Poder de decisão
Deus nos deu o poder de escolher. A Bíblia mostra que nossas decisões têm consequências eternas e nos chama a escolher sabiamente — a vida, a fé e o caminho de Deus.
A responsabilidade de escolher
Escolhei hoje a quem servireis. Cada decisão molda nosso destino, e Deus nos convida a escolher o caminho da vida e da obediência.
ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
ਫਿਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸੀਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਕਿ ਉਸ ਦੀ ਉਪਾਸਨਾ ਕਰੋਗੇ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ।
ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ। ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ? ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ।
ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਕਿ ਤੂੰ ਨਾ ਠੰਡਾ ਹੈਂ ਅਤੇ ਨਾ ਗਰਮ ਹੈਂ। ਮੈਂ ਚਾਹੁੰਦਾ ਸੀ ਜੋ ਤੂੰ ਠੰਡਾ ਜਾਂ ਗਰਮ ਹੁੰਦਾ! ਸੋ ਤੂੰ ਸੀਲ ਗਰਮ ਜੋ ਹੈਂ, ਨਾ ਗਰਮ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ।
Decisões e consequências
Deus retribuirá a cada um segundo as suas obras. As Escrituras nos alertam que a mornidão espiritual e a resistência ao Espírito têm consequências sérias.
ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ। ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ। ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।
ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।
ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ। ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ। ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ। ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ। ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ।
Decisão e fé
Decida com fé, entregue seus planos ao Senhor e aja com determinação. Deus guia os passos de quem se achega a Ele de coração.
ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ,
ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।
ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ,
ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ,
ਤਾਂ ਤੇਰੇ ਮਨੋਰਥ ਪੂਰੇ ਹੋਣਗੇ।
ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ।
ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।
ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ। ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।