Proximidade
Deus é próximo dos que o buscam. Ele não é um Deus distante, mas presente, íntimo e acessível a todo o que o invoca com sinceridade de coração.
Buscar a presença de Deus
A Bíblia nos exorta a buscar a face do Senhor continuamente. Quem se aproxima dele encontra plenitude de alegria e delícias perpétuas.
ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ,
ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।
ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।
ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।
ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ
ਅਤੇ ਮੈਂ ਉਹੀ ਭਾਲਾਂਗਾ,
ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ,
ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ,
ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ,
ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ
ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।
ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ,
ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ,
ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।
Deus está perto
O Senhor está perto dos que o invocam, dos quebrantados de coração e dos que clamam por socorro. Sua presença nos sustenta.
ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ,
ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ,
ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।
ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ!
ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ
ਮੇਰਾ ਪਿੱਛਾ ਕਰਨਗੀਆਂ,
ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
A presença que nunca abandona
Deus promete nunca nos deixar. Ele permanece fiel, está conosco em todo tempo e envia o Espírito para habitar em nossos corações.
ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।
ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ-ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ।
ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ।"
ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।
ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।
ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੇ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ।
ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।
ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।
ਤਾਂ ਪਰਮੇਸ਼ੁਰ ਦਾ ਆਤਮਾ ਓਦੇਦ ਦੇ ਪੁੱਤਰ ਅਜ਼ਰਯਾਹ ਉੱਤੇ ਉਤਰਿਆ ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ ਹੁਣ ਬਹੁਤ ਸਮੇਂ ਤੋਂ ਇਸਰਾਏਲ ਬਿਨ੍ਹਾਂ ਸੱਚੇ ਪਰਮੇਸ਼ੁਰ ਅਤੇ ਬਿਨ੍ਹਾਂ ਸਿਖਾਉਣ ਵਾਲੇ ਜਾਜਕ ਅਤੇ ਬਿਨ੍ਹਾਂ ਬਿਵਸਥਾ ਦੇ ਰਹੇ ਹਨ ਪਰ ਜਦ ਉਹ ਆਪਣੇ ਦੁੱਖ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਮੁੜ ਕੇ ਉਸ ਦੇ ਚਾਹਵੰਦ ਹੋਏ ਤਾਂ ਉਹ ਉਹਨਾਂ ਨੂੰ ਲੱਭ ਪਿਆ ਅਤੇ ਉਨ੍ਹਾਂ ਦਿਨਾਂ ਵਿੱਚ ਬਾਹਰ ਜਾਣ ਵਾਲੇ ਨੂੰ ਅਤੇ ਦੇਸ ਵਿੱਚ ਆਉਣ ਵਾਲੇ ਨੂੰ ਕੁਝ ਸੁੱਖ ਨਹੀਂ ਸੀ ਸਗੋਂ ਦੇਸਾਂ ਦੇ ਸਾਰੇ ਵਾਸੀਆਂ ਉੱਤੇ ਬੜੀਆਂ ਔਕੜਾਂ ਸਨ ਜਾਤੀ ਜਾਤੀ ਦੇ ਟਾਕਰੇ ਵਿੱਚ ਅਤੇ ਸ਼ਹਿਰ ਸ਼ਹਿਰ ਦੇ ਟਾਕਰੇ ਵਿੱਚ ਮਲੀਆਮੇਟ ਹੋ ਗਏ ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਹਰ ਪਰਕਾਰ ਦੇ ਦੁੱਖ ਨਾਲ ਤੰਗ ਕਰ ਛੱਡਿਆ ਸੀ ਪਰ ਤੁਸੀਂ ਤਕੜੇ ਹੋਵੋ ਅਤੇ ਤੁਹਾਡੇ ਹੱਥ ਢਿੱਲੇ ਨਾ ਹੋਣ ਕਿਉਂ ਜੋ ਤੁਹਾਡੇ ਕੰਮ ਦਾ ਬਦਲਾ ਮਿਲੇਗਾ! ਜਦ ਆਸਾ ਨੇ ਇਨ੍ਹਾਂ ਗੱਲਾਂ ਅਤੇ ਓਦੇਦ ਨਬੀ ਦੇ ਅਗੰਮ ਵਾਕਾਂ ਦੀ ਖ਼ਬਰ ਸੁਣੀ ਤਾਂ ਉਸ ਨੇ ਹੌਂਸਲਾ ਕਰ ਕੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਦੇਸ ਵਿੱਚੋਂ ਅਤੇ ਉਨ੍ਹਾਂ ਸ਼ਹਿਰਾਂ ਵਿੱਚੋਂ ਜਿਹੜੇ ਉਸ ਨੇ ਇਫ਼ਰਾਈਮ ਦੇ ਪਹਾੜੀ ਭਾਗ ਵਿੱਚੋਂ ਲੈ ਲਏ ਸਨ ਘਿਣਾਉਣੀਆਂ ਚੀਜ਼ਾਂ ਨੂੰ ਕੱਢ ਦਿੱਤਾ ਅਤੇ ਯਹੋਵਾਹ ਦੀ ਜਗਵੇਦੀ ਨੂੰ ਜੋ ਯਹੋਵਾਹ ਦੀ ਡਿਉੜੀ ਦੇ ਸਾਹਮਣੇ ਸੀ ਫੇਰ ਬਣਵਾਇਆ ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਅਤੇ ਉਨ੍ਹਾਂ ਪਰਦੇਸੀਆਂ ਨੂੰ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਵਿੱਚ ਸਨ ਇਕੱਠਾ ਕੀਤਾ ਕਿਉਂ ਜੋ ਜਦ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਹ ਦੇ ਕੋਲ ਆਏ ਉਹ ਆਸਾ ਦੀ ਪਾਤਸ਼ਾਹੀ ਦੇ ਪੰਦਰਵੇਂ ਸਾਲ ਦੇ ਤੀਜੇ ਮਹੀਨੇ ਯਰੂਸ਼ਲਮ ਵਿੱਚ ਇਕੱਠੇ ਹੋਏ ਅਤੇ ਉਹਨਾਂ ਨੇ ਉਸ ਵੇਲੇ ਉਸ ਲੁੱਟ ਵਿੱਚੋਂ ਜਿਹੜੀ ਉਹ ਲਿਆਏ ਸਨ ਯਹੋਵਾਹ ਦੇ ਹਜ਼ੂਰ ਸੱਤ ਸੌ ਬਲ਼ਦਾਂ ਅਤੇ ਸੱਤ ਹਜ਼ਾਰ ਭੇਡਾਂ ਦੀ ਬਲੀ ਚੜ੍ਹਾਈ ਅਤੇ ਉਹ ਇੱਕ ਨੇਮ ਵਿੱਚ ਸ਼ਾਮਲ ਹੋ ਗਏ ਕਿ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਭਾਲਣ ਅਤੇ ਜੋ ਕੋਈ, ਕੀ ਛੋਟਾ ਕੀ ਵੱਡਾ, ਕੀ ਮਨੁੱਖ ਕੀ ਔਰਤ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸ਼ਰਧਾਲੂ ਨਾ ਹੋਵੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਉਹਨਾਂ ਨੇ ਯਹੋਵਾਹ ਦੇ ਸਾਹਮਣੇ ਉੱਚੀ ਆਵਾਜ਼ ਨਾਲ ਲਲਕਾਰ ਕੇ ਤੁਰ੍ਹੀਆਂ ਅਤੇ ਨਰਸਿੰਗਿਆਂ ਦੇ ਨਾਲ ਸਹੁੰ ਖਾਧੀ। ਸਾਰਾ ਯਹੂਦਾਹ ਉਸ ਸਹੁੰ ਤੋਂ ਬਾਗ਼-ਬਾਗ਼ ਹੋ ਗਿਆ ਕਿਉਂ ਜੋ ਉਹਨਾਂ ਨੇ ਆਪਣੇ ਸਾਰੇ ਦਿਲ ਦੇ ਨਾਲ ਸਹੁੰ ਖਾਧੀ ਸੀ ਅਤੇ ਆਪਣੀ ਪੂਰੀ ਇੱਛਾ ਨਾਲ ਯਹੋਵਾਹ ਦੇ ਸ਼ਰਧਾਲੂ ਹੋਏ ਸਨ ਅਤੇ ਉਹ ਉਹਨਾਂ ਨੂੰ ਮਿਲ ਗਿਆ ਅਤੇ ਯਹੋਵਾਹ ਨੇ ਉਹਨਾਂ ਨੂੰ ਚੁਫ਼ੇਰਿਓਂ ਅਰਾਮ ਦਿੱਤਾ ਅਤੇ ਆਸਾ ਰਾਜਾ ਨੇ ਆਪਣੀ ਦਾਦੀ ਮਅਕਾਹ ਨੂੰ ਵੀ ਰਾਜਮਾਤਾ ਦੀ ਪਦਵੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਲਈ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਸੀ, ਜਿਹੜੀ ਘਿਣਾਉਣੀ ਮੂਰਤ ਨੂੰ ਆਸਾ ਨੇ ਵੱਢ ਕੇ ਚੂਰ-ਚੂਰ ਕਰ ਦਿੱਤਾ ਅਤੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ ਪਰ ਇਸਰਾਏਲ ਵਿੱਚੋਂ ਉੱਚੇ ਥਾਂ ਢਾਹੇ ਨਾ ਗਏ, ਤਾਂ ਵੀ ਆਸਾ ਦਾ ਮਨ ਸਾਰੀ ਉਮਰ ਪੂਰੀ ਤਰ੍ਹਾਂ ਦੇ ਨਾਲ ਪਰਮੇਸ਼ੁਰ ਨੂੰ ਸਮਰਪਿਤ ਰਿਹਾ। ਉਹ ਪਰਮੇਸ਼ੁਰ ਦੇ ਭਵਨ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਨਾਲੇ ਉਨ੍ਹਾਂ ਨੂੰ ਵੀ ਅੰਦਰ ਲਿਆਇਆ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸਨ, ਅਰਥਾਤ ਚਾਂਦੀ, ਸੋਨਾ ਅਤੇ ਭਾਂਡੇ ਅਤੇ ਆਸਾ ਦੇ ਰਾਜ ਦੇ ਪੈਂਤੀਵੇਂ ਸਾਲ ਤੱਕ ਕੋਈ ਲੜਾਈ ਨਾ ਹੋਈ।