Reino dos céus
O Reino dos Céus é comparado por Jesus a tesouros, sementes e redes. Através de parábolas, Ele revelou os mistérios de um Reino que já está entre nós, mas que se consumará na eternidade.
O valor incomparável do Reino
O Reino dos Céus é como um tesouro escondido ou uma pérola de grande valor. Quem o encontra, vende tudo para possuí-lo.
ਗੁਪਤ ਖਜ਼ਾਨੇ ਦਾ ਦ੍ਰਿਸ਼ਟਾਂਤ
"ਸਵਰਗ ਦਾ ਰਾਜ ਖੇਤ ਵਿੱਚ ਲੁਕੇ ਹੋਏ ਖ਼ਜ਼ਾਨੇ ਵਰਗਾ ਹੈ। ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਸ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।
"ਫੇਰ, ਸਵਰਗ ਦਾ ਰਾਜ ਇੱਕ ਚੰਗੇ ਮੋਤੀਆਂ ਨੂੰ ਲੱਭਣ ਵਾਲੇ ਵਪਾਰੀ ਵਰਗਾ ਹੈ। ਜਦ ਉਸਨੂੰ ਇੱਕ ਮੋਤੀ ਮਹਿੰਗੇ ਮੁੱਲ ਦਾ ਮਿਲਿਆ, ਤਾਂ ਉਸ ਨੇ ਆਪਣਾ ਸਭ ਕੁਝ ਵੇਚ ਕੇ ਉਸਨੂੰ ਖਰੀਦ ਲਿਆਂ।
ਸਰੋਂ ਦੇ ਬੀਜ ਦਾ ਦ੍ਰਿਸ਼ਟਾਂਤ
ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ: "ਸਵਰਗ ਦਾ ਰਾਜ ਇੱਕ ਰਾਈ ਦੇ ਬੀਜ ਵਰਗਾ ਹੈ, ਜਿਸਨੂੰ ਕਿਸੇ ਆਦਮੀ ਨੇ ਲਿਆ ਅਤੇ ਆਪਣੇ ਖੇਤ ਵਿੱਚ ਬੀਜਿਆ। ਭਾਵੇਂ ਉਹ ਸਾਰੇ ਬੀਜਾਂ ਵਿੱਚੋਂ ਸਭ ਤੋਂ ਛੋਟਾ ਹੈ, ਪਰ ਜਦੋਂ ਉੱਗਦਾ ਹੈ ਤਾਂ ਬਾਗ਼ ਦੇ ਸਾਰੇ ਪੌਦਿਆਂ ਨਾਲੋਂ ਸਭ ਤੋਂ ਵੱਡਾ ਬਣ ਜਾਂਦਾ ਹੈ ਅਤੇ ਇੱਕ ਰੁੱਖ ਬਣ ਜਾਂਦਾ ਅਤੇ ਅਕਾਸ਼ ਦੇ ਪੰਛੀ ਆ ਕੇ ਉਸ ਦੀਆਂਂ ਟਹਿਣੀਆਂ ਉੱਤੇ ਆਪਣੇ ਆਲ੍ਹਣੇ ਬਣਾਉਂਦੇ ਹਨ।"
ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਸੁਣਾਇਆ: "ਸਵਰਗ ਦਾ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਸਤਾਈ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰ ਹੋ ਗਿਆ।"
Parábolas do Reino
Jesus ensinou sobre o Reino mediante parábolas que revelam seu crescimento, seu juízo e a separação final entre justos e injustos.
ਜੰਗਲੀ ਬੂਟੀ ਦਾ ਦ੍ਰਿਸ਼ਟਾਂਤ
ਯਿਸ਼ੂ ਨੇ ਉਹਨਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ, "ਕਿ ਸਵਰਗ ਦਾ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ। ਪਰ ਜਦੋਂ ਸਾਰੇ ਸੌਂ ਰਹੇ ਸਨ ਤਦ ਦੁਸ਼ਮਣ ਆਇਆ ਅਤੇ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ। ਜਦੋਂ ਕਣਕ ਉੱਗ ਪਈ ਅਤੇ ਸਿੱਟੇ ਲੱਗੇ, ਤਦ ਜੰਗਲੀ ਬੂਟੀ ਵੀ ਦਿੱਸਣ ਲੱਗ ਪਈ।
"ਤਾਂ ਨੌਕਰਾਂ ਨੇ ਮਾਲਕ ਨੂੰ ਆ ਕੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗਾ ਬੀਜ ਨਹੀਂ ਬੀਜਿਆ, ਫਿਰ ਜੰਗਲੀ ਬੂਟੀ ਕਿੱਥੋਂ ਆਈ?’
" ‘ਉਸਨੇ ਉੱਤਰ ਦਿੱਤਾ,’ ਇਹ ਕਿਸੇ ਦੁਸ਼ਮਣ ਦਾ ਕੰਮ ਹੈ।
"ਤਾਂ ਨੌਕਰਾਂ ਨੇ ਪੁੱਛਿਆ, ‘ਅਗਰ ਤੁਹਾਡੀ ਮਰਜ਼ੀ ਹੋਵੇ ਤਾਂ ਅਸੀਂ ਇਸ ਨੂੰ ਪੁੱਟ ਦੇਈਏ?’
"ਉਸਨੇ ਕਿਹਾ, ‘ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਜੰਗਲੀ ਬੂਟੀ ਨੂੰ ਪੁੱਟਣ ਦੇ ਸਮੇਂ ਕਣਕ ਨੂੰ ਵੀ ਨਾਲ ਹੀ ਪੁੱਟ ਦਿਓ। ਵਾਢੀ ਤੱਕ ਦੋਵੇਂ ਇਕੱਠੇ ਹੀ ਵਧਣ ਦਿਓ। ਉਸ ਸਮੇਂ ਮੈਂ ਵੱਢਣ ਵਾਲਿਆਂ ਨੂੰ ਕਹਾਂਗਾ: ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਉਨ੍ਹਾਂ ਨੂੰ ਸਾੜੇ ਜਾਣ ਵਾਲੇ ਗਠੜਿਆਂ ਵਿੱਚ ਬੰਨ੍ਹੋ; ਫਿਰ ਕਣਕ ਨੂੰ ਇਕੱਠਾ ਕਰੋ ਅਤੇ ਇਸ ਨੂੰ ਮੇਰੇ ਗੋਦਾਮ ਵਿੱਚ ਜਮਾਂ ਕਰੋ।’ "
ਜੰਗਲੀ ਬੂਟੀ ਦੇ ਦ੍ਰਿਸ਼ਟਾਂਤ ਦੀ ਵਿਆਖਿਆ
ਫਿਰ ਭੀੜ ਨੂੰ ਛੱਡ ਕੇ ਉਹ ਘਰ ਵਿੱਚ ਆਇਆ ਅਤੇ ਉਸਦੇ ਚੇਲਿਆਂ ਨੇ ਕੋਲ ਆ ਕੇ ਕਿਹਾ, "ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾਓ।"
