Paz
A paz é um dos frutos do Espírito e uma promessa central de Jesus: 'Deixo-vos a paz, a minha paz vos dou.' A Bíblia nos chama a buscar, cultivar e viver na paz de Deus.
A paz de Cristo
Jesus é o Príncipe da Paz. Antes de partir, prometeu aos discípulos uma paz que o mundo não pode dar nem tirar — paz sobrenatural em meio às tribulações.
"ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।"
"ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।"
"ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।"
"ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।"
ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, "ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।"
ਉਹ ਇਹ ਗੱਲਾਂ ਕਰਦੇ ਹੀ ਸਨ ਕਿ ਯਿਸੂ ਆਪ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਉਨ੍ਹਾਂ ਨੂੰ ਆਖਿਆ, ਤੁਹਾਨੂੰ ਸ਼ਾਂਤੀ ਮਿਲੇ।
Paz com Deus
Justificados pela fé, temos paz com Deus por meio de Cristo. Ele é a nossa paz, que derrubou a barreira e nos reconciliou.
ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।
ਕਿਉਂ ਜੋ ਉਹ ਸਾਡਾ ਮਿਲਾਪ ਹੈ, ਜਿਸ ਨੇ ਯਹੂਦੀ ਅਤੇ ਪਰਾਈਆਂ ਕੌਮਾਂ ਨੂੰ ਇੱਕ ਕੀਤਾ ਅਤੇ ਸਰੀਰ ਵਿੱਚ ਵੈਰ-ਵਿਰੋਧ ਵਾਲੀ ਜੁਦਾਈ ਦੀ ਕੰਧ ਨੂੰ ਢਾਹ ਦਿੱਤਾ! ਅਤੇ ਬਿਵਸਥਾ ਨੂੰ ਬਿਧੀਆਂ ਅਤੇ ਕਨੂੰਨਾਂ ਸਮੇਤ ਮਿਟਾ ਦਿੱਤਾ ਤਾਂ ਜੋ ਦੋਹਾਂ ਤੋਂ ਆਪਣੇ ਵਿੱਚ ਇੱਕ ਨਵੇਂ ਮਨੁੱਖ ਦੀ ਰਚਨਾ ਕਰਕੇ ਮੇਲ-ਮਿਲਾਪ ਕਰਾਇਆ!
ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ।
ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ l
ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ।
A paz que excede o entendimento
A paz de Deus, que excede todo entendimento, guarda nosso coração e mente. Ela vem da confiança no Senhor e da entrega total a Ele.
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।
ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।
ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
Promotores da paz
Bem-aventurados os pacificadores, porque serão chamados filhos de Deus. A Escritura nos chama a buscar e promover a paz em todos os relacionamentos.
ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ,
ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ,
ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।
ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।
ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।
ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।
ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।
ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ ਪਿੱਛਾ ਕਰੇ
ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ ਪਿੱਛਾ ਕਰੇ
ਬਦੀ ਤੋਂ ਹੱਟ ਜਾ ਅਤੇ ਨੇਕੀ ਕਰ,
ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
ਬਦੀ ਤੋਂ ਹੱਟ ਜਾ ਅਤੇ ਨੇਕੀ ਕਰ,
ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
O fruto da paz
A sabedoria que vem do alto é pacífica. O fruto da justiça se semeia em paz por aqueles que cultivam a paz com mansidão.
ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।
ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।
ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ।
ਸਾਰੀ ਤਾੜਨਾ ਤਾਂ ਉਸ ਵੇਲੇ ਅਨੰਦ ਦੀ ਨਹੀਂ ਸਗੋਂ ਦੁੱਖ ਦੀ ਗੱਲ ਜਾਪਦੀ ਹੈ ਪਰ ਮਗਰੋਂ ਉਹ ਉਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਖਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ।
Paz interior e descanso
Aquietai-vos e sabei que Eu sou Deus. A paz do Senhor acalma tempestades, silencia medos e sustenta a alma em todo tempo.
