀ ਤੱਕ ਦੋਵੇਂ ਇਕੱਠੇ ਹੀ ਵਧਣ ਦਿਓ। ਉਸ ਸਮੇਂ ਮੈਂ ਵੱਢਣ ਵਾਲਿਆਂ ਨੂੰ ਕਹਾਂਗਾ: ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਉਨ੍ਹਾਂ ਨੂੰ ਸਾੜੇ ਜਾਣ ਵਾਲੇ ਗਠੜਿਆਂ ਵਿੱਚ ਬੰਨ੍ਹੋ; ਫਿਰ ਕਣਕ ਨੂੰ ਇਕੱਠਾ ਕਰੋ ਅਤੇ ਇਸ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।’ "
Essa história simboliza o bem e o mal coexistindo no mundo até o julgamento final, quando Deus fará a separação entre os justos e os ímpios.
10. As Dez Virgens (Mateus 25:1-13)
ਦਸ ਕੁਆਰੀਆਂ ਦਾ ਦ੍ਰਿਸ਼ਟਾਂਤ
"ਉਸ ਸਮੇਂ ਸਵਰਗ ਦਾ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ, ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆ। ਅਤੇ ਉਹਨਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ। ਜਿਹੜੀਆਂ ਮੂਰਖ ਕੁਆਰੀਆਂ ਸਨ ਉਹਨਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ। ਪਰ ਸਮਝਦਾਰ ਕੁਆਰੀਆਂ ਨੇ ਆਪਣੀਆਂ ਮਸ਼ਾਲਾਂ ਦੇ ਨਾਲ ਆਪਣੇ ਭਾਂਡਿਆਂ ਵਿੱਚ ਤੇਲ ਵੀ ਲਿਆ। ਅਤੇ ਜਦੋਂ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹਨਾਂ ਨੂੰ ਨੀਂਦ ਆਉਣ ਲੱਗੀ ਅਤੇ ਉਹ ਸੌ ਗਈਆਂ।
"ਅਤੇ ਅੱਧੀ ਰਾਤ ਨੂੰ ਧੁੰਮ ਪੈ ਗਈ: ‘ਵੇਖੋ ਲਾੜਾ ਆ ਗਿਆ! ਉਸਦੇ ਮਿਲਣ ਨੂੰ ਨਿੱਕਲੋ।’
"ਤਦ ਉਹਨਾਂ ਸਾਰੀਆਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ। ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ, ‘ਆਪਣੇ ਤੇਲ ਵਿੱਚੋਂ ਥੋੜਾ ਸਾਨੂੰ ਦਿਓ; ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।’
"ਪਰ ਸਮਝਦਾਰਾਂ ਨੇ ਉੱਤਰ ਦਿੱਤਾ, ‘ਨਹੀਂ, ਸਾਡੇ ਅਤੇ ਤੁਹਾਡੇ ਦੋਹਾਂ ਲਈ ਥੁੜ ਨਾ ਜਾਏ। ਇਸ ਲਈ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਖਰੀਦ ਲਿਆਓ।’
"ਪਰ ਜਦੋਂ ਉਹ ਤੇਲ ਖਰੀਦਣ ਗਈਆਂ, ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਿੱਚ ਚੱਲੀਆਂ ਗਈਆਂ ਅਤੇ ਦਰਵਾਜ਼ਾ ਬੰਦ ਕਰ ਦਿੱਤਾ ਗਿਆ।
"ਬਾਅਦ ਵਿੱਚ ਦੂਸਰੀਆਂ ਕੁਆਰੀਆਂ ਵੀ ਆ ਗਈਆਂ ਅਤੇ ਬੋਲੀਆਂ, ‘ਹੇ ਮਹਾਰਾਜ, ਹੇ ਮਹਾਰਾਜ, ਸਾਡੇ ਲਈ ਦਰਵਾਜ਼ਾ ਖੋਲ੍ਹੋ!’
"ਪਰ ਉਹ ਨੇ ਉੱਤਰ ਦਿੱਤਾ, ‘ਮੈਂ ਸੱਚ ਆਖਦਾ ਹਾਂ, ਜੋ ਮੈਂ ਤੁਹਾਨੂੰ ਨਹੀਂ ਜਾਣਦਾ।’
"ਇਸ ਕਰਕੇ ਜਾਗਦੇ ਰਹੋ, ਕਿਉਂਕਿ ਤੁਸੀਂ ਨਾ ਉਸ ਦਿਨ ਨੂੰ ਨਾ ਉਸ ਸਮੇਂ ਨੂੰ ਜਾਣਦੇ ਹੋ ਕਿ ਕਦੋਂ ਮਨੁੱਖ ਦਾ ਪੁੱਤਰ ਵਾਪਸ ਆਵੇਗਾ।
Jesus enfatiza a necessidade de estarmos sempre preparados espiritualmente para Sua segunda vinda, pois ninguém sabe o momento exato.
As parábolas de Jesus continuam sendo fontes ricas de sabedoria e direção para a vida cristã. Ao aplicarmos esses ensinamentos, nos aproximamos mais de Deus e de Sua vontade.
Se este artigo te ajudou, faça sua parte e compartilhe a Palavra de Deus com aqueles que você ama.