ਉਸਨੇ ਉੱਤਰ ਦਿੱਤਾ, "ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ। ਖੇਤ ਸੰਸਾਰ ਹੈ ਅਤੇ ਚੰਗੇ ਬੀਜ ਰਾਜ ਦੇ ਲੋਕ ਹਨ। ਜੰਗਲੀ ਬੂਟੀ ਦੁਸ਼ਟ ਲੋਕ ਹਨ, ਅਤੇ ਉਹ ਜਿਸ ਦੁਸ਼ਮਣ ਨੇ ਉਸਨੂੰ ਬੀਜਿਆ, ਉਹ ਦੁਸ਼ਟ ਹੈ। ਵਾਢੀ ਦਾ ਵੇਲਾ ਸੰਸਾਰ ਦਾ ਅੰਤ ਹੈ ਅਤੇ ਵੱਢਣ ਵਾਲੇ ਸਵਰਗਦੂਤ ਹਨ।
"ਇਸ ਲਈ ਜਿਵੇਂ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਸੁੱਟ ਦਿੱਤੀ ਜਾਂਦੀ ਹੈ, ਉਸੇ ਤਰ੍ਹਾਂ ਇਸ ਸੰਸਾਰ ਦੇ ਅੰਤ ਦੇ ਸਮੇਂ ਹੋਵੇਗਾ। ਮਨੁੱਖ ਦਾ ਪੁੱਤਰ ਆਪਣੇ ਸਵਰਗਦੂਤਾਂ ਨੂੰ ਭੇਜੇਗਾ ਅਤੇ ਉਹ ਉਸਦੇ ਰਾਜ ਵਿੱਚੋਂ ਹਰ ਚੀਜ਼ ਬਾਹਰ ਕੱਢ ਦੇਣਗੇ ਜੋ ਪਾਪ ਕਰਨ ਅਤੇ ਬੁਰਿਆਈ ਕਰਨ ਦਾ ਕਾਰਨ ਹੈ। ਅਤੇ ਉਹਨਾਂ ਨੂੰ ਅੱਗ ਦੀ ਬਲਦੀ ਭੱਠੀ ਵਿੱਚ ਸੁੱਟ ਦੇਣਗੇ, ਉੱਥੇ ਰੌਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ। ਤਦ ਧਰਮੀ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗੂੰ ਚਮਕਣਗੇ। ਜਿਸ ਦੇ ਕੰਨ ਹਨ ਉਹ ਸੁਣੇ।"
ਜਾਲ ਦਾ ਦ੍ਰਿਸ਼ਟਾਂਤ
"ਇੱਕ ਵਾਰ ਫਿਰ, ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ। ਜਦੋਂ ਉਹ ਭਰ ਗਿਆ ਤਾਂ ਮਛੇਰਿਆ ਨੇ ਉਸਨੂੰ ਖਿੱਚ ਕੇ ਕੰਢੇ ਉੱਤੇ ਲੈ ਆਏ ਅਤੇ ਬੈਠ ਕੇ ਚੰਗੀਆਂ ਮੱਛੀਆਂ ਨੂੰ ਟੋਕਰੀਆਂ ਵਿੱਚ ਜਮਾਂ ਕੀਤਾ ਅਤੇ ਨਿਕੰਮੀਆਂ ਨੂੰ ਸੁੱਟ ਦਿੱਤਾ। ਸੋ ਇਸੇ ਤਰ੍ਹਾਂ ਸੰਸਾਰ ਦੇ ਅੰਤ ਸਮੇਂ ਅਜਿਹਾ ਹੀ ਹੋਵੇਗਾ ਸਵਰਗਦੂਤ ਆ ਕੇ, ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰਨਗੇ। ਅਤੇ ਉਹਨਾਂ ਨੂੰ ਅੱਗ ਦੀ ਬਲਦੀ ਭੱਠੀ ਵਿੱਚ ਸੁੱਟ ਦੇਣਗੇ, ਉੱਥੇ ਰੌਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।"
Quem herda o Reino
Os humildes, os pobres de espírito e as crianças são herdeiros do Reino. Mas é difícil para os ricos entrarem nele.