ਸਾਡਾ ਪਰਮੇਸ਼ੁਰ ਆਖਦਾ ਹੈ,
ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ,
ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ,
ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ,
ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।
ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ,
ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।
ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ,
ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।
ਸੰਪੂਰਨ ਮਨੁੱਖ ਵੱਲ ਤੱਕ
ਅਤੇ ਸਿੱਧੇ ਪੁਰਖ ਵੱਲ ਵੇਖ,
ਕਿ ਸਲਾਮਤੀ ਦੇ ਮਨੁੱਖ ਦੀ
ਅੰਸ ਰਹਿੰਦੀ ਹੈ।
ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ,
ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
ਤੇਰੀ ਬਿਵਸਥਾ ਦੇ ਪ੍ਰੇਮੀਆਂ ਨੂੰ ਵੱਡਾ ਚੈਨ ਹੈ,
ਅਤੇ ਉਨ੍ਹਾਂ ਨੂੰ ਕੋਈ ਠੋਕਰ ਨਹੀਂ ਲੱਗਦੀ।
ਮੈਂ ਮੇਲ ਚਾਹੁੰਦਾ ਹਾਂ,
ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!
ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ।
ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।
ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ।
Anunciadores da paz
Como são formosos os pés dos que anunciam boas novas de paz! O evangelho é a mensagem de paz para todos os povos.
ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।
ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!
ਵੇਖੋ, ਪਹਾੜਾਂ ਉੱਤੇ ਖੁਸ਼ਖਬਰੀ ਦੇ ਪ੍ਰਚਾਰਕ, ਸ਼ਾਂਤੀ ਦੇ ਸੁਣਾਉਣ ਵਾਲੇ ਦੇ ਪੈਰ! ਹੇ ਯਹੂਦਾਹ, ਆਪਣੇ ਪਰਬਾਂ ਨੂੰ ਮਨਾ, ਆਪਣੀਆਂ ਸੁੱਖਣਾਂ ਨੂੰ ਪੂਰਾ ਕਰ, ਕਿਉਂ ਜੋ ਦੁਸ਼ਟ ਤੇਰੇ ਵਿਰੁੱਧ ਫੇਰ ਕਦੇ ਨਹੀਂ ਲੰਘੇਗਾ, ਉਹ ਪੂਰੀ ਤਰ੍ਹਾਂ ਕੱਟਿਆ ਗਿਆ ਹੈ!
ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ!
O Deus da paz
Que o Deus da paz esteja com todos vocês. Ele nos santifica por completo e nos guarda irrepreensíveis para a vinda do Senhor.
ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਸਭ ਦੇ ਅੰਗ-ਸੰਗ ਹੋਵੇ। ਆਮੀਨ।
ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।
ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
ਕਿਉਂ ਜੋ ਪਰਮੇਸ਼ੁਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ। ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂਵਾ ਵਿੱਚ ਹੈ।
"ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,
ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।"
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾ
ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ।
ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।
ਮੇਰਾ ਪਰਮੇਸ਼ੁਰ ਆਖਦਾ ਹੈ, ਦੁਸ਼ਟਾਂ ਲਈ ਸ਼ਾਂਤੀ ਨਹੀਂ।
Paz, santidade e unidade
A paz exige esforço: guardar a unidade do Espírito, evitar contendas e buscar a santidade. Sem paz e santidade, ninguém verá o Senhor.
ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!
ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!
ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ,
ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।
ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ,
ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ,
ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।
ਝਗੜੇ ਤੋਂ ਬਚਣ ਨਾਲ ਆਦਮੀ ਦਾ ਆਦਰ ਹੁੰਦਾ ਹੈ,
ਪਰ ਹਰੇਕ ਮੂਰਖ ਝਗੜੇ ਛੇੜਦਾ ਹੈ।
ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ।
ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ।
Paz e fé
O Deus da esperança nos encha de paz e alegria no crer. Quem mantém o pensamento firme no Senhor experimenta paz perfeita.
ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ।
ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ।
ਉਹਨਾਂ ਦੇ ਰਾਹਾਂ ਵਿੱਚ ਨਾਸ ਅਤੇ ਬਿਪਤਾ ਹੈ, ਅਤੇ ਉਹਨਾਂ ਨੇ ਸ਼ਾਂਤੀ ਦਾ ਰਾਹ ਨਾ ਪਛਾਣਿਆ, ਉਹਨਾਂ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ।
ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।
ਤੁਸੀਂ ਜਿਸ ਘਰ ਵਿੱਚ ਜਾਓ ਪਹਿਲਾਂ ਉਸ ਘਰ ਦੀ ਸ਼ਾਂਤੀ ਮੰਗੋ।
ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ।
ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।
ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।
ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।
ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।
ਪਰ ਤੂੰ ਆਪਣੇ ਪੁਰਖਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ।
ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ,
ਇੱਕ ਯੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।
ਸ਼ਾਂਤੀ ਦਾ ਰਾਹ ਉਹ ਜਾਣਦੇ ਹੀ ਨਹੀਂ, ਉਹਨਾਂ ਦੇ ਮਾਰਗਾਂ ਵਿੱਚ ਇਨਸਾਫ਼ ਨਹੀਂ, ਉਹਨਾਂ ਦੇ ਪਹੇ ਟੇਢੇ ਹਨ, ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ।
ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।
ਉਹ ਬਚਾਉ ਦੇ ਵੇਲੇ ਜ਼ਿਲ੍ਹੇ ਦੇ ਚੰਗਿਆਂ ਉੱਜਲਿਆਂ ਥਾਵਾਂ ਵਿੱਚ ਵੜੇਗਾ ਅਤੇ ਅਜਿਹਾ ਕੁਝ ਕਰੇਗਾ, ਜੋ ਉਸ ਦੇ ਪੁਰਖਿਆਂ ਨੇ ਅਤੇ ਉਸ ਦੇ ਦਾਦਿਆਂ ਦੇ ਪੜਦਾਦਿਆਂ ਨੇ ਨਹੀਂ ਕੀਤਾ। ਉਹ ਲੁੱਟ ਪੁੱਟ ਦੇ ਮਾਲ ਨੂੰ ਉਹਨਾਂ ਵਿੱਚ ਵੰਡੇਗਾ ਅਤੇ ਕੁਝ ਚਿਰ ਤੱਕ ਪੱਕੀਆਂ ਕੋਟਾਂ ਦੇ ਵਿਰੁੱਧ ਆਪਣੀਆਂ ਚਤਰਾਈਆਂ ਵਰਤੇਗਾ।
ਤਬਾਹੀ ਆਉਂਦੀ ਹੈ ਅਤੇ ਉਹ ਸ਼ਾਂਤੀ ਨੂੰ ਲੱਭਣਗੇ, ਪਰ ਉਹ ਹੈ ਨਹੀਂ।
ਅਰਥਾਤ ਇਸਰਾਏਲ ਦੇ ਨਬੀ ਜਿਹੜੇ ਯਰੂਸ਼ਲਮ ਦੇ ਬਾਰੇ ਭਵਿੱਖਬਾਣੀ ਕਰਦੇ ਹਨ ਅਤੇ ਉਸ ਦੀ ਸੁੱਖ-ਸਾਂਦ ਦੇ ਦਰਸ਼ਣ ਵੇਖਦੇ ਹਨ, ਜਦੋਂ ਕਿ ਸੁੱਖ ਨਹੀਂ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
ਉਸ ਦੇ ਨਾਲ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਦਾ ਸੀ, ਮੈਂ ਉਸ ਨੂੰ ਇਹ ਦਿੱਤਾ ਕਿ ਉਹ ਡਰਦਾ ਰਹੇ। ਉਹ ਮੇਰੇ ਕੋਲੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈਅ ਖਾਂਦਾ ਰਿਹਾ।
ਪਰ ਜੇ ਉਹ ਅਵਿਸ਼ਵਾਸੀ ਅਲੱਗ ਹੋਵੇ ਤਾਂ ਅਲੱਗ ਹੋਣ ਦੇ ਅਜਿਹੇ ਹਾਲ ਵਿੱਚ ਕੋਈ ਭਰਾ ਜਾਂ ਭੈਣ ਬੰਧਨ ਵਿੱਚ ਨਹੀਂ ਹੈ, ਪਰ ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਦੇ ਲਈ ਸੱਦਿਆ ਹੈ।
ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਕਿ ਧਰਤੀ ਉੱਤੋਂ ਮੇਲ-ਮਿਲਾਪ ਨੂੰ ਖ਼ਤਮ ਕਰ ਦੇਵੇ ਅਤੇ ਇਹ ਜੋ ਮਨੁੱਖ ਇੱਕ ਦੂਜੇ ਨੂੰ ਮਾਰ ਸੁੱਟਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ।