Gravidez e maternidade
Gravidez e maternidade são bênçãos celebradas na Bíblia. Deus forma cada criança no ventre, cuida da mãe e da família, e abençoa a geração dos justos.
Filhos são herança do Senhor
Deus abençoa a fertilidade e o crescimento das famílias. Cada criança é obra de suas mãos, conhecida e amada antes mesmo de nascer.
ਤੁਸੀਂ ਸਾਰਿਆਂ ਲੋਕਾਂ ਵਿੱਚੋਂ ਮੁਬਾਰਕ ਹੋਵੋਗੇ। ਤੁਹਾਡੇ ਵਿੱਚੋਂ ਨਾ ਕੋਈ ਪੁਰਖ ਅਤੇ ਨਾ ਕੋਈ ਇਸਤਰੀ ਬੇ-ਔਲਾਦ ਰਹੇਗੀ ਅਤੇ ਨਾ ਹੀ ਤੁਹਾਡੇ ਡੰਗਰਾਂ ਵਿੱਚੋਂ ਕੋਈ।
ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ।
ਉਹ ਦੀ ਅੰਸ ਧਰਤੀ ਉੱਤੇ ਬਲਵਾਨ ਹੋਵੇਗੀ,
ਸਚਿਆਰਾਂ ਦੀ ਪੀੜ੍ਹੀ ਮੁਬਾਰਕ ਹੋਵੇਗੀ।
ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ,
ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
ਮੈਂ ਤੇਰਾ ਧੰਨਵਾਦ ਕਰਾਂਗਾ,
ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ,
ਤੇਰੇ ਕੰਮ ਅਚਰਜ਼ ਹਨ,
ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ,
ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ,
ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ,
ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ,
ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ,
ਗਰਭ ਦਾ ਫਲ ਇੱਕ ਅਸੀਸ ਹੈ,
ਯਹੋਵਾਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਨਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ।
Força e cuidado na gravidez
Deus dá forças à mulher grávida e a sustenta em cada etapa. Sua graça é suficiente e seu poder se aperfeiçoa na fraqueza.
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ!
ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ।
ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ,
ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।
ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ, ਤੁਹਾਡੇ ਬੁਢਾਪੇ ਤੱਕ ਅਤੇ ਧੌਲਿਆਂ ਤੱਕ ਉਹ ਹੀ ਹਾਂ, ਮੈਂ ਤੈਨੂੰ ਬਣਾਇਆ ਹੈ, ਮੈਂ ਹੀ ਤੈਨੂੰ ਚੁੱਕਾਂਗਾ, ਮੈਂ ਉਠਾਵਾਂਗਾ ਅਤੇ ਮੈਂ ਛੁਡਾਵਾਂਗਾ।
A bênção da maternidade
A Bíblia honra a maternidade como ministério sagrado. As mães são instrumentos de Deus para formar vidas e transmitir a fé.
ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ, ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ।
ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ,
ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,
ਕਾਇਨ ਅਤੇ ਹਾਬਲ
ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।
ਇਸਹਾਕ ਦਾ ਜਨਮ
ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ। ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।
ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।
Proteção divina
Deus protege a mãe e o bebê, guardando-os de todo mal. Ele acompanha cada momento com ternura e fidelidade.
ਪਰਮੇਸ਼ੁਰ ਸਾਡੀ ਰੱਖਿਆ ਕਰਨ ਵਾਲਾ
ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ,
ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
ਮੈਂ ਯਹੋਵਾਹ ਦੇ ਵਿਖੇ ਆਖਾਂਗਾ,
ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ,
ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ,
ਉਹ ਤੇਰੀ ਜਾਨ ਦੀ ਰਾਖੀ ਕਰੇਗਾ।
ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ
ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ!
ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।
ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ। ਪਰੰਤੂ ਜੇ ਕੋਈ ਕਸਰ ਹੋ ਜਾਵੇ ਤਾਂ ਜੀਵਨ ਦੇ ਵੱਟੇ ਜੀਵਨ,
ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ।
Esperança e promessa
A maternidade é caminho de esperança. Como Sara, Ana e Isabel, as mães encontram na fé a força para aguardar as promessas de Deus.
ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ।
ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।
ਮਰਿਯਮ ਦੁਆਰਾ ਸਤੂਤੀ ਗੀਤ
ਤਦ ਮਰਿਯਮ ਨੇ ਆਖਿਆ, "ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ, ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ, ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ"। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ, ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ।
ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ,
ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ।
ਹਲਲੂਯਾਹ!।
ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ। ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ।
ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ,
ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।