"ਮੁਬਾਰਕ ਹਨ ਉਹ ਜਿਹੜੇ ਦਿਲਾਂ ਦੇ ਗ਼ਰੀਬ ਹਨ,
ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।
ਮੁਬਾਰਕ ਹਨ ਉਹ ਜਿਹੜੇ ਸੋਗ ਕਰਦੇ ਹਨ,
ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
ਮੁਬਾਰਕ ਹਨ ਉਹ ਜਿਹੜੇ ਹਲੀਮ ਹਨ,
ਕਿਉਂ ਜੋ ਉਹ ਧਰਤੀ ਦੇ ਵਾਰਸ ਹੋਣਗੇ।
ਮੁਬਾਰਕ ਹਨ ਉਹ ਜਿਹੜੇ ਧਾਰਮਿਕਤਾ ਦੇ ਭੁੱਖੇ ਅਤੇ ਪਿਆਸੇ ਹਨ,
ਕਿਉਂ ਜੋ ਉਹ ਰਜਾਏ ਜਾਣਗੇ।
ਮੁਬਾਰਕ ਹਨ ਉਹ ਜਿਹੜੇ ਦਿਆਲੂ ਹਨ,
ਕਿਉਂ ਜੋ ਉਹਨਾਂ ਉੱਤੇ ਦਯਾ ਕੀਤੀ ਜਾਵੇਗੀ।
ਮੁਬਾਰਕ ਹਨ ਉਹ ਜਿਹੜੇ ਸ਼ੁੱਧ ਮਨ ਵਾਲੇ ਹਨ,
ਕਿਉਂ ਜੋ ਉਹ ਪਰਮੇਸ਼ਵਰ ਦੇ ਦਰਸ਼ਨ ਕਰਨਗੇ।
ਮੁਬਾਰਕ ਹਨ ਉਹ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ
ਕਿਉਂ ਜੋ ਉਹ ਪਰਮੇਸ਼ਵਰ ਦੇ ਧੀਆਂ ਅਤੇ ਪੁੱਤਰ ਅਖਵਾਉਣਗੇ।
ਮੁਬਾਰਕ ਹਨ ਉਹ ਜਿਹੜੇ ਧਰਮ ਦੇ ਲਈ ਸਤਾਏ ਜਾਂਦੇ ਹਨ
ਕਿਉਂ ਜੋ ਸਵਰਗ ਰਾਜ ਉਹਨਾਂ ਦਾ ਹੈ।
"ਮੁਬਾਰਕ ਹੋ ਤੁਸੀਂ, ਜਦੋਂ ਲੋਕ ਮੇਰੇ ਨਾਮ ਦੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਤੁਹਾਨੂੰ ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆ ਗੱਲਾਂ ਬੋਲਣ ਅਤੇ ਤੁਹਾਡੇ ਉੱਤੇ ਝੂਠੇ ਦੋਸ਼ ਲਾਉਣ। ਅਨੰਦਿਤ ਹੋਵੋ ਅਤੇ ਖੁਸ਼ੀ ਮਨਾਓ, ਕਿਉਂਕਿ ਸਵਰਗ ਵਿੱਚ ਤੁਹਾਡੇ ਲਈ ਬਹੁਤ ਵੱਡਾ ਇਨਾਮ ਹੋਵੇਗਾ, ਕਿਉਂਕਿ ਉਹਨਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨਾਲ ਵੀ ਇਸੇ ਹੀ ਤਰ੍ਹਾਂ ਕੀਤਾ ਸੀ।
ਸਵਰਗ ਰਾਜ ਵਿੱਚ ਮਹਾਨ
ਉਸ ਸਮੇਂ ਚੇਲੇ ਯਿਸ਼ੂ ਕੋਲ ਆਏ ਅਤੇ ਪੁੱਛਣ ਲੱਗੇ, "ਸਵਰਗ ਰਾਜ ਵਿੱਚ ਵੱਡਾ ਕੌਣ ਹੈ?"
