O poder da oração
A oração é o canal mais poderoso de comunicação com Deus. Através dela, milagres acontecem, montanhas são movidas e o impossível se torna possível.
Pedidos com fé
Jesus ensinou: pedi e recebereis. Tudo o que pedirmos em seu nome, crendo, Ele fará. A fé transforma a oração em poder.
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।"
Oração e milagres
A oração dos justos tem grande poder. Pedro orou e Dorcas ressuscitou. Jesus disse que certos demônios só se expulsam com jejum e oração.
ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!
ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।
ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ। ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ,
ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।
ਓਹ ਤੂਫਾਨ ਨੂੰ ਥੰਮਾ ਦਿੰਦਾ ਹੈ,
ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ,
ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪਹੁੰਚਾ ਦਿੰਦਾ ਹੈ।
Orar em todo tempo
A Bíblia nos exorta a orar sem cessar, com ações de graças e súplicas, revestidos da armadura espiritual. A oração traz paz sobrenatural.
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।