Pecado
O pecado é a realidade que separa a humanidade de Deus. Mas a Bíblia também revela a solução: o sangue de Cristo que nos purifica e a graça que nos liberta de toda condenação.
A universalidade do pecado
Todos pecaram e carecem da glória de Deus. Não há justo, nem sequer um. O pecado entrou no mundo por um homem, mas a graça veio por Jesus.
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ। ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।
ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ।
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ। ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ।
ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ l
Liberdade da condenação
Não há condenação para os que estão em Cristo Jesus. Ele nos libertou da lei do pecado e da morte para vivermos em novidade de vida.
ਪਵਿੱਤਰ ਆਤਮਾ ਦੇ ਦੁਆਰਾ ਜੀਵਨ
ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ। ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।
ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ। ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ। ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।
ਧਾਰਮਿਕਤਾ ਦੇ ਦਾਸ
ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ! ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ। ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ। ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ।
ਧਾਰਮਿਕਤਾ ਦੇ ਦਾਸ
ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ!
ਅਸੀਂ ਜਾਣਦੇ ਤਾਂ ਹਾਂ ਜੋ ਬਿਵਸਥਾ ਆਤਮਿਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ। ਮੈਂ ਨਹੀਂ ਜਾਣਦਾ ਜੋ ਕੀ ਕਰਾਂ ਕਿਉਂ ਜੋ ਮੈਂ ਉਹ ਨਹੀਂ ਕਰਦਾ ਜੋ ਚਾਹੁੰਦਾ ਹਾਂ ਸਗੋਂ ਉਹ ਕਰਦਾ ਹਾਂ ਜਿਸ ਤੋਂ ਮੈਨੂੰ ਨਫ਼ਰਤ ਆਉਂਦੀ ਹੈ। ਪਰ ਜੇ ਮੈਂ ਉਹ ਕਰਦਾ ਹਾਂ ਜੋ ਨਹੀਂ ਚਾਹੁੰਦਾ ਤਾਂ ਮੈਂ ਬਿਵਸਥਾ ਨੂੰ ਮੰਨ ਲੈਂਦਾ ਹਾਂ ਕਿ ਉਹ ਚੰਗੀ ਹੈ। ਸੋ ਮੈਂ ਹੁਣ ਇਸ ਹਾਲ ਵਿੱਚ ਉਹ ਕਰਨ ਵਾਲਾ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ।
ਯਿਸੂ ਨੇ ਆਖਿਆ, "ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਹਰੇਕ ਜੋ, ਜਿਹੜਾ ਪਾਪ ਕਰਦਾ ਹੈ, ਉਹ ਪਾਪ ਦਾ ਗੁਲਾਮ ਹੈ।
Confissão e perdão
Se confessarmos os nossos pecados, Deus é fiel e justo para nos perdoar e purificar de toda injustiça. A confissão liberta a alma.
ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ। ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।
ਪਾਪ ਦੀ ਮਾਫ਼ੀ ਲਈ ਪ੍ਰਾਰਥਨਾ
ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ,
ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!
ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ,
ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ,
ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ,
ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ,
ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
ਵੇਖ, ਮੈਂ ਬਦੀ ਵਿੱਚ ਜੰਮਿਆ,
ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।
ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ,
ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ,
ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
ਮੈਨੂੰ ਖੁਸ਼ੀ ਅਤੇ ਅਨੰਦ ਸੁਣਾ,
ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ,
ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!
ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ,
ਅਤੇ ਆਪਣੀ ਬਦੀ ਨਹੀਂ ਲੁਕਾਈ।
ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ,
ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।
ਮਾਫ਼ੀ ਪਾਉਣ ਦੀ ਬਰਕਤ
ਧੰਨ ਹੈ ਉਹ ਜਿਸ ਦਾ ਅਪਰਾਧ
ਮਾਫ਼ ਹੋ ਗਿਆ,
ਜਿਸ ਦਾ ਪਾਪ ਢੱਕਿਆ ਹੋਇਆ ਹੈ।
ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ
ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ,
ਉਹ ਤਾਂ ਮੁੱਢ ਤੋਂ ਹਨ।
ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ।
ਹੇ ਯਹੋਵਾਹ, ਆਪਣੀ ਦਯਾ ਅਨੁਸਾਰ,
ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ?
ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,
ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ,
ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
Vencendo o pecado
Cristo nos resgatou e nos restaurou. Devemos mortificar as obras da carne, fugir do pecado e prosseguir em santidade.
ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।
ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।
ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।
ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ।
ਪੁਰਾਣਾ ਜੀਵਨ ਅਤੇ ਨਵਾਂ ਜੀਵਨ
ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।
ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ। ਕਿਉਂਕਿ ਜਿਹੜੇ ਕੰਮ ਗੁਪਤ ਵਿੱਚ ਉਹਨਾਂ ਦੁਆਰਾ ਕੀਤੇ ਜਾਂਦੇ ਹਨ! ਉਨ੍ਹਾਂ ਦੀ ਗੱਲ ਕਰਦਿਆਂ ਵੀ ਸ਼ਰਮ ਆਉਂਦੀ ਹੈ।
ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
Responsabilidade e restauração
O pecado tem consequências, mas Deus restaura o arrependido. Devemos corrigir uns aos outros com mansidão e cobrir o pecado com amor.
ਇੱਕ ਦੂਸਰੇ ਦੀ ਸਹਾਇਤਾ ਕਰੋ
ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।
ਇੱਕ ਦੂਸਰੇ ਦੀ ਸਹਾਇਤਾ ਕਰੋ
ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
ਅਪਰਾਧੀਆਂ ਦੇ ਪ੍ਰਤੀ ਵਿਵਹਾਰ
ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।
ਅਪਰਾਧੀਆਂ ਦੇ ਪ੍ਰਤੀ ਵਿਵਹਾਰ
ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।
ਠੋਕਰ ਖੁਆਉਣਾ
ਪਰ ਜੋ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਇੱਕ ਨੂੰ ਵੀ ਠੋਕਰ ਖੁਆਵੇ ਤਾਂ ਚੰਗਾ ਹੁੰਦਾ ਕਿ ਉਸ ਦੇ ਗਲ਼ ਵਿੱਚ ਚੱਕੀ ਦਾ ਪੁੜ ਪਾ ਕੇ ਸਮੁੰਦਰ ਦੀ ਗਹਿਰਾਈ ਵਿੱਚ ਡੋਬਿਆ ਜਾਂਦਾ।
ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!
ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।
ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।
ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!
ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
Fuga do pecado
Bem-aventurado o que não anda no conselho dos ímpios. O caminho do justo é guardado pelo Senhor, e sua Palavra nos protege da queda.
ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ,
ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ,
ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
ਤੂੰ ਆਪਣੇ ਬਚਨ ਉੱਤੇ ਮੇਰੇ ਕਦਮਾਂ ਨੂੰ ਜਮਾਂ ਦੇ,
ਕਿ ਕੋਈ ਬਦੀ ਮੇਰੇ ਉੱਤੇ ਹਕੂਮਤ ਨਾ ਕਰੇ।
ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ,
ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।
ਭਲਾ ਮਨੁੱਖ ਆਪਣੇ ਮਨ ਦੇ ਚੰਗੇ ਖ਼ਜ਼ਾਨੇ ਵਿੱਚੋਂ ਭਲੀਆਂ ਗੱਲਾਂ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜ਼ਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਸ ਦੇ ਮੂੰਹ ਉੱਤੇ ਉਹੋ ਆਉਂਦਾ ਹੈ।
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼। ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।
ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, "ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।" ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, "ਵੇਖੋ, ਇਸ ਮਨੁੱਖ ਨੂੰ।" ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, "ਇਸ ਨੂੰ ਸਲੀਬ ਦਿਓ! ਸਲੀਬ ਦਿਓ!" ਪਰ ਪਿਲਾਤੁਸ ਨੇ ਆਖਿਆ, "ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।"
ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।"
ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।