ਤਦ ਉਹਨਾਂ ਨੇ ਇੱਕ ਛੋਟੇ ਬੱਚੇ ਨੂੰ ਕੋਲ ਬੁਲਾ ਕੇ, ਉਸਨੂੰ ਉਹਨਾਂ ਦੇ ਵਿਚਕਾਰ ਖੜ੍ਹਾ ਕਰ ਦਿੱਤਾ। ਅਤੇ ਉਸ ਨੇ ਆਖਿਆ: "ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਦ ਤੱਕ ਤੁਸੀਂ ਆਪਣੇ ਆਪ ਨੂੰ ਨਹੀਂ ਬਦਲ ਲੈਂਦੇ ਅਤੇ ਛੋਟੇ ਬੱਚਿਆਂ ਵਰਗੇ ਨਹੀਂ ਬਣ ਜਾਂਦੇ, ਤੁਸੀਂ ਸਵਰਗ ਦੇ ਰਾਜ ਵਿੱਚ ਕਦੀ ਵੀ ਪ੍ਰਵੇਸ਼ ਨਹੀਂ ਕਰੋਗੇ। ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬੱਚੇ ਦੀ ਤਰ੍ਹਾਂ ਛੋਟਾ ਸਮਝੇ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ।
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, "ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।"
ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨੀ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ। ਫਿਰ ਮੈਂ ਤੁਹਾਨੂੰ ਆਖਦਾ ਹਾਂ, ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।"
ਜਦੋਂ ਚੇਲਿਆਂ ਨੇ ਇਹ ਸੁਣਿਆ ਤਾਂ ਬਹੁਤ ਹੈਰਾਨ ਹੋਏ ਅਤੇ ਪੁੱਛਿਆ, "ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?"
ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, "ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।"
ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ: ਸੁਣੋ, ਕੀ ਪਰਮੇਸ਼ਵਰ ਨੇ ਉਨ੍ਹਾਂ ਲੋਕਾਂ ਨੂੰ ਨਹੀਂ ਚੁਣਿਆ ਜੋ ਦੁਨੀਆਂ ਦੀ ਨਜ਼ਰ ਵਿੱਚ ਗਰੀਬ ਹਨ ਅਤੇ ਕਿ ਉਹ ਵਿਸ਼ਵਾਸ ਵਿੱਚ ਅਮੀਰ ਹੋਣ ਅਤੇ ਰਾਜ ਦੇ ਵਾਰਸ ਬਣਨ ਜਿਸ ਦਾ ਵਾਅਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?
ਪਰ ਅੱਤ ਮਹਾਨ ਦੇ ਪਵਿੱਤਰ ਲੋਕ ਰਾਜ ਪ੍ਰਾਪਤ ਕਰਨਗੇ ਅਤੇ ਇਸ ਨੂੰ ਸਦਾ ਲਈ ਪ੍ਰਾਪਤ ਕਰਨਗੇ ਹਾਂ, ਸਦਾ ਅਤੇ ਸਦਾ ਲਈ।’
Buscar o Reino acima de tudo
Jesus ensinou que devemos buscar primeiro o Reino e sua justiça. Nem todo que diz 'Senhor, Senhor' entrará — só quem faz a vontade do Pai.
