Recompensa
Deus recompensa os que o buscam com fé. A Bíblia está repleta de promessas de recompensa para os fiéis, os generosos, os perseverantes e os que servem ao Senhor de todo coração.
Deus recompensa a fé
Sem fé é impossível agradar a Deus, porque quem dele se aproxima precisa crer que Ele existe e recompensa os que o buscam diligentemente.
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ।
ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
Recompensa pelo serviço
O Senhor vê cada ato de fidelidade e promete galardão aos que servem com dedicação. O servo bom e fiel será honrado.
ਉਹ ਦੇ ਮਾਲਕ ਨੇ ਉਸ ਨੂੰ ਕਿਹਾ, ਹੇ ਚੰਗੇ ਅਤੇ ਵਫ਼ਾਦਾਰ ਨੌਕਰ ਸ਼ਾਬਾਸ਼! ਤੂੰ ਤਾਂ ਥੋੜ੍ਹੇ ਜਿਹੇ ਵਿੱਚ ਵਫ਼ਾਦਾਰ ਰਿਹਾ, ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵਾਂਗਾ। ਤੂੰ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ। ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।
ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।
ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ।
Generosidade e provisão
Quem dá com generosidade receberá em abundância. Deus supre todas as necessidades segundo as suas riquezas em glória.
ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
ਅਤੇ ਜੇਕਰ ਤੁਸੀਂ ਸਿਰਫ਼ ਉਹਨਾਂ ਦਾ ਹੀ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ ਹੈ ਕਿਉਂ ਜੋ ਪਾਪੀ ਲੋਕ ਵੀ ਇਸੇ ਤਰ੍ਹਾਂ ਕਰਦੇ ਹਨ?
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।
ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।
ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ,
ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ,
ਆਦਰ ਅਤੇ ਜੀਵਨ ਹੈ।
ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ,
ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ,
ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,
ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ
ਅਤੇ ਨੇਕਨਾਮੀ ਪਾਵੇਂਗਾ।
ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ,
ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
O que Deus reservou para os seus
Olhos não viram, ouvidos não ouviram o que Deus preparou para os que o amam. Suas recompensas eternas superam toda imaginação.
ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।
ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ!
ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।"
ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।
Buscar, pedir, perseverar
Jesus ensinou: pedi e recebereis, buscai e achareis. Deus se alegra em dar boas dádivas aos seus filhos que pedem com fé.
ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ,
ਕਿਉਂ ਜੋ ਉਹ ਰਜਾਏ ਜਾਣਗੇ।
ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ।
ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।
ਹੇ ਲੋਕੋ, ਭਲਿਆਈ ਦੀ ਖੋਜ ਕਰੋ, ਬੁਰਿਆਈ ਦੀ ਨਹੀਂ, ਤਾਂ ਜੋ ਤੁਸੀਂ ਜੀਉਂਦੇ ਰਹੋ, ਫਿਰ ਜਿਵੇਂ ਤੁਸੀਂ ਕਹਿੰਦੇ ਹੋ ਉਸੇ ਤਰ੍ਹਾਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ,
ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
Contentamento e eternidade
A verdadeira recompensa está na vida que Deus dá. O presente do trabalho, a satisfação no labor e a alegria no Senhor são dádivas de Deus.
ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ।
ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।
ਜਿਸ ਰਾਹ ਉੱਤੇ ਚੱਲਣ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਸ ਸਾਰੇ ਰਾਹ ਚੱਲਦੇ ਰਹੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਤੁਹਾਡਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਤੁਸੀਂ ਬਹੁਤ ਦਿਨਾਂ ਤੱਕ ਜੀਉਂਦੇ ਰਹੋ।
ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।
ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ
ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ।
ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।
ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ।
ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਰਬਤ ਉੱਤੇ ਆ ਅਤੇ ਉੱਥੇ ਰਹਿ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਫੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿੱਖਿਆ ਲਈ ਲਿਖੇ ਹਨ ਦੇਵਾਂ।