Profecia
A profecia é a voz de Deus revelada ao seu povo. Através dos profetas, Deus comunicou seus planos, advertiu contra o pecado e anunciou a vinda do Messias.
Profecia e revelação divina
A profecia na Bíblia não é invenção humana, mas homens santos de Deus falaram movidos pelo Espírito Santo, revelando os mistérios divinos.
ਕਿਉਂਕਿ ਭਵਿੱਖਬਾਣੀ ਦੀ ਸ਼ੁਰੂਆਤ ਕਦੇ ਵੀ ਮਨੁੱਖੀ ਇੱਛਾ ਨਾਲ ਨਹੀਂ ਹੋਈ, ਪਰ ਨਬੀ, ਭਾਵੇਂ ਮਨੁੱਖ ਸਨ, ਉਹ ਪਰਮੇਸ਼ਵਰ ਦੀ ਵੱਲੋਂ ਬੋਲਦੇ ਸਨ ਜਿਵੇਂ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਅਗਵਾਈ ਕਰਦਾ ਸੀ।
ਸੱਚਮੁੱਚ ਸਰਬਸ਼ਕਤੀਮਾਨ ਯਾਹਵੇਹ ਆਪਣੇ ਸੇਵਕਾਂ ਨਬੀਆਂ ਨੂੰ
ਆਪਣੀ ਯੋਜਨਾ ਨੂੰ ਪ੍ਰਗਟ ਕੀਤੇ ਬਿਨਾਂ
ਕੁਝ ਨਹੀਂ ਕਰਦਾ।
ਇਹ ਸੁਣਦਿਆਂ ਹੀ, ਉਨ੍ਹਾਂ ਨੇ ਪ੍ਰਭੂ ਯਿਸ਼ੂ ਦੇ ਨਾਮ ਵਿੱਚ ਬਪਤਿਸਮਾ ਲਿਆ। ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ, ਉਨ੍ਹਾਂ ਉੱਤੇ ਪਵਿੱਤਰ ਆਤਮਾ ਉਤਰਿਆ, ਅਤੇ ਉਹ ਵੱਖੋ-ਵੱਖਰੀਆਂ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।
Profecias messiânicas cumpridas
As profecias do Antigo Testamento sobre o Messias se cumpriram em Jesus. Seu nascimento, ministério e sacrifício foram anunciados séculos antes.
ਇਸ ਲਈ ਯਾਹਵੇਹ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ: ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਸਦਾ ਨਾਮ ਇੰਮਾਨੂਏਲ ਰੱਖੇਗੀ।
ਇਹ ਸਭ ਇਸ ਲਈ ਹੋਇਆ ਕਿ ਜੋ ਵਚਨ ਪ੍ਰਭੂ ਨੇ ਨਬੀਆਂ ਦੇ ਦੁਆਰਾ ਕਿਹਾ ਗਿਆ ਸੀ ਇਹ ਪੂਰਾ ਹੋਵੇ: "ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ," ਜਿਸ ਦਾ ਅਰਥ ਹੈ, "ਪਰਮੇਸ਼ਵਰ ਸਾਡੇ ਨਾਲ।"
ਸੀਯੋਨ ਦੇ ਰਾਜੇ ਦਾ ਆਉਣਾ
ਬਹੁਤ ਖੁਸ਼ ਹੋ, ਸੀਯੋਨ ਦੀ ਬੇਟੀ!
ਹੇ ਯੇਰੂਸ਼ਲੇਮ ਦੀ ਧੀ, ਰੌਲਾ ਪਾ!
ਵੇਖ, ਤੇਰਾ ਰਾਜਾ ਤੁਹਾਡੇ ਕੋਲ ਆਉਂਦਾ ਹੈ,
ਉਹ ਧਰਮੀ ਅਤੇ ਜੇਤੂ ਹੋ ਕੇ ਆਉਂਦਾ ਹੈ,
ਉਹ ਨਿਮਰ ਹੈ ਅਤੇ ਗਧੀ ਦੇ ਬੱਚੇ
ਉੱਤੇ ਸਵਾਰ ਹੁੰਦਾ ਹੈ।
ਨਿਹਚਾ ਦੁਆਰਾ ਧਰਮੀ
ਪਰ ਹੁਣ ਬਿਵਸਥਾ ਤੋਂ ਬਿਨਾਂ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਹੋਈ ਹੈ, ਜਿਸ ਬਾਰੇ ਬਿਵਸਥਾ ਅਤੇ ਨਬੀਆਂ ਨੇ ਗਵਾਹੀ ਦਿੱਤੀ ਹੈ। ਪਰਮੇਸ਼ਵਰ ਦੀ ਇਹ ਧਾਰਮਿਕਤਾ ਯਿਸ਼ੂ ਮਸੀਹ ਵਿੱਚ ਨਿਹਚਾ ਦੁਆਰਾ ਉਹਨਾਂ ਸਭ ਲੋਕਾਂ ਨੂੰ ਦਿੱਤੀ ਗਈ ਹੈ ਜੋ ਵਿਸ਼ਵਾਸ ਕਰਦੇ ਹਨ। ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ,
Discernimento profético
A Bíblia nos alerta para examinar tudo e reter o que é bom. Nem todo que profetiza fala da parte de Deus — devemos provar os espíritos.
ਆਤਮਾਵਾਂ ਨੂੰ ਪਰਖਣਾ
ਹੇ ਪਿਆਰੇ ਮਿੱਤਰੋ, ਹਰ ਆਤਮਾ ਤੇ ਵਿਸ਼ਵਾਸ ਨਾ ਕਰੋ, ਪਰ ਆਤਮਾਵਾਂ ਦੀ ਜਾਂਚ ਕਰੋ ਕਿ ਉਹ ਪਰਮੇਸ਼ਵਰ ਵੱਲੋਂ ਹੈ ਜਾਂ ਨਹੀਂ, ਕਿਉਂਕਿ ਬਹੁਤ ਸਾਰੇ ਝੂਠੇ ਨਬੀ ਜਗਤ ਵਿੱਚ ਨਿਕਲ ਆਏ ਹਨ।
ਹੇ ਪਿਆਰੇ ਬੱਚਿਓ, ਤੁਸੀਂ ਪਰਮੇਸ਼ਵਰ ਤੋਂ ਹੋ ਅਤੇ ਤੁਸੀਂ ਝੂਠੇ ਨਬੀਆਂ ਨੂੰ ਹਰਾ ਦਿੱਤਾ ਹੈ, ਕਿਉਂਕਿ ਜੋ ਤੁਹਾਡੇ ਵਿੱਚ ਹੈ ਉਹ ਉਸ ਨਾਲੋਂ ਵੱਡਾ ਹੈ ਜੋ ਦੁਨੀਆਂ ਵਿੱਚ ਹੈ।
ਪਰ ਉਨ੍ਹਾਂ ਸਾਰਿਆਂ ਗੱਲਾਂ ਦੀ ਜਾਂਚ ਕਰੋ; ਖਰੀਆਂ ਨੂੰ ਫੜ੍ਹੀ ਰੱਖੋ। ਹਰ ਪਰਕਾਰ ਦੀ ਬੁਰਾਈ ਤੋਂ ਦੂਰ ਰਹੋ।
ਸੱਚੇ ਅਤੇ ਝੂਠੇ ਨਬੀ
"ਝੂਠੇ ਨਬੀਆਂ ਤੋਂ ਸਾਵਧਾਨ ਰਹੋ। ਕਿਉਂਕਿ ਉਹ ਤੁਹਾਡੇ ਕੋਲ ਭੇਡਾਂ ਦੇ ਕੱਪੜਿਆ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਦੀ ਤਰ੍ਹਾਂ ਹੁੰਦੇ ਹਨ।
ਇਸ ਲਈ ਜਿਵੇਂ ਤੁਸੀਂ ਚਾਹੁੰਦੇ ਹੋ, ਕਿ ਦੂਸਰੇ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੋ, ਇਹ ਉਹਨਾਂ ਸਭਨਾਂ ਗੱਲਾਂ ਦਾ ਨਿਚੋੜ ਹੈ ਜੋ ਬਿਵਸਥਾ ਅਤੇ ਨਬੀਆਂ ਦੀਆਂਂ ਸਿੱਖਿਆਵਾਂ ਦੁਆਰਾ ਸਿਖਾਇਆ ਗਿਆ ਹੈ।
ਭਾਵੇਂ ਮੇਰੇ ਕੋਲ ਭਵਿੱਖਬਾਣੀ ਕਰਨ ਦਾ ਵਰਦਾਨ ਹੋਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਨੂੰ ਸਮਝਣ ਵਾਲਾ ਹੋਵਾ, ਅਤੇ ਮੇਰਾ ਵਿਸ਼ਵਾਸ ਅਜਿਹਾ ਹੋਵੇ ਜੋ ਪਹਾੜਾਂ ਨੂੰ ਹਟਾ ਦੇਵੇ, ਪਰ ਜੇ ਮੇਰੇ ਵਿੱਚ ਪਿਆਰ ਨਹੀਂ ਹੈ, ਤਾਂ ਮੈਂ ਕੁਝ ਵੀ ਨਹੀਂ ਹਾਂ।
ਇਸ ਲਈ ਤੁਸੀਂ ਹੁਣ ਪਰਦੇਸੀ ਅਤੇ ਯਾਤਰੀ ਨਹੀਂ ਹੋ, ਪਰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਦੇ ਨਾਲ ਇੱਕ ਸੰਗੀ ਨਾਗਰਿਕ ਅਤੇ ਪਰਮੇਸ਼ਵਰ ਦੇ ਪਰਿਵਾਰ ਹੋ। ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ, ਜਿਸ ਦਾ ਮੁੱਖ ਅਧਾਰ ਮਸੀਹ ਯਿਸ਼ੂ ਸੀ।
"ਵਾਪਸ ਜਾ ਅਤੇ ਮੇਰੇ ਲੋਕਾਂ ਦੇ ਹਾਕਮ ਹਿਜ਼ਕੀਯਾਹ ਨੂੰ ਆਖ, ‘ਯਾਹਵੇਹ, ਤੇਰੇ ਪਿਤਾ ਦਾਵੀਦ ਦਾ ਪਰਮੇਸ਼ਵਰ ਇਹ ਆਖਦਾ ਹੈ ਕਿ ਮੈਂ ਤੇਰੀ ਪ੍ਰਾਰਥਨਾ ਸੁਣੀ ਹੈ ਅਤੇ ਤੇਰੇ ਹੰਝੂ ਵੇਖੇ ਹਨ। ਮੈਂ ਤੈਨੂੰ ਚੰਗਾ ਕਰਾਂਗਾ। ਹੁਣ ਤੋਂ ਤੀਜੇ ਦਿਨ ਤੂੰ ਯਾਹਵੇਹ ਦੇ ਭਵਨ ਵਿੱਚ ਜਾਏਗਾ।