ਸੱਚੇ ਅਤੇ ਝੂਠੇ ਚੇਲੇ
"ਹਰ ਕੋਈ ਮੈਨੂੰ, ‘ਪ੍ਰਭੂ, ਪ੍ਰਭੂ,’ ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ, ਪਰ ਉਹ ਮਨੁੱਖ ਹੀ ਸਵਰਗ ਰਾਜ ਵਿੱਚ ਜਾਵੇਗਾ ਜਿਹੜਾ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਨੂੰ ਪੂਰਿਆ ਕਰਦਾ ਹੈ।
ਇਸ ਲਈ ਇਨ੍ਹਾਂ ਸਭਨਾਂ ਵਿੱਚੋਂ ਜੇ ਕੋਈ ਛੋਟੇ ਤੋਂ ਛੋਟੇ ਹੁਕਮ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਸਰਿਆਂ ਨੂੰ ਵੀ ਸਿਖਾਵੇ ਸਵਰਗ ਰਾਜ ਵਿੱਚ ਸਾਰਿਆਂ ਨਾਲੋਂ ਛੋਟਾ ਕਹਾਵੇਗਾ, ਪਰੰਤੂ ਜਿਹੜਾ ਇਨ੍ਹਾਂ ਸਾਰੀਆਂ ਗੱਲਾਂ ਦੀ ਪਾਲਣਾ ਕਰਕੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਹੋਵੇਗਾ। ਮੈਂ ਤੁਹਾਨੂੰ ਇਸ ਸਚਿਆਈ ਬਾਰੇ ਵੀ ਦੱਸ ਦਿੰਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ ਉਪਦੇਸ਼ਕਾ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾਲ ਨਹੀਂ ਜਾਵੋਂਗੇ।
"ਇਸ ਲਈ ਤੁਸੀਂ ਇਸ ਪ੍ਰਕਾਰ ਪ੍ਰਾਰਥਨਾ ਕਰੋ:
" ‘ਹੇ ਸਾਡੇ ਪਿਤਾ, ਜੋ ਸਵਰਗ ਵਿੱਚ ਹੈ,
ਤੇਰਾ ਨਾਮ ਪਵਿੱਤਰ ਮੰਨਿਆ ਜਾਵੇ,
ਤੇਰਾ ਰਾਜ ਆਵੇ,
ਤੇਰੀ ਮਰਜ਼ੀ ਪੂਰੀ ਹੋਵੇ,
ਜਿਸ ਪ੍ਰਕਾਰ ਸਵਰਗ ਵਿੱਚ ਉਸੇ ਤਰ੍ਹਾਂ ਧਰਤੀ ਉੱਤੇ ਵੀ ਹੋਵੇ।
ਯੋਹਨ ਬਪਤਿਸਮਾ ਦੇਣ ਵਾਲੇ ਦਾ ਉਪਦੇਸ਼
ਉਹਨਾਂ ਦਿਨਾਂ ਵਿੱਚ ਯੋਹਨ ਬਪਤਿਸਮਾ ਦੇਣ ਵਾਲਾ ਆਇਆ ਅਤੇ ਯਹੂਦਿਯਾ ਪ੍ਰਦੇਸ਼ ਦੇ ਉਜਾੜ ਵਿੱਚ ਪ੍ਰਚਾਰ ਕਰਦਾ ਅਤੇ ਆਖਦਾ, ਇਸ ਲਈ "ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।"
ਉਸੇ ਸਮੇਂ ਤੋਂ ਯਿਸ਼ੂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ, "ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।"
ਅਤੇ ਜਿਵੇਂ ਤੁਸੀਂ ਜਾਉ, ਤਾਂ ਇਹ ਪ੍ਰਚਾਰ ਕਰੋ: ‘ਸਵਰਗ ਰਾਜ ਨਜ਼ਦੀਕ ਆ ਗਿਆ ਹੈ।’
ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਸਵਰਗ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਭੋਜਨ ਵਿੱਚ ਸ਼ਾਮਲ ਹੋਣਗੇ।
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜੇ ਵੀ ਔਰਤਾਂ ਤੋਂ ਜਨਮੇ ਹਨ ਉਹਨਾਂ ਵਿੱਚੋਂ ਯੋਹਨ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ। ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਨਾਲੋਂ ਵੱਡਾ ਹੈ। ਯੋਹਨ ਬਪਤਿਸਮਾ ਦੇਣ ਵਾਲੇ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਸਵਰਗ ਦੇ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।
A herança eterna
O Reino dos Céus é inabalável e eterno. Deus nos chama a fazer firme a nossa vocação e eleição para entrar nesse Reino.
ਇਸ ਲਈ, ਕਿਉਂਕਿ ਅਸੀਂ ਇੱਕ ਅਜਿਹਾ ਰਾਜ ਪ੍ਰਾਪਤ ਕਰ ਰਹੇ ਹਾਂ ਜਿਸ ਨੂੰ ਹਿਲਾਇਆ ਨਹੀਂ ਜਾ ਸਕਦਾ, ਆਓ ਅਸੀਂ ਪਰਮੇਸ਼ਵਰ ਦੇ ਧੰਨਵਾਦੀ ਹੋਈਏ ਅਤੇ ਇਸ ਲਈ ਸ਼ਰਧਾ ਅਤੇ ਭੈ ਨਾਲ ਪਰਮੇਸ਼ਵਰ ਦੇ ਸਵੀਕਾਰ ਯੋਗ ਅਰਾਧਨਾ ਕਰੀਏ, ਕਿਉਂਕਿ ਸਾਡਾ "ਪਰਮੇਸ਼ਵਰ ਭਸਮ ਕਰਨ ਵਾਲੀ ਅੱਗ ਹੈ।"
ਉਹ ਤੇਰੇ ਰਾਜ ਦੀ ਮਹਿਮਾ ਬਾਰੇ
ਅਤੇ ਤੇਰੀ ਸ਼ਕਤੀ ਬਾਰੇ ਦੱਸਦੇ ਹਨ
ਤਾਂ ਜੋ ਸਾਰੇ ਲੋਕ ਤੇਰੇ ਸ਼ਕਤੀਸ਼ਾਲੀ ਕੰਮਾਂ ਬਾਰੇ
ਅਤੇ ਤੇਰੇ ਰਾਜ ਦੇ ਸ਼ਾਨਦਾਰ ਪਰਤਾਪ ਬਾਰੇ ਜਾਣ ਸਕਣ।
ਤੇਰਾ ਰਾਜ ਸਦਾ ਦਾ ਰਾਜ ਹੈ,
ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ ਕਾਇਮ ਰਹੇਗਾ।
ਇਸ ਲਈ, ਹੇ ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ਵਰ ਵੱਲੋ ਤੁਹਾਨੂੰ ਬੁਲਾਏ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਗੱਲਾਂ ਕਰਦੇ ਹੋ, ਤਾਂ ਤੁਸੀਂ ਕਦੇ ਵੀ ਠੋਕਰ ਨਹੀਂ ਖਾਓਗੇ, ਅਤੇ ਤੁਹਾਨੂੰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੇ ਸਦੀਵੀ ਰਾਜ ਵਿੱਚ ਇੱਕ ਭਰਪੂਰ ਸੁਆਗਤ ਮਿਲੇਗਾ।
ਪਰਮੇਸ਼ਵਰ ਮੈਨੂੰ ਹਰ ਬੁਰੇ ਹਮਲੇ ਤੋਂ ਬਚਾਵੇਗਾ ਅਤੇ ਮੈਨੂੰ ਉਸ ਦੇ ਸਵਰਗੀ ਰਾਜ ਵਿੱਚ ਸੁਰੱਖਿਅਕ ਢੰਗ ਨਾਲ ਲੈ ਜਾਵੇਗਾ। ਉਸ ਦੀ ਮਹਿਮਾ ਸਦਾ ਅਤੇ ਸਦਾ ਲਈ ਹੋਵੇ। ਆਮੀਨ।
"ਹੇ ਛੋਟੇ ਝੁੰਡ, ਨਾ ਡਰ, ਕਿਉਂਕਿ ਤੇਰਾ ਪਿਤਾ ਤੈਨੂੰ ਰਾਜ ਦੇ ਕੇ ਖ਼ੁਸ਼ ਹੋਇਆ ਹੈ।
ਕਿਉਂ ਜੋ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਕੋਈ ਵੀ ਵਿਭਚਾਰੀ, ਅਸ਼ੁੱਧ ਜਾਂ ਲਾਲਚੀ ਵਿਅਕਤੀ, ਮੂਰਤੀ ਪੂਜਕ, ਮਸੀਹ ਅਤੇ ਪਰਮੇਸ਼ਵਰ ਦੇ ਰਾਜ ਦੇ ਵਾਰਿਸ ਨਹੀਂ ਬਣ ਸਕਦੇ।